05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਬਰਤਾਨੀਆ ’ ਚ ਭਾਰਤੀ ਵਿਦਿਆਰਥੀਆਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਅਹਿਮ ਸਮਝੌਤਾ

ਲੰਡਨ, 4 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਵਿਚ ਪੜ੍ਹਾਈ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਦੇ ਰੁਜ਼ਗਾਰ ਦੇ ਮੌਕਿਆਂ ਨੂੰ ਵਧਾਉਣ ਅਤੇ ਉਨ੍ਹਾਂ ਦੇ ਵਿਦਿਅਕ ਤੇ ਪੇਸ਼ੇਵਰ ਭਵਿੱਖ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਭਾਰਤੀ ਵਿਦਿਆਰਥੀਆਂ ਦੀ ਪ੍ਰਮੁੱਖ ਸੰਸਥਾ ਨੈਸ਼ਨਲ ਇੰਡੀਅਨ ਸਟੂਡੈਂਟਸ ਐਂਡ ਐਲੂਮਨੀ ਯੂਨੀਅਨ ਯੂਕੇ ਅਤੇ ਲੰਡਨ ਮੈਟਰੋਪਾਲੀਟਨ ਯੂਨੀਵਰਸਿਟੀ ਵਿਚਾਲੇ ਇਕ ਅਹਿਮ ਸਮਝੌਤਾ ਹੋਇਆ ਹੈ। ਇਹ ਸਮਝੌਤਾ ਬਰਤਾਨੀਆ ਦੀ ਸੰਸਦ ਦੇ ਉਪਰਲੇ ਸਦਨ ਹਾਊਸ ਆਫ਼ ਲਾਰਡਜ਼ ਵਿਚ ਕਰਵਾਏ ਸਮਾਗਮ ਦੌਰਾਨ ਹੋਇਆ।

ਸਮਾਗਮ ਦੌਰਾਨ ਸਨਮ ਅਰੋੜਾ, ਜੂਲੀ ਹਾਲ, ਵਰਿੰਦਰ ਸ਼ਰਮਾ, ਲਾਰਡ ਕਰਨ ਬਿਲੀਮੋਰੀਆ ਅਤੇ ਸੰਸਦ ਮੈਂਬਰ ਗੁਰਿੰਦਰ ਸਿੰਘ ਜੋਸਨ। ਤਸਵੀਰ-ਮਨਪ੍ਰੀਤ ਸਿੰਘ ਬੱਧਨੀ ਕਲਾਂ 05-11-2026
ਲੰਡਨ, 4 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਵਿਚ ਪੜ੍ਹਾਈ ਕਰਨ ਵਾਲੇ ਭਾਰਤੀ ਵਿਦਿਆਰਥੀਆਂ ਦੇ ਰੁਜ਼ਗਾਰ ਦੇ ਮੌਕਿਆਂ ਨੂੰ ਵਧਾਉਣ ਅਤੇ ਉਨ੍ਹਾਂ ਦੇ ਵਿਦਿਅਕ ਤੇ ਪੇਸ਼ੇਵਰ ਭਵਿੱਖ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਭਾਰਤੀ ਵਿਦਿਆਰਥੀਆਂ ਦੀ ਪ੍ਰਮੁੱਖ ਸੰਸਥਾ ਨੈਸ਼ਨਲ ਇੰਡੀਅਨ ਸਟੂਡੈਂਟਸ ਐਂਡ ਐਲੂਮਨੀ ਯੂਨੀਅਨ ਯੂਕੇ ਅਤੇ ਲੰਡਨ ਮੈਟਰੋਪਾਲੀਟਨ ਯੂਨੀਵਰਸਿਟੀ ਵਿਚਾਲੇ ਇਕ ਅਹਿਮ ਸਮਝੌਤਾ ਹੋਇਆ ਹੈ। ਇਹ ਸਮਝੌਤਾ ਬਰਤਾਨੀਆ ਦੀ ਸੰਸਦ ਦੇ ਉਪਰਲੇ ਸਦਨ ਹਾਊਸ ਆਫ਼ ਲਾਰਡਜ਼ ਵਿਚ ਕਰਵਾਏ ਸਮਾਗਮ ਦੌਰਾਨ ਹੋਇਆ। ਇਸ ਦਾ ਮੁੱਖ ਉਦੇਸ਼ ਭਾਰਤੀ ਵਿਦਿਆਰਥੀਆਂ ਦੀ ਪੜ੍ਹਾਈ, ਭਲਾਈ, ਅੰਤਰਰਾਸ਼ਟਰੀ ਸਿੱਖਿਆ, ਰੁਜ਼ਗਾਰ ਅਤੇ ਸਰਕਾਰੀ ਨੀਤੀਆਂ ਨਾਲ ਸੰਬੰਧਤ ਮਾਮਲਿਆਂ ਵਿਚ ਸਹਿਯੋਗ ਵਧਾਉਣਾ ਹੈ। ਸਮਝੌਤੇ ਅਨੁਸਾਰ ਭਾਰਤ ਤੋਂ ਬਰਤਾਨੀਆ ਪੜ੍ਹਨ ਆਉਣ ਵਾਲੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੀ ਚੋਣ, ਦਾਖ਼ਲੇ, ਬਰਤਾਨੀਆ ਪਹੁੰਚਣ, ਪੜ੍ਹਾਈ ਦੌਰਾਨ ਦਰਪੇਸ਼ ਸਮੱਸਿਆਵਾਂ ਅਤੇ ਡਿਗਰੀ ਪੂਰੀ ਕਰਨ ਤੋਂ ਬਾਅਦ ਰੁਜ਼ਗਾਰ ਦੇ ਮੌਕੇ ਲੱਭਣ ਵਿਚ ਸਹਿਯੋਗ ਦੇਣ ਲਈ ਸਾਂਝੇ ਉਪਰਾਲੇ ਕੀਤੇ ਜਾਣਗੇ। ਇਸ ਭਾਈਵਾਲੀ ਤਹਿਤ ਦੋਵਾਂ ਦੇਸ਼ਾਂ ਦੀਆਂ ਯੂਨੀਵਰਸਿਟੀਆਂ, ਰੁਜ਼ਗਾਰਦਾਤਾਵਾਂ ਅਤੇ ਨੀਤੀ ਨਿਰਮਾਤਾਵਾਂ ਨੂੰ ਆਪਸ ਵਿਚ ਜੋੜਨ ਲਈ ‘ਟ੍ਰਿਪਲ ਹੈਲਿਕਸ ਮਾਡਲ’ ਅਪਣਾਇਆ ਜਾਵੇਗਾ। ਯੂਨੀਅਨ ਦੀ ਸੰਸਥਾਪਕ ਅਤੇ ਚੇਅਰਪਰਸਨ ਸਨਮ ਅਰੋੜਾ ਨੇ ਕਿਹਾ ਕਿ ਇਸ ਭਾਈਵਾਲੀ ਦਾ ਮਕਸਦ ਵਿਦਿਆਰਥੀਆਂ ਦੀਆਂ ਇੱਛਾਵਾਂ ਨੂੰ ਪ੍ਰਾਪਤੀਆਂ ਵਿਚ ਬਦਲਣਾ ਹੈ। ਲੰਡਨ ਮੈਟਰੋਪਾਲੀਟਨ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਪ੍ਰੋਫੈਸਰ ਜੂਲੀ ਹਾਲ ਨੇ ਕਿਹਾ ਕਿ ਉਨ੍ਹਾਂ ਦੀ ਯੂਨੀਵਰਸਿਟੀ ਦਾ ਮੁੱਖ ਉਦੇਸ਼ ਸਿੱਖਿਆ ਰਾਹੀਂ ਲੋਕਾਂ ਦੀ ਜ਼ਿੰਦਗੀ ਵਿਚ ਸਾਕਾਰਾਤਮਕ ਤਬਦੀਲੀ ਲਿਆਉਣਾ ਹੈ। ਸਮਾਗਮ ਵਿਚ ਹਾਊਸ ਆਫ਼ ਲਾਰਡਜ਼ ਦੇ ਮੈਂਬਰ ਲਾਰਡ ਕਰਨ ਬਿਲੀਮੋਰੀਆ, ਸਾਬਕਾ ਸੰਸਦ ਮੈਂਬਰ ਵਰਿੰਦਰ ਸ਼ਰਮਾ, ਲੇਬਰ ਪਾਰਟੀ ਦੇ ਸੰਸਦ ਮੈਂਬਰ ਗੁਰਿੰਦਰ ਸਿੰਘ ਜੋਸਨ, ਬੈਰੋਨੈੱਸ ਊਸ਼ਾ ਪ੍ਰਾਸ਼ਰ ਅਤੇ ਲਾਰਡ ਫਿਲਿਪ ਹੰਟ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਐਡਨਬਰਾ ਦੇ ਗੁਰਮਤਿ ਸਮਾਗਮ ’ ਚ ਧਰਮ ਪ੍ਰਚਾਰ ਬਾਰੇ ਕੀਤੀਆਂ ਵਿਚਾਰਾਂ ਅਗਲੀ ਖ਼ਬਰ ਹੁਣ ਸਾਨੂੰ ਦੋਵੇਂ ਬਾਹਾਂ ਉੱਪਰ ਚੁੱਕਣ ਦੀ ਲੋੜ ਹੈ - ਡੈਮੋਕ੍ਰੇਟਸ ਦੀ ਜਿੱਤ ਪਿੱਛੋਂ ਬਰਾਕ ਓਬਾਮਾ ਦੀ ਪ੍ਰਤੀਕਿਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।