08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਜਨਮ ਅਸ਼ਟਮੀ ਨੂੰ ਸਮਰਪਿਤ ਸ਼ੋਭਾ ਯਾਤਰਾ ’ ਚ ਵੱਡੀ ਗਿਣਤੀ ਸੰਗਤਾਂ ਨੇ ਭਰੀ ਹਾਜ਼ਰੀ

ਵੈਨਕੂਵਰ, 7 ਸਤੰਬਰ (ਮਲਕੀਤ ਸਿੰਘ)- ਭਗਵਾਨ ਸ੍ਰੀ ਕ੍ਰਿਸ਼ਨ ਦੀ ਜਨਮ ਅਸਟਮੀ ਨੂੰ ਸਮਰਪਿਤ ਵੈਦਿਕ ਹਿੰਦੂ ਕਲਚਰ ਸੁਸਾਇਟੀ ਵੱਲੋਂ ਸਥਾਨਕ ਭਾਈਚਾਰੇ ਦੇ ਸਹਿਯੋਗ ਸਦਕਾ ਸਰੀ ਸਥਿਤ ਲਕਸ਼ਮੀ ਨਰਾਇਣ ਮੰਦਿਰ ਤੋਂ ਸਜਾਈ ਗਈ ਇੱਕ ਸ਼ੋਭਾ ਯਾਤਰਾ ਦੌਰਾਨ ਵੱਡੀ ਗਿਣਤੀ ‘ਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਭਗਵਾਨ ਸ੍ਰੀ ਕ੍ਰਿਸ਼ਨ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸਵੇਰ ਵੇਲੇ ਮੰਦਰ ਤੋਂ ਆਰੰਭ ਹੋਈ ਇਹ ਸ਼ੋਭਾ ਯਾਤਰਾ ਨਿਰਧਾਰਤ ਰੂਟਾਂ ਰਾਹੀਂ ਹੁੰਦੀ ਹੋਈ ਬਾਅਦ ਦੁਪਹਿਰ ਮੰਦਿਰ ਵਿਚ ਸਮਾਪਤ ਹੋਈ।

ਅਜੀਤ ਡੈਸਕ 08-09-2026
ਵੈਨਕੂਵਰ, 7 ਸਤੰਬਰ (ਮਲਕੀਤ ਸਿੰਘ)- ਭਗਵਾਨ ਸ੍ਰੀ ਕ੍ਰਿਸ਼ਨ ਦੀ ਜਨਮ ਅਸਟਮੀ ਨੂੰ ਸਮਰਪਿਤ ਵੈਦਿਕ ਹਿੰਦੂ ਕਲਚਰ ਸੁਸਾਇਟੀ ਵੱਲੋਂ ਸਥਾਨਕ ਭਾਈਚਾਰੇ ਦੇ ਸਹਿਯੋਗ ਸਦਕਾ ਸਰੀ ਸਥਿਤ ਲਕਸ਼ਮੀ ਨਰਾਇਣ ਮੰਦਿਰ ਤੋਂ ਸਜਾਈ ਗਈ ਇੱਕ ਸ਼ੋਭਾ ਯਾਤਰਾ ਦੌਰਾਨ ਵੱਡੀ ਗਿਣਤੀ ‘ਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਭਗਵਾਨ ਸ੍ਰੀ ਕ੍ਰਿਸ਼ਨ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸਵੇਰ ਵੇਲੇ ਮੰਦਰ ਤੋਂ ਆਰੰਭ ਹੋਈ ਇਹ ਸ਼ੋਭਾ ਯਾਤਰਾ ਨਿਰਧਾਰਤ ਰੂਟਾਂ ਰਾਹੀਂ ਹੁੰਦੀ ਹੋਈ ਬਾਅਦ ਦੁਪਹਿਰ ਮੰਦਿਰ ਵਿਚ ਸਮਾਪਤ ਹੋਈ। ਸ਼ੋਭਾ ਯਾਤਰਾ ਦੀ ਅਗਵਾਈ ਅਗਵਾਈ ਹਿੰਦੂ ਮੋਟਰਸਾਈਕਲ ਕਲੱਬ ਦੇ ਮੈਂਬਰਾਂ ਵੱਲੋਂ ਆਪਣੇ ਮੋਟਰਸਾਈਕਲਾਂ ਦੇ ਕਾਫਲੇ ਸਮੇਤ ਬੜੇ ਹੀ ਸੁਚੱਜੇ ਢੰਗ ਨਾਲ ਕੀਤੀ ਗਈ। ਇਸ ਮੌਕੇ ਮੰਦਰ ਦੇ ਬਾਹਰਵਾਰ ਸਜਾਈ ਗਈ ਇੱਕ ਵੱਡ-ਆਕਾਰੀ ਸਟੇਜ ਤੋਂ ਵੱਖ ਵੱਖ ਗਾਇਕਾਂ ਵੱਲੋਂ ਧਾਰਮਿਕ ਪੇਸ਼ਕਾਰੀਆਂ ਕੀਤੀਆਂ ਗਈਆਂ। ਸੋਭਾ ਯਾਤਰਾ ਦੌਰਾਨ ਭਾਰਤੀ ਭਾਈਚਾਰੇ ਤੋਂ ਇਲਾਵਾ ਕੈਨੇਡੀਅਨ,ਚੀਨੀ ਅਤੇ ਅਫਰੀਕੀ ਭਾਈਚਾਰੇ ਦੇ ਲੋਕ ਵੀ ਸ਼ਾਮਿਲ ਹੋਏ ਦੇਖੇ ਗਏ। ਇਸ ਮੌਕੇ ਵਿਧਾਇਕ ਮਨਦੀਪ ਧਾਲੀਵਾਲ, ਬਰਾਈਨ ਟੈਪਰ, ਹੋਨਵੀਰ ਰੰਧਾਵਾ, ਰਿਕੀ ਬਾਜਵਾ, ਲਿੰਡਾ ਐਨਸ, ਸਾਈਨਾ ਵਰਮਾਨੀ, ਮੋਹਨ ਮੌਦ ਗਿੱਲ,ਰਜੇਸ਼ ਮਿੱਤਲ,ਸੁਬਾ ਚੌਧਰੀ ਰਾਜ ਵਿਊਲੀ ਵੀ ਹਾਜ਼ਰ ਸਨ। ਅਖੀਰ ਵਿਚ ਮੰਦਰ ਕਮੇਟੀ ਦੇ ਪ੍ਰਧਾਨ ਸਤੀਸ਼ ਕੁਮਾਰ, ਸੈਕਟਰੀ ਵਿਨੇ ਸ਼ਰਮਾ ਅਤੇ ਡਾ: ਐਨ ਕੇ ਦੱਤਾ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਅਗਲੀ ਖ਼ਬਰ ਯੂ . ਕੇ . ’ ਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿਚ ਸ਼ਹੀਦੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।