ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ
ਵੈਨਕੂਵਰ, 7 ਸਤੰਬਰ (ਮਲਕੀਤ ਸਿੰਘ)- ਆਪਣੀ ਸਜ਼ਾ ਪੂਰੀ ਹੋਣ ਉਪਰੰਤ ਵੀ ਲੰਬੇ ਸਮੇਂ ਤੋਂ ਜੇਲ੍ਹਾਂ ਅੰਦਰ ਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਕਰਦਿਆਂ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ( ਕੈਨੇਡਾ) ਦੇ ਆਗੂ ਭਾਈ ਕੁਲਦੀਪ ਸਿੰਘ ਸੇਖੋਂ ਨੇ ਕਿਹਾ ਕਿ ਸਰਕਾਰਾਂ ਨੂੰ ਅਜਿਹੇ ਵਿਤਕਰੇ ਬੰਦ ਕਰਨੇ ਚਾਹੀਦੇ ਹਨ। ਅੱਜ ਇੱਥੇ ਬੇਅਰ ਕਰੀਕ ਪਾਰਕ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਪਾਸੇ ਡੇਰਾ ਸਿਰਸਾ ਮੁਖੀ ਨੂੰ ਕਈ ਵਾਰ ਪੈਰੋਲ ਮਿਲ ਚੁੱਕੀ ਹੈ ਪ੍ਰੰਤੂ ਪਿਛਲੇ ਕਈਆਂ ਸਾਲਾਂ ਤੋਂ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਇੱਕ ਵਾਰ ਵੀ ਪੈਰੋਲ ਨਹੀਂ ਦਿੱਤੀ ਗਈ ਜੋ ਕਿ ਸਰਾਸਰ ਵਿਤਕਰਾ ਹੈ ਜਿਸ ਸਬੰਧੀ ਅਸੀਂ ਅਤੇ ਸਾਡੀਆਂ ਭਾਈਵਾਲ ਧਿਰਾਂ ਵੱਲੋਂ ਕੈਨੇਡਾ ਤੋਂ ਹਮੇਸ਼ਾ ਆਵਾਜ਼ ਉਠਾਈ ਜਾਂਦੀ ਰਹੇਗੀ।
ਅਜੀਤ ਡੈਸਕ
08-09-2026