24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਯੂ . ਐਨ . ਦੌਰੇ ਤੋਂ ਪਹਿਲਾਂ ਨੇਤਨਯਾਹੂ ਤੇ ਮਮਦਾਨੀ ਆਹਮੋ - ਸਾਹਮਣੇ

ਨਿਊਯਾਰਕ, 23 ਸਤੰਬਰ (ਰਾਜੂ ਸ਼ਹਿਬਾਜ਼ਪੁਰਾ) - ਸੰਯੁਕਤ ਰਾਸ਼ਟਰ ਮਹਾਸਭਾ ਵਿਚ ਹਿੱਸਾ ਲੈਣ ਲਈ ਨਿਊਯਾਰਕ ਆ ਰਹੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਨਿਊਯਾਰਕ ਸਿਟੀ ਦੇ ਮੇਅਰ ਜ਼ੋਹਰਾਨ ਮਮਦਾਨੀ ਵਿਚਾਲੇ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਵਿਵਾਦ ਵਧ ਗਿਆ ਹੈ। ਨੇਤਨਯਾਹੂ ਨੇ ਸੋਸ਼ਲ ਮੀਡੀਆ ’ਤੇ ਜਾਰੀ ਇਕ ਵੀਡੀਓ ਰਾਹੀਂ ਮਮਦਾਨੀ ਦੇ ਦੋਸ਼ਾਂ ਦਾ ਜਵਾਬ ਦਿੱਤਾ।

ਅਜੀਤ ਡੈਸਕ 24-09-2026
ਨਿਊਯਾਰਕ, 23 ਸਤੰਬਰ (ਰਾਜੂ ਸ਼ਹਿਬਾਜ਼ਪੁਰਾ) - ਸੰਯੁਕਤ ਰਾਸ਼ਟਰ ਮਹਾਸਭਾ ਵਿਚ ਹਿੱਸਾ ਲੈਣ ਲਈ ਨਿਊਯਾਰਕ ਆ ਰਹੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਨਿਊਯਾਰਕ ਸਿਟੀ ਦੇ ਮੇਅਰ ਜ਼ੋਹਰਾਨ ਮਮਦਾਨੀ ਵਿਚਾਲੇ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਵਿਵਾਦ ਵਧ ਗਿਆ ਹੈ। ਨੇਤਨਯਾਹੂ ਨੇ ਸੋਸ਼ਲ ਮੀਡੀਆ ’ਤੇ ਜਾਰੀ ਇਕ ਵੀਡੀਓ ਰਾਹੀਂ ਮਮਦਾਨੀ ਦੇ ਦੋਸ਼ਾਂ ਦਾ ਜਵਾਬ ਦਿੱਤਾ। ਉਨ੍ਹਾਂ ਮਮਦਾਨੀ ’ਤੇ ਨਿਊਯਾਰਕ ਦੇ ਯਹੂਦੀਆਂ ਖ਼ਿਲਾਫ਼ ਤਣਾਅ ਪੈਦਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਹ ਸੰਯੁਕਤ ਰਾਸ਼ਟਰ ਵਿਚ ਇਜ਼ਰਾਈਲੀ ਫ਼ੌਜੀਆਂ ਅਤੇ ਮਮਦਾਨੀ ਵਲੋਂ ਲਾਏ ਦੋਸ਼ਾਂ ਬਾਰੇ ਆਪਣਾ ਪੱਖ ਰੱਖਣਗੇ। ਮਮਦਾਨੀ ਨੇ ਨੇਤਨਯਾਹੂ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਇਜ਼ਰਾਈਲੀ ਪ੍ਰਧਾਨ ਮੰਤਰੀ ਖ਼ਿਲਾਫ਼ ਕਥਿਤ ਜੰਗੀ ਅਪਰਾਧਾਂ ਅਤੇ ਮਨੁੱਖਤਾ ਵਿਰੁੱਧ ਅਪਰਾਧਾਂ ਦੇ ਮਾਮਲੇ ਵਿਚ ਅੰਤਰਰਾਸ਼ਟਰੀ ਅਪਰਾਧ ਅਦਾਲਤ ਦਾ ਗ੍ਰਿਫ਼ਤਾਰੀ ਵਾਰੰਟ ਹੈ। ਉਨ੍ਹਾਂ ਗਾਜ਼ਾ ਵਿਚ ਇਜ਼ਰਾਈਲੀ ਫ਼ੌਜੀ ਕਾਰਵਾਈਆਂ ਨੂੰ ਲੈ ਕੇ ਵੀ ਨੇਤਨਯਾਹੂ ਉੱਤੇ ਗੰਭੀਰ ਦੋਸ਼ ਲਾਏ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਆਪਣੀ ਮੰਗ ਦੁਹਰਾਈ। ਇਸ ਵਿਵਾਦ ’ਤੇ ਸੰਯੁਕਤ ਰਾਸ਼ਟਰ ਵਿਚ ਇਜ਼ਰਾਈਲ ਦੇ ਰਾਜਦੂਤ ਡੈਨੀ ਡੈਨਨ ਨੇ ਕਿਹਾ ਕਿ ਮਮਦਾਨੀ ਨੂੰ ਇਜ਼ਰਾਈਲੀ ਪ੍ਰਧਾਨ ਮੰਤਰੀ ਦੀ ਬਜਾਏ ਨਿਊਯਾਰਕ ਸਿਟੀ ਦੇ ਪ੍ਰਬੰਧ ਵੱਲ ਧਿਆਨ ਦੇਣਾ ਚਾਹੀਦਾ ਹੈ।
ਪਿਛਲੀ ਖ਼ਬਰ ਸੁਰੱਖਿਆ ਪ੍ਰੀਸ਼ਦ ਲਈ ਭਾਰਤ ਵਲੋਂ ਕੂਟਨੀਤਕ ਮੁਹਿੰਮ ਤੇਜ਼ ਨਿਊਯਾਰਕ ’ਚ ਜੈਸ਼ੰਕਰ ਵਲੋਂ ਅਹਿਮ ਮੀਟਿੰਗਾਂ ਅਗਲੀ ਖ਼ਬਰ ਦੱਖਣ ਏਸ਼ਿਆਈ ਲੋਕਾਂ ਪ੍ਰਤੀ ਨਫ਼ਰਤ ਵਿਰੁੱਧ ਇਕਜੁੱਟ ਹੋਇਆ ਜਾਵੇ - ਜੈਫਰੀਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।