16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਿਆਟਲ ਦੇ ਗੁਰਦੁਆਰਾ ਰੈਂਟਨ ਵਿਖੇ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸਿਆਟਲ, 16 ਨਵੰਬਰ (ਹਰਮਨਪ੍ਰੀਤ ਸਿੰਘ)-ਗੁਰਦੁਆਰਾ ਸਿੰਘ ਸਭਾ ਰੈਂਟਨ, ਸਿਆਟਲ ਵਿਖੇ ਅੱਜ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ’ਚ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ।

ਅਜੀਤ ਡੈਸਕ 17-11-2026
ਸਿਆਟਲ, 16 ਨਵੰਬਰ (ਹਰਮਨਪ੍ਰੀਤ ਸਿੰਘ)-ਗੁਰਦੁਆਰਾ ਸਿੰਘ ਸਭਾ ਰੈਂਟਨ, ਸਿਆਟਲ ਵਿਖੇ ਅੱਜ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ’ਚ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ। ਸਮਾਗਮ ਦੀ ਆਰੰਭਤਾ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹੋਈ। ਇਸ ਦੌਰਾਨ ਭਾਈ ਵਰਿਆਮ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਸ਼ਬਦ ਗੁਰੂ ਨਾਲ ਜੋੜਿਆ। ਇਸ ਉਪਰੰਤ ਪੰਥ ਦੇ ਪ੍ਰਸਿੱਧ ਢਾਡੀ ਭਾਈ ਤਰਸੇਮ ਸਿੰਘ ਮੋਰਾਂਵਾਲੀ ਨੇ ਆਪਣੇ ਸਾਥੀ ਢਾਡੀ ਕਲਾਕਾਰਾਂ ਤਲਵੀਰ ਸਿੰਘ ਕੋਮਲ, ਹਰਸਾਹਿਬ ਸਿੰਘ ਮੋਰਾਂਵਾਲੀ ਅਤੇ ਸਰਬਜੀਤ ਸਿੰਘ ਤੂਫਾਨ ਨਾਲ ਮਿਲ ਕੇ ਢਾਡੀ ਵਾਰਾਂ ਤੇ ਸਿੱਖ ਇਤਿਹਾਸ ਦੀਆਂ ਜੋਸ਼ੀਲੀਆਂ ਗਾਥਾਵਾਂ ਪੇਸ਼ ਕੀਤੀਆਂ। ਜ਼ਿਕਰਯੋਗ ਹੈ ਕਿ ਭਾਈ ਤਰਸੇਮ ਸਿੰਘ ਮੋਰਾਂਵਾਲੀ ਇਸ ਵਿਸ਼ੇਸ਼ ਸਮਾਗਮ ’ਚ ਸ਼ਮੂਲੀਅਤ ਕਰਨ ਲਈ ਵਿਸ਼ੇਸ਼ ਤੌਰ ’ਤੇ ਭਾਰਤ ਤੋਂ ਸਿਆਟਲ ਪਹੁੰਚੇ ਸਨ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਤਰਸੇਮ ਸਿੰਘ ਮੋਰਾਂਵਾਲੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਦੀ ਸਟੇਜ ਸਕੱਤਰ ਦੀ ਸੇਵਾ ਕਮੇਟੀ ਦੇ ਜਨਰਲ ਸਕੱਤਰ ਸਰਨਜੀਤ ਸਿੰਘ ਸਗਲਾਨੀ ਨੇ ਸੁਚੱਜੇ ਢੰਗ ਨਾਲ ਨਿਭਾਈ। ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਸ ਸਮਾਗਮ ਵਿਚ ਸੰਗਤ ਦੀ ਭਰਵੀਂ ਹਾਜ਼ਰੀ ਦੇਖਣ ਨੂੰ ਮਿਲੀ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ, ਜਿਸ ਦੀ ਸੇਵਾ ਗੁਰਦੇਵ ਸਿੰਘ ਮਾਨ ਦੇ ਪਰਿਵਾਰ ਵਲੋਂ ਕੀਤੀ ਗਈ। ਸਮਾਗਮ ਵਿਚ ਹੋਰਨਾਂ ਪ੍ਰਮੁੱਖ ਸ਼ਖਸੀਅਤਾਂ ਤੋਂ ਇਲਾਵਾ ਬਾਬਾ ਰਣਜੀਤ ਸਿੰਘ ਮੜੀਆਂਵਾਲੇ, ਸਿਆਟਲ ਦੇ ਚਰਚਿਤ ਗਾਇਕ ਅਵਤਾਰ ਬਿੱਲਾ, ਪੰਜਾਬੀ ਲਿਖਾਰੀ ਸਭਾ ਦੇ ਪ੍ਰਧਾਨ ਕਰਨੈਲ ਸਿੰਘ ਕੈਲ, ਅਕਾਊਂਟੈਂਟ ਹਰਜਿੰਦਰ ਸਿੰਘ ਕਲੇਰ, ਧਰਮ ਸਿੰਘ ਖੰਡਾ, ਕਿੰਦਰਬੀਰ ਸਿੰਘ ਅਤੇ ਸਨਮੋਹਨ ਸਿੰਘ ਸੋਢੀ ਸਮੇਤ ਕਈ ਹੋਰ ਪਤਵੰਤੇ ਸੱਜਣ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।
ਪਿਛਲੀ ਖ਼ਬਰ ਆਸਟ੍ਰੇਲੀਆ ’ਚ ਪੰਜਾਬੀ ਭਾਸ਼ਾ ਦੀ ਸਿੱਖਿਆ ਲਈ ਰਾਸ਼ਟਰੀ ਨੀਤੀ ਬਣਾਉਣ ਦੀ ਉੱਠੀ ਮੰਗ ਅਗਲੀ ਖ਼ਬਰ ਸਰੀ ’ਚ ਗੋਲੀਆਂ ਮਾਰ ਕੇ ਔਰਤ ਤੇ ਮਰਦ ਦਾ ਕਤਲ - ਪੁਲਿਸ ਵਲੋਂ ਵੱਡੇ ਪੱਧਰ ’ਤੇ ਜਾਂਚ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।