14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਵਰਲਡ ਸਿੱਖ ਪਾਰਲੀਮੈਂਟ ਦੇ ਕਾਰਕੁੰਨ।

ਲੰਡਨ, 13 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ (ਅਮਰੀਕਾ), ਕੋ-ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਜਤਿੰਦਰ ਸਿੰਘ (ਜਰਮਨੀ), ਮੁੱਖ ਬੁਲਾਰੇ ਭਾਈ ਜੋਗਾ ਸਿੰਘ (ਯੂ. ਕੇ.)

ਅਜੀਤ ਡੈਸਕ 14-10-2026
ਲੰਡਨ, 13 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ (ਅਮਰੀਕਾ), ਕੋ-ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਜਤਿੰਦਰ ਸਿੰਘ (ਜਰਮਨੀ), ਮੁੱਖ ਬੁਲਾਰੇ ਭਾਈ ਜੋਗਾ ਸਿੰਘ (ਯੂ.ਕੇ.), ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ (ਇੰਗਲੈਂਡ), ਭਾਈ ਮਨਬੀਰ ਸਿੰਘ ਸੰਧੂ, ਭਾਈ ਭਗਤ ਸਿੰਘ (ਕੈਨੇਡਾ), ਭਾਈ ਪ੍ਰਿਤਪਾਲ ਸਿੰਘ (ਸਵਿਟਜ਼ਰਲੈਂਡ), ਭਾਈ ਹਰਜੋਤ ਸਿੰਘ ਸੰਧੂ (ਹਾਲੈਂਡ), ਭਾਈ ਸਤਨਾਮ ਸਿੰਘ ਅਤੇ ਭਾਈ ਸ਼ਿੰਗਾਰਾ ਸਿੰਘ ਮਾਨ (ਫਰਾਂਸ) ਨੇ ਇਕ ਸਾਂਝੇ ਪ੍ਰੈਸ ਬਿਆਨ ਰਾਹੀਂ ਪੰਜਾਬ ’ਚ ਨਸ਼ਿਆਂ ਵਿਰੁੱਧ ਜ਼ਮੀਨੀ ਪੱਧਰ ’ਤੇ ਸੰਘਰਸ਼ ਕਰਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟੇ ਦੇ ਕਥਿਤ ਹੱਤਿਆ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਆਗੂਆਂ ਨੇ ਕਿਹਾ ਕਿ ਇਹ ਮੰਦਭਾਗੀ ਘਟਨਾ ਪੰਜਾਬ ਦੀ ਜ਼ਮੀਰ ਨੂੰ ਝੰਜੋੜਨ ਵਾਲੀ ਹੈ। ਜੇਕਰ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕ ਹੀ ਸੁਰੱਖਿਅਤ ਨਹੀਂ, ਤਾਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਦੀ ਸਰਕਾਰ ਦੀ ਮੁਹਿੰਮ ਉੱਤੇ ਲੋਕ ਕਿਵੇਂ ਭਰੋਸਾ ਕਰਨਗੇ? ਵਰਲਡ ਸਿੱਖ ਪਾਰਲੀਮੈਂਟ ਨੇ ਇਸ ਘਟਨਾ ਦੀ ਤੁਰੰਤ, ਨਿਰਪੱਖ ਤੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ।
ਪਿਛਲੀ ਖ਼ਬਰ ਮੈਲਬੌਰਨ ਹਵਾਈ ਅੱਡੇ ਦੇ ਬਾਹਰ ਵੀਜ਼ਿਆਂ ਦੀ ਜਾਂਚ ਦੀਆਂ ਰਿਪੋਰਟਾਂ ਨਾਲ ਪ੍ਰਵਾਸੀਆਂ ’ਚ ਚਿੰਤਾ ਅਗਲੀ ਖ਼ਬਰ ਇੰਗਲੈਂਡ ਕਬੱਡੀ ਫੈਡਰੇਸ਼ਨ ਦੀ ਸੀਜ਼ਨ 2027 ਸਬੰਧੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।