26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਗਲਾਸਗੋ ਵਿਚ ਨਸਲੀ ਨਫ਼ਰਤ ਨਾਲ ਜੁੜੇ ਅਪਰਾਧਾਂ ਵਿਚ 34 ਫ਼ੀਸਦੀ ਵਾਧਾ

ਗਲਾਸਗੋ, 25 ਸਤੰਬਰ (ਹਰਜੀਤ ਸਿੰਘ ਦੁਸਾਂਝ)-ਗਲਾਸਗੋ ਵਿਚ ਨਸਲੀ ਨਫ਼ਰਤ ਨਾਲ ਜੁੜੇ ਅਪਰਾਧਾਂ ਵਿਚ ਚਿੰਤਾਜਨਕ ਵਾਧਾ ਦਰਜ ਕੀਤਾ ਗਿਆ ਹੈ। ਪੁਲਿਸ ਦੇ ਤਾਜ਼ਾ ਅੰਕੜਿਆਂ ਅਨੁਸਾਰ ਮੌਜੂਦਾ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਦੌਰਾਨ ਸ਼ਹਿਰ ਵਿਚ 560 ਨਸਲੀ ਨਫ਼ਰਤੀ ਅਪਰਾਧ ਦਰਜ ਹੋਏ, ਜਦਕਿ ਪਿਛਲੇ ਸਾਲ ਇਸੇ ਸਮੇਂ ਇਹ ਗਿਣਤੀ 418 ਸੀ।

ਅਜੀਤ ਡੈਸਕ 26-09-2026
ਗਲਾਸਗੋ, 25 ਸਤੰਬਰ (ਹਰਜੀਤ ਸਿੰਘ ਦੁਸਾਂਝ)-ਗਲਾਸਗੋ ਵਿਚ ਨਸਲੀ ਨਫ਼ਰਤ ਨਾਲ ਜੁੜੇ ਅਪਰਾਧਾਂ ਵਿਚ ਚਿੰਤਾਜਨਕ ਵਾਧਾ ਦਰਜ ਕੀਤਾ ਗਿਆ ਹੈ। ਪੁਲਿਸ ਦੇ ਤਾਜ਼ਾ ਅੰਕੜਿਆਂ ਅਨੁਸਾਰ ਮੌਜੂਦਾ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਦੌਰਾਨ ਸ਼ਹਿਰ ਵਿਚ 560 ਨਸਲੀ ਨਫ਼ਰਤੀ ਅਪਰਾਧ ਦਰਜ ਹੋਏ, ਜਦਕਿ ਪਿਛਲੇ ਸਾਲ ਇਸੇ ਸਮੇਂ ਇਹ ਗਿਣਤੀ 418 ਸੀ। ਇਸ ਤਰ੍ਹਾਂ ਇਕ ਸਾਲ ਵਿਚ ਅਜਿਹੇ ਅਪਰਾਧਾਂ ਵਿਚ ਕਰੀਬ 34 ਫ਼ੀਸਦੀ ਵਾਧਾ ਹੋਇਆ ਹੈ। ਸਕਾਟਲੈਂਡ ਪੁਲਿਸ ਨੇ ਕਿਹਾ ਹੈ ਕਿ ਇਸ ਵਾਧੇ ਪਿੱਛੇ ਸ਼ਹਿਰ ਵਿਚ ਵਧ ਰਿਹਾ ਭਾਈਚਾਰਕ ਤਣਾਅ ਵੀ ਇਕ ਕਾਰਨ ਹੋ ਸਕਦਾ ਹੈ। ਪੁਲਿਸ ਅਨੁਸਾਰ ਪਰਵਾਸੀਆਂ ਅਤੇ ਵੱਖ-ਵੱਖ ਨਸਲੀ ਭਾਈਚਾਰਿਆਂ ਬਾਰੇ ਫੈਲ ਰਹੀ ਗਲਤ ਜਾਣਕਾਰੀ ਅਤੇ ਅਫ਼ਵਾਹਾਂ ਤਣਾਅ ਵਧਾਉਣ ਵਿਚ ਭੂਮਿਕਾ ਨਿਭਾ ਸਕਦੀਆਂ ਹਨ। ਗਲਾਸਗੋ ਦੀ ਮੁੱਖ ਪੁਲਿਸ ਅਧਿਕਾਰੀ ਐਮਾ ਕ੍ਰੌਫਟ ਨੇ ਲੋਕਾਂ ਨੂੰ ਗਲਤ ਜਾਣਕਾਰੀ ਤੋਂ ਸੁਚੇਤ ਰਹਿਣ ਅਤੇ ਭਾਈਚਾਰਿਆਂ ਵਿਚਕਾਰ ਤਣਾਅ ਪੈਦਾ ਕਰਨ ਵਾਲੀਆਂ ਅਫ਼ਵਾਹਾਂ ਨੂੰ ਅੱਗੇ ਨਾ ਫੈਲਾਉਣ ਦੀ ਲੋੜ ਉੱਤੇ ਜ਼ੋਰ ਦਿੱਤਾ ਹੈ।ਪੁਲਿਸ ਦੀ ਰਿਪੋਰਟ ਵਿਚ ਜੂਨ ਦੌਰਾਨ ਗਲਾਸਗੋ ਸ਼ਹਿਰ ਦੇ ਕੇਂਦਰ ਵਿਚ ਹੋਏ ਹਿੰਸਕ ਪ੍ਰਦਰਸ਼ਨ ਦਾ ਵੀ ਜ਼ਿਕਰ ਕੀਤਾ ਗਿਆ ਹੈ। ਉਸ ਵੇਲੇ ਕੁਝ ਵਿਅਕਤੀਆਂ ਨੂੰ ਉਨ੍ਹਾਂ ਦੀ ਚਮੜੀ ਦੇ ਰੰਗ ਕਾਰਨ ਨਿਸ਼ਾਨਾ ਬਣਾਏ ਜਾਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਪੁਲਿਸ ਨੇ ਇਸ ਘਟਨਾ ਨੂੰ ਸ਼ਹਿਰ ਵਿੱਚ ਵਧ ਰਹੇ ਭਾਈਚਾਰਕ ਤਣਾਅ ਦੀ ਇਕ ਗੰਭੀਰ ਮਿਸਾਲ ਵਜੋਂ ਦਰਸਾਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਨਸਲ, ਰੰਗ ਜਾਂ ਪਿਛੋਕੜ ਦੇ ਆਧਾਰ ’ਤੇ ਕਿਸੇ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਵਾਲੇ ਅਪਰਾਧਾਂ ਨੂੰ ਗੰਭੀਰਤਾ ਨਾਲ ਲਿਆ ਜਾਂਦਾ ਹੈ। ਲੋਕਾਂ ਨੂੰ ਅਜਿਹੀ ਕਿਸੇ ਵੀ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦੇਣ ਅਤੇ ਗਲਾਸਗੋ ਦੇ ਵੱਖ-ਵੱਖ ਭਾਈਚਾਰਿਆਂ ਵਿਚਕਾਰ ਆਪਸੀ ਸਾਂਝ ਤੇ ਸੁਰੱਖਿਆ ਕਾਇਮ ਰੱਖਣ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।
ਪਿਛਲੀ ਖ਼ਬਰ ਜੈਸ਼ੰਕਰ ਵਲੋਂ ਸੰਯੁਕਤ ਰਾਸ਼ਟਰ ਮਹਾਸਭਾ ਦੌਰਾਨ ਕਈ ਵਿਸ਼ਵ ਆਗੂਆਂ ਨਾਲ ਮੁਲਾਕਾਤ ਅਗਲੀ ਖ਼ਬਰ ਗਲਾਸਗੋ ਨਗਰ ਕੌਂਸਲ ਵਲੋਂ ਕਰੀਬ 24 ਹਜ਼ਾਰ ਮੁਲਾਜ਼ਮਾਂ ਨੂੰ ਨਵੀਆਂ ਸ਼ਰਤਾਂ ਹੇਠ ਮੁੜ ਨੌਕਰੀ ਦੇਣ ਦੀ ਤਿਆਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।