24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਬ੍ਰਿਟਿਸ਼ ਕੋਲੰਬੀਆ ਵਿਧਾਨ ਸਭਾ ਭੰਗ

ਐਬਟਸਫੋਰਡ, 23 ਸਤੰਬਰ (ਗੁਰਦੀਪ ਸਿੰਘ ਗਰੇਵਾਲ)- ਬ੍ਰਿਟਿਸ਼ ਕੋਲੰਬੀਆ ਦੇ ਮੁੱਖ ਮੰਤਰੀ ਨੇ ਅੱਜ ਰਾਜਧਾਨੀ ਵਿਕਟੋਰੀਆ ਸਥਿਤ ਗੌਰਮਿੰਟ ਹਾਊਸ ਵਿਖੇ ਲੈਫਟੀਨੈਂਟ ਗਵਰਨਰ ਵੈਂਡੀ ਕੋਕਚੀਆ ਨੂੰ ਮਿਲ ਕੇ ਵਿਧਾਨ ਸਭਾ ਭੰਗ ਹੋਣ ਤੋਂ ਬਾਅਦ ਆਉਂਦੀ 24 ਅਕਤੂਬਰ ਨੂੰ ਮੱਧਕਾਲੀ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ। ਮੁੱਖ ਮੰਤਰੀ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਹ ਬ੍ਰਿਟਿਸ਼ ਕੋਲੰਬੀਆ ਦੀ ਆਰਥਿਕਤਾ ਨੂੰ ਵੱਡੀ ਢਾਅ ਲਗਾ ਰਹੇ ਹਨ ਤੇ ਹੁਣ ਅਮਰੀਕਾ ਮੁਕਤ ਆਰਥਿਕਤਾ ਨੂੰ ਬੜਾਵਾ ਦੇਣ ਦੀ ਲੋੜ ਹੈ।

ਡੇਵਿਡ ਈਬੀ 24-09-2026

ਐਬਟਸਫੋਰਡ, 23 ਸਤੰਬਰ (ਗੁਰਦੀਪ ਸਿੰਘ ਗਰੇਵਾਲ)- ਬ੍ਰਿਟਿਸ਼ ਕੋਲੰਬੀਆ ਦੇ ਮੁੱਖ ਮੰਤਰੀ ਨੇ ਅੱਜ ਰਾਜਧਾਨੀ ਵਿਕਟੋਰੀਆ ਸਥਿਤ ਗੌਰਮਿੰਟ ਹਾਊਸ ਵਿਖੇ ਲੈਫਟੀਨੈਂਟ ਗਵਰਨਰ ਵੈਂਡੀ ਕੋਕਚੀਆ ਨੂੰ ਮਿਲ ਕੇ ਵਿਧਾਨ ਸਭਾ ਭੰਗ ਹੋਣ ਤੋਂ ਬਾਅਦ ਆਉਂਦੀ 24 ਅਕਤੂਬਰ ਨੂੰ ਮੱਧਕਾਲੀ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ। ਮੁੱਖ ਮੰਤਰੀ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਹ ਬ੍ਰਿਟਿਸ਼ ਕੋਲੰਬੀਆ ਦੀ ਆਰਥਿਕਤਾ ਨੂੰ ਵੱਡੀ ਢਾਅ ਲਗਾ ਰਹੇ ਹਨ ਤੇ ਹੁਣ ਅਮਰੀਕਾ ਮੁਕਤ ਆਰਥਿਕਤਾ ਨੂੰ ਬੜਾਵਾ ਦੇਣ ਦੀ ਲੋੜ ਹੈ। 44ਵੀਂ ਵਿਧਾਨ ਸਭਾ ਵਾਸਤੇ ਵੋਟਾਂ 24 ਅਕਤੂਬਰ ਨੂੰ ਪੈਣਗੀਆਂ। 16 ਤੋਂ 21 ਅਕਤੂਬਰ ਤੱਕ ਐਡਵਾਂਸ ਪੋਲਿੰਗ ਹੋਵੇਗੀ। ਬ੍ਰਿਟਿਸ਼ ਕੋਲੰਬੀਆ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਕਿ ਇਕ ਹਫ਼ਤੇ ’ਚ ਭਾਵ 17 ਅਕਤੂਬਰ ਨੂੰ ਸੂਬੇ ਦੀਆਂ ਨਗਰਪਾਲਿਕਾਵਾਂ ਦੀਆਂ ਚੋਣਾਂ ਤੇ 24 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਹੋਣਗੀਆਂ। ਬ੍ਰਿਟਿਸ਼ ਕੋਲੰਬੀਆ ਦੇ ਸਿਹਤ ਮੰਤਰੀ ਰਵਿੰਦਰ ਸਿੰਘ ‘ਰਵੀ’ ਕਾਹਲੋਂ, ਟੂਰਿਜ਼ਮ ਮੰਤਰੀ ਲਾਨਾ ਪੋਫਮ ਤੇ ਐਮਰਜੈਂਸੀ ਮੈਨੇਜਮੈਂਟ ਤੇ ਕਲਾਈਮੇਟ ਰੀਡੀਨੈਂਸ ਮੰਤਰੀ ਕੈਲੀ ਗਰੀਨ ਨੇ ਇਹ ਚੋਣ ਨਾ ਲੜਨ ਦਾ ਐਲਾਨ ਕੀਤਾ ਹੈ। ਵਰਨਣਯੋਗ ਹੈ ਕਿ ਨਿਊ ਡੈਮੋਕ੍ਰੇਟਿਕ ਪਾਰਟੀ ਬੀ.ਸੀ. ਦੇ ਨੇਤਾ ਅਤੇ ਮੁੱਖ ਮੰਤਰੀ ਡੇਵਿਡ ਈਬੀ ਦੀ ਸਰਕਾਰ ਦਾ ਕਾਰਜਕਾਲ ਅਕਤੂਬਰ 2028 ਤੱਕ ਸੀ।

ਪਿਛਲੀ ਖ਼ਬਰ ਮੀਰਾਬਾਈ ਚਾਨੂ ਨੇ ਚਾਂਦੀ ਤਗਮਾ ਜਿੱਤਿਆ ਅਗਲੀ ਖ਼ਬਰ ਮੀਰਾਬਾਈ ਚਾਨੂ ਨੇ ਚਾਂਦੀ ਤਗਮਾ ਜਿੱਤਿਆ ਏਸ਼ੀਅਨ ਖੇਡਾਂ ’ ਚ ਭਾਰਤੀ ਅਥਲੀਟਾਂ ਦੀ ਅਗਨੀ ਪ੍ਰੀਖਿਆ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।