14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਬਰਤਾਨੀਆ ’ ਚ 5,000 ਕੈਦੀਆਂ ਨੂੰ ਸਮੇਂ ਤੋਂ ਪਹਿਲਾਂ ਰਿਹਾਅ ਕਰਨ ਦੀ ਯੋਜਨਾ , ਦੂਜੇ ਪੜਾਅ ’ ਚ 650 ਹੋਰ ਕੈਦੀ ਹੋਣਗੇ ਰਿਹਾਅ

ਲੰਡਨ, 13 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਸਰਕਾਰ ਵੱਲੋਂ ਇੰਗਲੈਂਡ ਅਤੇ ਵੇਲਜ਼ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਦੀ ਵਧ ਰਹੀ ਗਿਣਤੀ ਘਟਾਉਣ ਲਈ ਸ਼ੁਰੂ ਕੀਤੀ ਗਈ ਸਮੇਂ ਤੋਂ ਪਹਿਲਾਂ ਰਿਹਾਈ ਯੋਜਨਾ ਦੇ ਦੂਜੇ ਪੜਾਅ ਤਹਿਤ ਲਗਭਗ 650 ਹੋਰ ਕੈਦੀਆਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ। ਸਰਕਾਰ ਦੀ ਇਸ ਯੋਜਨਾ ਅਧੀਨ ਕੁੱਲ ਲਗਭਗ 5,000 ਕੈਦੀਆਂ ਨੂੰ ਵੱਖ-ਵੱਖ ਪੜਾਵਾਂ ਵਿੱਚ ਸਮੇਂ ਤੋਂ ਪਹਿਲਾਂ ਰਿਹਾਅ ਕਰਨ ਦੀ ਤਜਵੀਜ਼ ਹੈ।

ਅਜੀਤ ਡੈਸਕ 14-10-2026
ਲੰਡਨ, 13 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਸਰਕਾਰ ਵੱਲੋਂ ਇੰਗਲੈਂਡ ਅਤੇ ਵੇਲਜ਼ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਦੀ ਵਧ ਰਹੀ ਗਿਣਤੀ ਘਟਾਉਣ ਲਈ ਸ਼ੁਰੂ ਕੀਤੀ ਗਈ ਸਮੇਂ ਤੋਂ ਪਹਿਲਾਂ ਰਿਹਾਈ ਯੋਜਨਾ ਦੇ ਦੂਜੇ ਪੜਾਅ ਤਹਿਤ ਲਗਭਗ 650 ਹੋਰ ਕੈਦੀਆਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ। ਸਰਕਾਰ ਦੀ ਇਸ ਯੋਜਨਾ ਅਧੀਨ ਕੁੱਲ ਲਗਭਗ 5,000 ਕੈਦੀਆਂ ਨੂੰ ਵੱਖ-ਵੱਖ ਪੜਾਵਾਂ ਵਿੱਚ ਸਮੇਂ ਤੋਂ ਪਹਿਲਾਂ ਰਿਹਾਅ ਕਰਨ ਦੀ ਤਜਵੀਜ਼ ਹੈ। ਪਹਿਲਾਂ ਇਸ ਯੋਜਨਾ ਤਹਿਤ ਕਰੀਬ 6,000 ਕੈਦੀਆਂ ਨੂੰ ਰਿਹਾਅ ਕਰਨ ਦਾ ਅਨੁਮਾਨ ਸੀ, ਪਰ ਸਰਕਾਰੀ ਮੰਤਰੀਆਂ ਦੇ ਦਖ਼ਲ ਤੋਂ ਬਾਅਦ ਜਬਰ ਜਨਾਹ ਦੇ ਅਪਰਾਧਾਂ ਵਿਚ ਸਜ਼ਾ ਕੱਟ ਰਹੇ ਕੈਦੀਆਂ ਅਤੇ ਬੱਚਿਆਂ ਖ਼ਿਲਾਫ਼ ਗੰਭੀਰ ਜਿਨਸੀ ਅਪਰਾਧਾਂ ਦੇ ਦੋਸ਼ੀਆਂ ਨੂੰ ਇਸ ਯੋਜਨਾ ਤੋਂ ਬਾਹਰ ਰੱਖਣ ਦਾ ਫ਼ੈਸਲਾ ਕੀਤਾ ਗਿਆ। ਇਸ ਤਬਦੀਲੀ ਕਾਰਨ ਰਿਹਾਅ ਹੋਣ ਵਾਲੇ ਕੈਦੀਆਂ ਦੀ ਅਨੁਮਾਨਿਤ ਗਿਣਤੀ ’ਚ ਲਗਭਗ 1,000 ਦੀ ਕਮੀ ਆ ਗਈ ਹੈ। ਨਵੇਂ ਨਿਯਮਾਂ ਅਨੁਸਾਰ ਰਿਹਾਅ ਹੋਣ ਵਾਲੇ ਕੈਦੀਆਂ ਵਿੱਚੋਂ ਕੁਝ ਆਪਣੀ ਕੁੱਲ ਸਜ਼ਾ ਦਾ ਸਿਰਫ਼ ਇਕ ਤਿਹਾਈ ਹਿੱਸਾ ਜੇਲ੍ਹ ਵਿੱਚ ਬਿਤਾਉਣ ਤੋਂ ਬਾਅਦ ਰਿਹਾਅ ਹੋ ਸਕਣਗੇ, ਜਦਕਿ ਪਹਿਲਾਂ ਉਨ੍ਹਾਂ ਨੂੰ ਘੱਟੋ-ਘੱਟ ਅੱਧੀ ਸਜ਼ਾ ਜੇਲ੍ਹ ਵਿੱਚ ਕੱਟਣੀ ਪੈਂਦੀ ਸੀ। ਦੂਜੇ ਪੜਾਅ ਵਿੱਚ ਢਾਈ ਸਾਲ ਤੱਕ ਦੀ ਸਜ਼ਾ ਵਾਲੇ ਕੈਦੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਯੋਜਨਾ ਦੇ ਪਹਿਲੇ ਪੜਾਅ ਤਹਿਤ ਲਗਭਗ 700 ਕੈਦੀਆਂ ਨੂੰ ਰਿਹਾਅ ਕੀਤਾ ਗਿਆ ਸੀ। ਸਰਕਾਰ ਦਾ ਕਹਿਣਾ ਹੈ ਕਿ ਜੇਲ੍ਹਾਂ ਵਿੱਚ ਸਮਰੱਥਾ ਤੋਂ ਵੱਧ ਕੈਦੀ ਹੋਣ ਕਾਰਨ ਪ੍ਰਬੰਧਕੀ ਸੰਕਟ ਪੈਦਾ ਹੋ ਰਿਹਾ ਹੈ। ਇਸ ਸਥਿਤੀ ਨਾਲ ਨਜਿੱਠਣ ਲਈ ਸਮੇਂ ਤੋਂ ਪਹਿਲਾਂ ਰਿਹਾਈ ਦੀ ਯੋਜਨਾ ਲਾਗੂ ਕਰਨੀ ਜ਼ਰੂਰੀ ਹੈ। ਹਾਲਾਂਕਿ ਇਸ ਫ਼ੈਸਲੇ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਪੱਧਰ ’ਤੇ ਚਿੰਤਾਵਾਂ ਵੀ ਪ੍ਰਗਟ ਕੀਤੀਆਂ ਜਾ ਰਹੀਆਂ ਹਨ। ਆਲੋਚਕਾਂ ਦਾ ਕਹਿਣਾ ਹੈ ਕਿ ਅਪਰਾਧਾਂ ਵਿੱਚ ਸਜ਼ਾ ਕੱਟ ਰਹੇ ਵਿਅਕਤੀਆਂ ਦੀ ਜਲਦੀ ਰਿਹਾਈ ਨਾਲ ਜਨਤਕ ਸੁਰੱਖਿਆ ਅਤੇ ਪੀੜਤ ਪਰਿਵਾਰਾਂ ਦੇ ਭਰੋਸੇ ਉੱਤੇ ਅਸਰ ਪੈ ਸਕਦਾ ਹੈ।
ਪਿਛਲੀ ਖ਼ਬਰ ਇੰਗਲੈਂਡ ਕਬੱਡੀ ਫੈਡਰੇਸ਼ਨ ਦੀ ਸੀਜ਼ਨ 2027 ਸਬੰਧੀ ਅਹਿਮ ਮੀਟਿੰਗ ਅਗਲੀ ਖ਼ਬਰ ਸਕਾਟਲੈਂਡ ’ਚ ਅੰਡਕੋਸ਼ ਦੇ ਕੈਂਸਰ ਦੇ ਇਲਾਜ ਲਈ ਵੱਡੀ ਸਫ਼ਲਤਾ - 10 ਸਾਲਾਂ ਬਾਅਦ ਨਵੀਂ ਦਵਾਈ ਨੂੰ ਮਨਜ਼ੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।