ਭਾਰਤੀ ਭਾਈਚਾਰੇ ਵਲੋਂ ਹੇਜ਼ ਵਿਖੇ
ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ
ਲੰਡਨ, 23 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਵਿਚ ਵੱਸਦੇ ਭਾਰਤੀ ਭਾਈਚਾਰੇ ਨੇ ਲੰਡਨ ਦੇ ਨਵਨਾਤ ਸੈਂਟਰ ਹੇਜ਼ ਵਿਖੇ ਭਾਰਤ ਦੇ 80ਵੇਂ ਆਜ਼ਾਦੀ ਦਿਹਾੜੇ ਨੂੰ ਉਤਸ਼ਾਹ ਅਤੇ ਦੇਸ਼-ਪ੍ਰੇਮ ਦੀ ਭਾਵਨਾ ਨਾਲ ਮਨਾਇਆ। ਇਸ ਸਮਾਗਮ ਵਿਚ ਭਾਰਤੀ ਮੂਲ ਦੇ ਲੋਕਾਂ ਦੇ ਨਾਲ-ਨਾਲ ਬਰਤਾਨੀਆ ਦੀਆਂ ਕਈ ਪ੍ਰਮੁੱਖ ਰਾਜਨੀਤਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ।
ਲੰਡਨ, 23 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਵਿਚ ਵੱਸਦੇ ਭਾਰਤੀ ਭਾਈਚਾਰੇ ਨੇ ਲੰਡਨ ਦੇ ਨਵਨਾਤ ਸੈਂਟਰ ਹੇਜ਼ ਵਿਖੇ ਭਾਰਤ ਦੇ 80ਵੇਂ ਆਜ਼ਾਦੀ ਦਿਹਾੜੇ ਨੂੰ ਉਤਸ਼ਾਹ ਅਤੇ ਦੇਸ਼-ਪ੍ਰੇਮ ਦੀ ਭਾਵਨਾ ਨਾਲ ਮਨਾਇਆ। ਇਸ ਸਮਾਗਮ ਵਿਚ ਭਾਰਤੀ ਮੂਲ ਦੇ ਲੋਕਾਂ ਦੇ ਨਾਲ-ਨਾਲ ਬਰਤਾਨੀਆ ਦੀਆਂ ਕਈ ਪ੍ਰਮੁੱਖ ਰਾਜਨੀਤਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ। ਸਮਾਗਮ ਵਿਚ ਭਾਰਤ ਦੇ ਹਾਈ ਕਮਿਸ਼ਨਰ ਪੀ. ਕੁਮਾਰਨ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਲਾਰਡ ਰੰਮੀ ਰੇਂਜਰ, ਉਦੈ ਨਾਗਰਾਜੂ, ਸੰਸਦ ਮੈਂਬਰ ਜੌਹਨ ਮੈਕਡਾਨਲਡ, ਸੰਸਦ ਮੈਂਬਰ ਬੌਬ ਬਲੈਕਮੈਨ, ਹਿਲਿੰਗਡਨ ਦੀ ਮੇਅਰ ਕੌਂਸਲਰ ਰੀਟਾ ਚਮਦਾਲ, ਹਰਟਸਮੀਅਰ ਦੀ ਮੇਅਰ ਕੌਂਸਲਰ ਪਰਵੀਨ ਰਾਣੀ, ਹੈਰੋ ਦੀ ਕੌਂਸਲਰ ਮੀਨਾ ਪਰਮਾਰ, ਐਲਸਟਰੀ ਐਂਡ ਬੋਰਹੈਮਵੁੱਡ ਦੇ ਮੇਅਰ ਕੌਂਸਲਰ ਤੁਸ਼ਾਰ ਕੁਮਾਰ, ਸਾਬਕਾ ਸੰਸਦ ਮੈਂਬਰ ਵਰਿੰਦਰ ਸ਼ਰਮਾ, ਕੌਂਸਲਰ ਜਯੰਤੀ ਪਟੇਲ ਅਤੇ ਮੇਅਰ ਕੌਂਸਲਰ ਯੋਗੇਸ਼ ਤੇਲੀ ਸਮੇਤ ਕਈ ਹੋਰ ਪਤਵੰਤੇ ਹਾਜ਼ਰ ਸਨ। ਸਮਾਗਮ ਦੌਰਾਨ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਵਿਭਿੰਨਤਾ ਦੀ ਖੂਬਸੂਰਤ ਝਲਕ ਦੇਖਣ ਨੂੰ ਮਿਲੀ। ਭਾਰਤ ਦੇ ਵੱਖ-ਵੱਖ ਸੂਬਿਆਂ ਦੀਆਂ ਪਰੰਪਰਾਵਾਂ ਨੂੰ ਦਰਸਾਉਂਦੇ ਸੱਭਿਆਚਾਰਕ ਪ੍ਰੋਗਰਾਮ, ਖੇਤਰੀ ਪਕਵਾਨਾਂ ਦੇ ਸਟਾਲ ਅਤੇ ਵਿਰਾਸਤੀ ਪ੍ਰਦਰਸ਼ਨੀਆਂ ਲੋਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਸੰਬੋਧਨ ਕਰਦਿਆਂ ਹਾਈ ਕਮਿਸ਼ਨਰ ਪੀ. ਕੁਮਾਰਨ ਨੇ ਆਜ਼ਾਦੀ ਤੋਂ ਬਾਅਦ ਭਾਰਤ ਦੇ ਸ਼ਾਨਦਾਰ ਸਫ਼ਰ ਅਤੇ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਬਰਤਾਨਵੀ ਸਮਾਜ ਦੇ ਵਿਕਾਸ ਵਿਚ ਭਾਰਤੀ ਪ੍ਰਵਾਸੀ ਭਾਈਚਾਰੇ ਦੇ ਅਹਿਮ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਰਤੀ ਭਾਈਚਾਰਾ ਭਾਰਤ-ਯੂਕੇ ਸਾਂਝ ਅਤੇ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ।