08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪ੍ਰਿੰਸ ਜਾਰਜ ਵਿੱਚ ਤੂਫ਼ਾਨੀ ਹਵਾਵਾਂ ਕਾਰਨ ਡਿੱਗਿਆ ਦਰੱਖਤ ਬ੍ਰਿਟਿਸ਼ ਕੋਲੰਬੀਆ ਦੇ ਕਈ ਇਲਾਕਿਆਂ ’ ਚ ਤੇਜ ਹਵਾਂਵਾਂ ਚੱਲਣ ਨਾਲ ਜਨਜੀਵਨ ਪ੍ਰਭਾਵਿਤ

ਵੈਨਕੂਵਰ, 7 ਨਵੰਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਦੇ ਪ੍ਰਿੰਸ ਜਾਰਜ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਤੇਜ਼ ਤੂਫ਼ਾਨੀ ਹਵਾਵਾਂ ਚੱਲਣ ਕਾਰਨ ਆਮ ਜਨ ਜੀਵਨ ਪ੍ਰਭਾਵਿਤ ਹੋਣ ਦੀਆਂ ਸੂਚਨਾਵਾਂ ਹਨ । ਕਈ ਥਾਵਾਂ ‘ਤੇ ਹਵਾਵਾਂ ਦੀ ਰਫ਼ਤਾਰ 100 ਕਿਲੋਮੀਟਰ ਪ੍ਰਤੀ ਘੰਟੇ ਤੋਂ ਵੀ ਵੱਧ ਦਰਜ ਕੀਤੀ ਗਈ।

ਅਜੀਤ ਡੈਸਕ 08-11-2026
ਵੈਨਕੂਵਰ, 7 ਨਵੰਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਦੇ ਪ੍ਰਿੰਸ ਜਾਰਜ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਤੇਜ਼ ਤੂਫ਼ਾਨੀ ਹਵਾਵਾਂ ਚੱਲਣ ਕਾਰਨ ਆਮ ਜਨ ਜੀਵਨ ਪ੍ਰਭਾਵਿਤ ਹੋਣ ਦੀਆਂ ਸੂਚਨਾਵਾਂ ਹਨ । ਕਈ ਥਾਵਾਂ ‘ਤੇ ਹਵਾਵਾਂ ਦੀ ਰਫ਼ਤਾਰ 100 ਕਿਲੋਮੀਟਰ ਪ੍ਰਤੀ ਘੰਟੇ ਤੋਂ ਵੀ ਵੱਧ ਦਰਜ ਕੀਤੀ ਗਈ। ਤੂਫ਼ਾਨ ਕਾਰਨ ਕਈ ਦਰੱਖਤ ਜੜ੍ਹਾਂ ਸਮੇਤ ਉੱਖੜ ਗਏ, ਸੜਕਾਂ ‘ਤੇ ਆਵਾਜਾਈ ਪ੍ਰਭਾਵਿਤ ਹੋਈ ਅਤੇ ਬਿਜਲੀ ਸਪਲਾਈ ਠੱਪ ਹੋਣ ਕਾਰਨ ਸੈਂਕੜੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਿੰਸ ਜਾਰਜ ਅਤੇ ਆਸਪਾਸ ਦੇ ਖੇਤਰਾਂ ਵਿੱਚ ਵੱਡੀ ਗਿਣਤੀ ਵਿੱਚ ਬਿਜਲੀ ਖਪਤਕਾਰ ਪ੍ਰਭਾਵਿਤ ਹੋਏ ਹਨ। ਬਿਜਲੀ ਸਪਲਾਈ ਬਹਾਲ ਕਰਨ ਲਈ ਮੁਰੰਮਤ ਕਰਮਚਾਰੀ ਮੁਸ਼ਕਲ ਹਾਲਾਤ ਵਿੱਚ ਲਗਾਤਾਰ ਕੰਮ ਕਰ ਰਹੇ ਹਨ। ਤੇਜ਼ ਹਵਾਵਾਂ ਕਾਰਨ ਦਰੱਖਤਾਂ ਅਤੇ ਟਾਹਣੀਆਂ ਦੇ ਬਿਜਲੀ ਦੀਆਂ ਤਾਰਾਂ ਉੱਤੇ ਡਿੱਗਣ ਨਾਲ ਕਈ ਇਲਾਕਿਆਂ ਵਿੱਚ ਬਿਜਲੀ ਸੇਵਾਵਾਂ ਵਿੱਚ ਵਿਘਨ ਪਿਆ ਹੈ। ਤੂਫ਼ਾਨ ਕਾਰਨ ਸੜਕਾਂ ਉੱਤੇ ਡਿੱਗੇ ਦਰੱਖਤਾਂ ਨੇ ਆਵਾਜਾਈ ਵਿੱਚ ਰੁਕਾਵਟਾਂ ਪੈਦਾ ਕਰ ਦਿੱਤੀਆਂ ਹਨ। ਕਈ ਥਾਵਾਂ ‘ਤੇ ਸੜਕਾਂ ਬੰਦ ਹੋਣ ਕਾਰਨ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਸਪਲਾਈ ਠੱਪ ਹੋਣ ਨਾਲ ਘਰਾਂ ਅਤੇ ਕਾਰੋਬਾਰੀ ਅਦਾਰਿਆਂ ਦਾ ਆਮ ਕੰਮਕਾਜ ਵੀ ਪ੍ਰਭਾਵਿਤ ਹੋਇਆ ਹੈ। ਬਿਜਲੀ ਸਪਲਾਈ ਬਹਾਲ ਕਰਨ ਵਾਲੀਆਂ ਟੀਮਾਂ ਲਈ ਖਰਾਬ ਮੌਸਮ ਅਤੇ ਡਿੱਗੇ ਦਰੱਖਤ ਵੱਡੀ ਚੁਣੌਤੀ ਬਣੇ ਹੋਏ ਹਨ। ਪ੍ਰਭਾਵਿਤ ਖੇਤਰਾਂ ਵਿੱਚ ਬਿਜਲੀ ਬਹਾਲ ਕਰਨ ਦੇ ਯਤਨ ਜਾਰੀ ਹਨ।
ਪਿਛਲੀ ਖ਼ਬਰ ਚਾਂਸਲਰ ਬੈਂਸ ਵਲੋਂ ਦਿਵਾਲੀ ਦੀਆਂ ਸ਼ੁਭਕਾਮਨਾਵਾਂ ਅਗਲੀ ਖ਼ਬਰ ਦੀਵਾਲੀ ਮੌਕੇ ਕੈਨੇਡਾ ਦੇ ਸ਼ਹਿਰਾਂ ਵਿਚ ਆਤਿਸ਼ਬਾਜ਼ੀ ਲਈ ਨਿਯਮ ਸਖ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।