19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੁਲਿਸ ਦੀ ਗੋਲੀ ਨਾਲ ਮਾਰੇ ਗਏ 28 ਸਾਲਾ ਨੌਜਵਾਨ ਦੇ ਮਾਮਲੇ ਦੀ ਜਾਂਚ ਸ਼ੁਰੂ

ਵੈਨਕੂਵਰ, 18 ਅਗਸਤ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਦੇ ਫਸਟ ਨੇਸ਼ਨ ਭਾਈਚਾਰੇ (ਮੂਲ ਨਿਵਾਸੀ) ਨਾਲ ਸਬੰਧਤ 28 ਸਾਲਾ ਜੂਲੀਅਨ ਜੋਨਜ਼ ਦੀ ਪੁਲਿਸ ਅਧਿਕਾਰੀ ਦੀ ਗੋਲੀ ਨਾਲ ਹੋਈ ਮੌਤ ਦੇ ਮਾਮਲੇ ਵਿੱਚ ਕੋਰੋਨਰ ਦੀ ਜਾਂਚ ਸ਼ੁਰੂ ਹੋ ਰਹੀ ਹੈ। ਇਸ ਜਾਂਚ ਦੌਰਾਨ ਘਟਨਾ ਨਾਲ ਜੁੜੇ ਹਾਲਾਤਾਂ, ਪੁਲਸ ਦੀ ਕਾਰਵਾਈ ਅਤੇ ਜੋਨਜ਼ ਦੀ ਮੌਤ ਦੇ ਕਾਰਨਾਂ ਬਾਰੇ ਗਵਾਹੀਆਂ ਅਤੇ ਹੋਰ ਸਬੂਤਾਂ ਦੀ ਘੋਖ ਕੀਤੀ ਜਾਵੇਗੀ।

ਅਜੀਤ ਡੈਸਕ 19-08-2026
ਵੈਨਕੂਵਰ, 18 ਅਗਸਤ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਦੇ ਫਸਟ ਨੇਸ਼ਨ ਭਾਈਚਾਰੇ (ਮੂਲ ਨਿਵਾਸੀ) ਨਾਲ ਸਬੰਧਤ 28 ਸਾਲਾ ਜੂਲੀਅਨ ਜੋਨਜ਼ ਦੀ ਪੁਲਿਸ ਅਧਿਕਾਰੀ ਦੀ ਗੋਲੀ ਨਾਲ ਹੋਈ ਮੌਤ ਦੇ ਮਾਮਲੇ ਵਿੱਚ ਕੋਰੋਨਰ ਦੀ ਜਾਂਚ ਸ਼ੁਰੂ ਹੋ ਰਹੀ ਹੈ। ਇਸ ਜਾਂਚ ਦੌਰਾਨ ਘਟਨਾ ਨਾਲ ਜੁੜੇ ਹਾਲਾਤਾਂ, ਪੁਲਸ ਦੀ ਕਾਰਵਾਈ ਅਤੇ ਜੋਨਜ਼ ਦੀ ਮੌਤ ਦੇ ਕਾਰਨਾਂ ਬਾਰੇ ਗਵਾਹੀਆਂ ਅਤੇ ਹੋਰ ਸਬੂਤਾਂ ਦੀ ਘੋਖ ਕੀਤੀ ਜਾਵੇਗੀ। ਇੱਥੇ ਜ਼ਿਕਰਯੋਗ ਹੈ ਕਿ ਫਰਵਰੀ 2021 ਵਿੱਚ ਜੂਲੀਅਨ ਜੋਨਜ਼ ਦੀ ਮੌਤ ਤੋਂ ਬਾਅਦ ਫਸਟ ਨੇਸ਼ਨ ਭਾਈਚਾਰੇ ਵਿੱਚ ਭਾਰੀ ਰੋਸ ਪੈਦਾ ਹੋਇਆ ਸੀ। ਭਾਈਚਾਰੇ ਦੇ ਆਗੂਆਂ ਦਾ ਕਹਿਣਾ ਹੈ ਕਿ ਇਸ ਘਟਨਾ ਨੇ ਪੁਲਿਸ ਅਤੇ ਸਥਾਨਕ ਲੋਕਾਂ ਵਿਚਾਲੇ ਭਰੋਸੇ ਨੂੰ ਡੂੰਘੀ ਸੱਟ ਮਾਰੀ ਹੈ। ਫਸਟ ਨੇਸ਼ਨ ਦੇ ਆਗੂ ਹੁਣ ਇਸ ਜਾਂਚ ਤੋਂ ਘਟਨਾ ਸਬੰਧੀ ਸਾਰੇ ਤੱਥ ਸਾਹਮਣੇ ਆਉਣ ਦੀ ਉਮੀਦ ਕਰ ਰਹੇ ਹਨ।
ਪਿਛਲੀ ਖ਼ਬਰ ਅਮਰੀਕਾ ਵਿਚ ਇਕੋ ਦਿਨ 2 ਕੈਦੀਆਂ ਨੂੰ ਫਾਂਸੀ ਦੀ ਸਜ਼ਾ ਅਗਲੀ ਖ਼ਬਰ ਵਿਦੇਸ਼ੀ ਵਿਦਿਆਰਥੀਆਂ ਦਾ ਅਮਰੀਕਾ ਤੋਂ ਮੋਹ ਭੰਗ, ਅਰਥਚਾਰੇ ਨੂੰ ਲੱਗ ਸਕਦਾ 3.4 ਅਰਬ ਡਾਲਰ ਦਾ ਝਟਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।