ਇਮਰਾਨ ਖ਼ਾਨ ਦੇ ਪੁੱਤਰਾਂ ਦਾ ਇੰਟਰਵਿਊ ਵੇਖ ਕੇ ਭਾਵੁਕ ਹੋਏ ਜਾਵੇਦ ਮਿਆਂਦਾਦ
ਵਿਸ਼ਵ ਕੱਪ ਜੇਤੂ ਕਪਤਾਨ ਦੇ ਹੱਕ ’ਚ ਆਏ ਨਜ਼ਰ ਅੰਮ੍ਰਿਤਸਰ, 29 ਅਗਸਤ (ਸੁਰਿੰਦਰ ਕੋਛੜ)-ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ’ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਪੁੱਤਰਾਂ ਕਾਸਿਮ ਅਤੇ ਸੁਲੇਮਾਨ ਖ਼ਾਨ ਦੀ ਹਾਲ ਹੀ ’ਚ ਪ੍ਰਸਾਰਿਤ ਹੋਈ ਇੰਟਰਵਿਊ ’ਚ ਉਨ੍ਹਾਂ ਨੇ ਆਪਣੇ ਪਿਤਾ ਦੀ ਵਿਗੜਦੀ ਸਿਹਤ ਅਤੇ ਉਨ੍ਹਾਂ ਦੀ ਜਾਨ ਨੂੰ ਖ਼ਤਰੇ ਬਾਰੇ ਗੱਲ ਕੀਤੀ। ਇਸ ਇੰਟਰਵਿਊ ਤੋਂ ਬਾਅਦ ਪਾਕਿਸਤਾਨ ਕ੍ਰਿਕਟ ਬੋਰਡ ਅਤੇ ਕ੍ਰਿਕਟ ਜਗਤ ’ਚ ਹਲਚਲ ਮਚ ਗਈ ਹੈ।
ਅਜੀਤ ਡੈਸਕ
30-08-2026
ਅੰਮ੍ਰਿਤਸਰ, 29 ਅਗਸਤ (ਸੁਰਿੰਦਰ ਕੋਛੜ)-ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ’ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਪੁੱਤਰਾਂ ਕਾਸਿਮ ਅਤੇ ਸੁਲੇਮਾਨ ਖ਼ਾਨ ਦੀ ਹਾਲ ਹੀ ’ਚ ਪ੍ਰਸਾਰਿਤ ਹੋਈ ਇੰਟਰਵਿਊ ’ਚ ਉਨ੍ਹਾਂ ਨੇ ਆਪਣੇ ਪਿਤਾ ਦੀ ਵਿਗੜਦੀ ਸਿਹਤ ਅਤੇ ਉਨ੍ਹਾਂ ਦੀ ਜਾਨ ਨੂੰ ਖ਼ਤਰੇ ਬਾਰੇ ਗੱਲ ਕੀਤੀ। ਇਸ ਇੰਟਰਵਿਊ ਤੋਂ ਬਾਅਦ ਪਾਕਿਸਤਾਨ ਕ੍ਰਿਕਟ ਬੋਰਡ ਅਤੇ ਕ੍ਰਿਕਟ ਜਗਤ ’ਚ ਹਲਚਲ ਮਚ ਗਈ ਹੈ। ਲੰਬੇ ਸਮੇਂ ਤੱਕ ਇਮਰਾਨ ਖਾਨ ਨਾਲ ਕ੍ਰਿਕਟ ਖੇਡਣ ਵਾਲੇ ਬੱਲੇਬਾਜ਼ ਜਾਵੇਦ ਮਿਆਂਦਾਦ ਇਸ ਇੰਟਰਵਿਊ ਨੂੰ ਵੇਖ ਕੇ ਭਾਵੁਕ ਹੋ ਗਏ ਅਤੇ ਫੁੱਟ-ਫੁੱਟ ਕੇ ਰੋਣ ਲੱਗੇ। ਇਸ ਦੌਰਾਨ ਉਨ੍ਹਾਂ ਨੇ ਆਪਣੇ ਸਾਬਕਾ ਕਪਤਾਨ ਦਾ ਜ਼ੋਰਦਾਰ ਬਚਾਅ ਕੀਤਾ। ਜਾਵੇਦ ਮਿਆਂਦਾਦ ਨੇ ਕਿਹਾ ਕਿ ਇਮਰਾਨ ਖਾਨ ਵਰਗਾ ਸ਼ਖ਼ਸ ਕਦੇ ਵੀ ਭ੍ਰਿਸ਼ਟਾਚਾਰ ਨਹੀਂ ਕਰ ਸਕਦਾ। ਜ਼ਿਕਰਯੋਗ ਹੈ ਕਿ ਇਮਰਾਨ ਖਾਨ ਉਹੀ ਕਪਤਾਨ ਹਨ ਜਿਨ੍ਹਾਂ ਦੀ ਅਗਵਾਈ ਹੇਠ ਪਾਕਿ ਨੇ ਸਾਲ 1992 ’ਚ ਵਨਡੇ ਵਿਸ਼ਵ ਕੱਪ ਜਿੱਤਿਆ ਸੀ।