-ਹੈਨਰੀ ਨੋਵਾਕ ਹੱਤਿਆ ਮਾਮਲਾ- ਉਮਰ ਕੈਦ ਦੀ ਸਜ਼ਾ ਭੁਗਤ ਰਹੇ ਵਿਕਰਮ ਸਿੰਘ ਦਿਗਵਾ ਦੀ ਮਾਂ ਕਿਰਨ ਕੌਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਸੰਭਵ
ਲੰਡਨ, 16 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਸਾਊਥੈਂਪਟਨ ਵਿਚ 18 ਸਾਲਾ ਵਿਦਿਆਰਥੀ ਹੈਨਰੀ ਨੋਵਾਕ ਦੀ ਹੱਤਿਆ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਵਿਕਰਮ ਦਿਗਵਾ ਦੀ ਮਾਂ ਕਿਰਨ ਕੌਰ ਨੂੰ ਬਰਤਾਨੀਆ ਤੋਂ ਡਿਪੋਰਟ ਕਰਕੇ ਭਾਰਤ ਭੇਜਿਆ ਜਾ ਸਕਦਾ ਹੈ। 53 ਸਾਲਾ ਕਿਰਨ ਕੌਰ ਨੂੰ ਆਪਣੇ ਪੁੱਤਰ ਵਲੋਂ ਕਤਲ ਲਈ ਵਰਤਿਆ ਚਾਕੂ ਘਟਨਾ ਸਥਾਨ ਤੋਂ ਹਟਾ ਕੇ ਘਰ ਲਿਜਾਣ ਅਤੇ ਅਪਰਾਧੀ ਦੀ ਮਦਦ ਕਰਨ ਦੇ ਦੋਸ਼ ਹੇਠ ਜੁਲਾਈ 2026 ਵਿਚ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਸੀ।
ਕਿਰਨ ਕੌਰ
17-10-2026