28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਬਰਤਾਨੀਆ ਦੇ ਪ੍ਰਧਾਨ ਮੰਤਰੀ ਐਂਡੀ ਬਰਨਹਮ ਨਾਲ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਅਹਿਮ ਮੁਲਾਕਾਤ

ਲੰਡਨ, 27 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਸਲੋਹ ਸੰਸਦੀ ਹਲਕੇ ਤੋਂ ਲੇਬਰ ਪਾਰਟੀ ਦੇ ਸੰਸਦ ਮੈਂਬਰ ਅਤੇ ਬਰਤਾਨਵੀ ਸੰਸਦ ਦੀ ਰੱਖਿਆ ਮਾਮਲਿਆਂ ਬਾਰੇ ਵਿਸ਼ੇਸ਼ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਨੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਐਂਡੀ ਬਰਨਹਮ ਨਾਲ ਅਹਿਮ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਆਪਣੇ ਸੰਸਦੀ ਹਲਕੇ ਸਲੋਹ ਦੇ ਵਸਨੀਕਾਂ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ, ਦੱਖਣ-ਪੂਰਬੀ ਇੰਗਲੈਂਡ ਦੇ ਹਿੱਤਾਂ ਅਤੇ ਬਰਤਾਨੀਆ ਦੀ ਕੌਮੀ ਰੱਖਿਆ ਤੇ ਸੁਰੱਖਿਆ ਨਾਲ ਜੁੜੇ ਅਹਿਮ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 28-10-2026
ਲੰਡਨ, 27 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਸਲੋਹ ਸੰਸਦੀ ਹਲਕੇ ਤੋਂ ਲੇਬਰ ਪਾਰਟੀ ਦੇ ਸੰਸਦ ਮੈਂਬਰ ਅਤੇ ਬਰਤਾਨਵੀ ਸੰਸਦ ਦੀ ਰੱਖਿਆ ਮਾਮਲਿਆਂ ਬਾਰੇ ਵਿਸ਼ੇਸ਼ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਨੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਐਂਡੀ ਬਰਨਹਮ ਨਾਲ ਅਹਿਮ ਮੁਲਾਕਾਤ ਕੀਤੀ।ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਆਪਣੇ ਸੰਸਦੀ ਹਲਕੇ ਸਲੋਹ ਦੇ ਵਸਨੀਕਾਂ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ, ਦੱਖਣ-ਪੂਰਬੀ ਇੰਗਲੈਂਡ ਦੇ ਹਿੱਤਾਂ ਅਤੇ ਬਰਤਾਨੀਆ ਦੀ ਕੌਮੀ ਰੱਖਿਆ ਤੇ ਸੁਰੱਖਿਆ ਨਾਲ ਜੁੜੇ ਅਹਿਮ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ।ਮੁਲਾਕਾਤ ਤੋਂ ਬਾਅਦ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ‘‘ਮੈਂ ਪ੍ਰਧਾਨ ਮੰਤਰੀ ਐਂਡੀ ਬਰਨਹਮ ਦਾ ਬਹੁਤ ਧੰਨਵਾਦੀ ਹਾਂ, ਜਿਨ੍ਹਾਂ ਨੇ ਆਪਣੇ ਬੇਹੱਦ ਰੁਝੇਵਿਆਂ ਭਰੇ ਕਾਰਜਕ੍ਰਮ ਵਿਚੋਂ ਕੀਮਤੀ ਸਮਾਂ ਕੱਢਿਆ ਤਾਂ ਜੋ ਮੈਂ ਉਨ੍ਹਾਂ ਨਾਲ ਆਪਣੇ ਸਲੋਹ ਸੰਸਦੀ ਹਲਕੇ ਦੇ ਵਸਨੀਕਾਂ ਲਈ ਮਹੱਤਵਪੂਰਨ ਮੁੱਦਿਆਂ, ਦੱਖਣ-ਪੂਰਬੀ ਇੰਗਲੈਂਡ ਦੇ ਸਮੁੱਚੇ ਖੇਤਰ ਨਾਲ ਸਬੰਧਤ ਮਾਮਲਿਆਂ ਅਤੇ ਸਾਡੇ ਦੇਸ਼ ਲਈ ਬੇਹੱਦ ਅਹਿਮ ਰੱਖਿਆ ਸੰਬੰਧੀ ਵਿਸ਼ਿਆਂ ਉੱਤੇ ਚਰਚਾ ਕਰ ਸਕਾਂ।ਜ਼ਿਕਰਯੋਗ ਹੈ ਕਿ ਤਨਮਨਜੀਤ ਸਿੰਘ ਢੇਸੀ ਸਾਲ 2017 ਤੋਂ ਸਲੋਹ ਹਲਕੇ ਦੀ ਨੁਮਾਇੰਦਗੀ ਕਰ ਰਹੇ ਹਨ ਅਤੇ ਸਤੰਬਰ 2024 ਤੋਂ ਬਰਤਾਨਵੀ ਸੰਸਦ ਦੀ ਰੱਖਿਆ ਮਾਮਲਿਆਂ ਬਾਰੇ ਕਮੇਟੀ ਦੇ ਚੇਅਰਮੈਨ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਉਹ ਸੰਸਦ ਦੀ ਕੌਮੀ ਸੁਰੱਖਿਆ ਰਣਨੀਤੀ ਸੰਬੰਧੀ ਸਾਂਝੀ ਕਮੇਟੀ ਦੇ ਵੀ ਮੈਂਬਰ ਹਨ।
ਪਿਛਲੀ ਖ਼ਬਰ ਜੌਹਨ ਸਵਿਨੀ ਵਲੋਂ ਸਕਾਟਲੈਂਡ ਦੀ ਐਬਰਡੀਨ ਯੂਨੀਵਰਸਿਟੀ ਦੇ ਮੁੰਬਈ ਕੈਂਪਸ ਦਾ ਦੌਰਾ ਅਗਲੀ ਖ਼ਬਰ ਬਰਤਾਨੀਆ ਪਹੁੰਚਣ ’ ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।