28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਵੈਨਕੂਵਰ ਦੇ ਕਰੈਬ ਪਾਰਕ ‘ਚ ਵਿਅਕਤੀ ਦੀ ਮੌਤ ਉਪਰੰਤ ਪੁਲਿਸ ਵਲੋਂ ਕਤਲ ਦੀ ਜਾਂਚ ਸ਼ੁਰੂ

ਵੈਨਕੂਵਰ, 27 ਸਤੰਬਰ (ਮਲਕੀਤ ਸਿੰਘ)-ਵੈਨਕੂਵਰ ਦੇ ਕਰੈਬ ਪਾਰਕ ਵਿਚ ਇਕ ਵਿਅਕਤੀ ਦੀ ਭੇਦ ਭਰੇ ਹਲਾਤਾਂ ’ਚ ਹੋਈ ਮੌਤ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਨੂੰ ਕਤਲ ਮੰਨਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਵੈਨਕੂਵਰ ਵਿਚ ਸਾਲ 2026 ਦੌਰਾਨ ਕਤਲ ਦਾ 6ਵਾਂ ਮਾਮਲਾ ਹੈ।

ਅਜੀਤ ਡੈਸਕ 28-09-2026
ਵੈਨਕੂਵਰ, 27 ਸਤੰਬਰ (ਮਲਕੀਤ ਸਿੰਘ)-ਵੈਨਕੂਵਰ ਦੇ ਕਰੈਬ ਪਾਰਕ ਵਿਚ ਇਕ ਵਿਅਕਤੀ ਦੀ ਭੇਦ ਭਰੇ ਹਲਾਤਾਂ ’ਚ ਹੋਈ ਮੌਤ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਨੂੰ ਕਤਲ ਮੰਨਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਵੈਨਕੂਵਰ ਵਿਚ ਸਾਲ 2026 ਦੌਰਾਨ ਕਤਲ ਦਾ 6ਵਾਂ ਮਾਮਲਾ ਹੈ। ਵੈਨਕੂਵਰ ਪੁਲਿਸ ਅਨੁਸਾਰ 23 ਸਤੰਬਰ ਨੂੰ ਸਵੇਰੇ 7 ਵਜੇ ਤੋਂ ਕੁਝ ਸਮਾਂ ਪਹਿਲਾਂ ਪੁਲਿਸ ਨੂੰ 101 ਈਸਟ ਵਾਟਰਫਰੰਟ ਰੋਡ ਸਥਿਤ ਕਰੈਬ ਪਾਰਕ ਵਿਚ ਇਕ ਵਿਅਕਤੀ ਦੇ ਗੰਭੀਰ ਮੈਡੀਕਲ ਸੰਕਟ ਵਿਚ ਹੋਣ ਦੀ ਸੂਚਨਾ ਮਿਲੀ ਸੀ। ਪੁਲਿਸ ਅਤੇ ਹੋਰ ਐਮਰਜੈਂਸੀ ਕਰਮਚਾਰੀ ਮੌਕੇ ‘ਤੇ ਪਹੁੰਚੇ ਅਤੇ ਉਸ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੂੰ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਨੇ ਅਜੇ ਮ੍ਰਿਤਕ ਦੀ ਪਛਾਣ ਜਨਤਕ ਨਹੀਂ ਕੀਤੀ ਅਤੇ ਨਾ ਹੀ ਕਿਸੇ ਸ਼ੱਕੀ ਵਿਅਕਤੀ ਦੀ ਪਛਾਣ ਹੋਣ ਬਾਰੇ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਇਹ ਵੀ ਸਪੱਸ਼ਟ ਨਹੀਂ ਕੀਤਾ ਕਿ ਵਿਅਕਤੀ ਦੀ ਮੌਤ ਕਿਸ ਤਰ੍ਹਾਂ ਦੀਆਂ ਸੱਟਾਂ ਕਾਰਨ ਹੋਈ। ਵੈਨਕੂਵਰ ਪੁਲਿਸ ਨੇ 22 ਸਤੰਬਰ ਰਾਤ 9 ਵਜੇ ਤੋਂ 23 ਸਤੰਬਰ ਸਵੇਰੇ 7 ਵਜੇ ਦਰਮਿਆਨ ਕਰੈਬ ਪਾਰਕ ਜਾਂ ਇਸ ਦੇ ਆਲੇ-ਦੁਆਲੇ ਮੌਜੂਦ ਲੋਕਾਂ ਨੂੰ ਜਾਂਚ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਮੈਮੋਰੀਅਲ ਓਪਨ ਲਾਇਬ੍ਰੇਰੀ ਲਈ ਪੁਸਤਕਾਂ ਦਾਨ ਅਗਲੀ ਖ਼ਬਰ ਟੈਕਫੈਸਟ 26 ਦੇ ਆਰੰਭ ਤਹਿਤ ਸਲਾਈਟ ’ਚ ਮੈਰਾਥਨ ਦੌੜ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।