23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਐਡੀਲੇਡ ਦੇ 15 ਸਾਲਾ ਕਾਰਤਿਕ ਸਿੰਘ ਨੇ ਇਕੱਲਿਆਂ ਜਹਾਜ਼ ਉਡਾ ਕੇ ਰਚਿਆ ਇਤਿਹਾਸ

ਐਡੀਲੇਡ, 22 ਅਕਤੂਬਰ (ਗੁਰਮੀਤ ਸਿੰਘ ਵਾਲੀਆ)-ਆਸਟ੍ਰੇਲੀਆ ਦੇ ਐਡੀਲੇਡ ਸ਼ਹਿਰ ਵਿਚ ਰਹਿਣ ਵਾਲੇ 15 ਸਾਲਾ ਪੰਜਾਬੀ ਮੂਲ ਦੇ ਨੌਜਵਾਨ ਕਾਰਤਿਕ ਸਿੰਘ ਨੇ ਇਕੱਲਿਆਂ ਜਹਾਜ਼ ਉਡਾ ਕੇ ਮਾਣਮੱਤੀ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਦੇ ਪਿੰਡ ਕੱਟੂ ਜ਼ਿਲ੍ਹਾ ਬਰਨਾਲਾ ਨਾਲ ਜੁੜੀਆਂ ਜੜ੍ਹਾਂ ਵਾਲੇ ਕਾਰਤਿਕ ਦੀ ਇਸ ਸਫ਼ਲਤਾ ਨਾਲ ਪੰਜਾਬੀ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਹੈ।

ਅਜੀਤ ਡੈਸਕ 23-10-2026
ਐਡੀਲੇਡ, 22 ਅਕਤੂਬਰ (ਗੁਰਮੀਤ ਸਿੰਘ ਵਾਲੀਆ)-ਆਸਟ੍ਰੇਲੀਆ ਦੇ ਐਡੀਲੇਡ ਸ਼ਹਿਰ ਵਿਚ ਰਹਿਣ ਵਾਲੇ 15 ਸਾਲਾ ਪੰਜਾਬੀ ਮੂਲ ਦੇ ਨੌਜਵਾਨ ਕਾਰਤਿਕ ਸਿੰਘ ਨੇ ਇਕੱਲਿਆਂ ਜਹਾਜ਼ ਉਡਾ ਕੇ ਮਾਣਮੱਤੀ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਦੇ ਪਿੰਡ ਕੱਟੂ ਜ਼ਿਲ੍ਹਾ ਬਰਨਾਲਾ ਨਾਲ ਜੁੜੀਆਂ ਜੜ੍ਹਾਂ ਵਾਲੇ ਕਾਰਤਿਕ ਦੀ ਇਸ ਸਫ਼ਲਤਾ ਨਾਲ ਪੰਜਾਬੀ ਭਾਈਚਾਰੇ ਵਿਚ ਖ਼ੁਸ਼ੀ ਦੀ ਲਹਿਰ ਹੈ।ਜਾਣਕਾਰੀ ਅਨੁਸਾਰ ਕਾਰਤਿਕ ਨੇ ਸਕੂਲੀ ਪੜ੍ਹਾਈ ਦੇ ਨਾਲ-ਨਾਲ ਹਵਾਬਾਜ਼ੀ ਦੇ ਖੇਤਰ ਵਿਚ ਆਪਣਾ ਸੁਪਨਾ ਸਾਕਾਰ ਕਰਨ ਲਈ ਦੱਖਣੀ ਆਸਟ੍ਰੇਲੀਆ ਵਿਚ ਜਹਾਜ਼ ਉਡਾਉਣ ਦੀ ਸਿਖਲਾਈ ਹਾਸਲ ਕੀਤੀ। ਸਿਖਲਾਈ ਦੌਰਾਨ ਹਵਾਈ ਉਡਾਣ ਨਾਲ ਜੁੜੇ ਨਿਯਮਾਂ ਅਤੇ ਸੁਰੱਖਿਆ ਪ੍ਰਕਿਰਿਆਵਾਂ ਦੀ ਪਾਲਣਾ ਕਰਦਿਆਂ ਉਸ ਨੇ ਸਿਖਲਾਈ ਕੇਂਦਰ ਦੇ ਹਵਾਈ ਅੱਡੇ ਤੋਂ ਇਕੱਲਿਆਂ ਸਫ਼ਲ ਉਡਾਣ ਭਰੀ।ਕਾਰਤਿਕ ਇਸ ਸਮੇਂ ਦਸਵੀਂ ਜਮਾਤ ਦਾ ਵਿਦਿਆਰਥੀ ਹੈ ਅਤੇ ਕਮਰਸ਼ੀਅਲ ਪਾਇਲਟ ਬਣਨ ਲਈ ਸਿਖਲਾਈ ਲੈ ਰਿਹਾ ਹੈ। ਉਸ ਨੇ ਸਕੂਲੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਆਸਟ੍ਰੇਲੀਆਈ ਹਵਾਈ ਫ਼ੌਜ ਵਿਚ ਸ਼ਾਮਿਲ ਹੋਣ ਦੀ ਇੱਛਾ ਵੀ ਪ੍ਰਗਟਾਈ ਹੈ।ਛੋਟੀ ਉਮਰ ਵਿਚ ਹਵਾਬਾਜ਼ੀ ਵਰਗੇ ਚੁਣੌਤੀਪੂਰਨ ਖੇਤਰ ਵਿਚ ਇਹ ਕਦਮ ਉਸ ਦੀ ਲਗਨ, ਮਿਹਨਤ ਅਤੇ ਦ੍ਰਿੜ੍ਹ ਇਰਾਦੇ ਨੂੰ ਦਰਸਾਉਂਦਾ ਹੈ। ਕਾਰਤਿਕ ਦੀ ਪ੍ਰਾਪਤੀ ਨੂੰ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਨੌਜਵਾਨਾਂ ਦੀ ਪ੍ਰਤਿਭਾ ਅਤੇ ਸਮਰੱਥਾ ਦੀ ਮਿਸਾਲ ਵਜੋਂ ਦੇਖਿਆ ਜਾ ਰਿਹਾ ਹੈ। ਉਸ ਦੀ ਸਫ਼ਲਤਾ ਹੋਰਨਾਂ ਬੱਚਿਆਂ ਅਤੇ ਨੌਜਵਾਨਾਂ ਨੂੰ ਵੀ ਆਪਣੇ ਟੀਚੇ ਮਿੱਥਣ ਅਤੇ ਉਨ੍ਹਾਂ ਦੀ ਪ੍ਰਾਪਤੀ ਲਈ ਲਗਾਤਾਰ ਮਿਹਨਤ ਕਰਨ ਵਾਸਤੇ ਪ੍ਰੇਰਿਤ ਕਰੇਗੀ।
ਪਿਛਲੀ ਖ਼ਬਰ ਬਕਿੰਘਮ ਪੈਲੇਸ ਵਿਚ 500 ਸਾਲ ਪੁਰਾਣੇ ਸ਼ਾਹੀ ਗਹਿਣਿਆਂ ਦੀ ਲੱਗੇਗੀ ਵਿਸ਼ੇਸ਼ ਪ੍ਰਦਰਸ਼ਨੀ ਅਗਲੀ ਖ਼ਬਰ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਨੇ ਇਸਲਾਮਾਬਾਦ ਇਲਾਕੇ ’ਚ ਚਲਾਈ ਤਲਾਸ਼ੀ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।