16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਆਸਟ੍ਰੇਲੀਆ ਤੋਂ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਜਥਾ 21 ਨੂੰ ਹੋਵੇਗਾ ਰਵਾਨਾ

ਸਿਡਨੀ, 16 ਨਵੰਬਰ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਅਨ ਸੰਗਤ ਨਨਕਾਣਾ ਸਾਹਿਬ ਚੈਰੀਟੇਬਲ ਆਰਗੇਨਾਈਜ਼ੇਸ਼ਨ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦਾ ਜਥਾ 21 ਨਵੰਬਰ ਨੂੰ ਆਸਟ੍ਰੇਲੀਆ ਤੋਂ ਰਵਾਨਾ ਹੋਵੇਗਾ। ਜਥੇ ਦੇ ਪ੍ਰਬੰਧਕ ਸਰਬਜੀਤ ਸਿੰਘ ਨੇ ਦੱਸਿਆ ਕਿ ਕਰੀਬ ਦਸ ਦਿਨਾਂ ਦੀ ਇਸ ਯਾਤਰਾ ਵਿਚ ਆਸਟ੍ਰੇਲੀਆ ਦੇ ਵੱਖ-ਵੱਖ ਹਿੱਸਿਆਂ ਤੋਂ 20 ਤੋਂ ਵੱਧ ਸ਼ਰਧਾਲੂ ਸ਼ਾਮਲ ਹੋਣਗੇ।

ਅਜੀਤ ਡੈਸਕ 17-11-2026
ਸਿਡਨੀ, 16 ਨਵੰਬਰ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਅਨ ਸੰਗਤ ਨਨਕਾਣਾ ਸਾਹਿਬ ਚੈਰੀਟੇਬਲ ਆਰਗੇਨਾਈਜ਼ੇਸ਼ਨ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦਾ ਜਥਾ 21 ਨਵੰਬਰ ਨੂੰ ਆਸਟ੍ਰੇਲੀਆ ਤੋਂ ਰਵਾਨਾ ਹੋਵੇਗਾ। ਜਥੇ ਦੇ ਪ੍ਰਬੰਧਕ ਸਰਬਜੀਤ ਸਿੰਘ ਨੇ ਦੱਸਿਆ ਕਿ ਕਰੀਬ ਦਸ ਦਿਨਾਂ ਦੀ ਇਸ ਯਾਤਰਾ ਵਿਚ ਆਸਟ੍ਰੇਲੀਆ ਦੇ ਵੱਖ-ਵੱਖ ਹਿੱਸਿਆਂ ਤੋਂ 20 ਤੋਂ ਵੱਧ ਸ਼ਰਧਾਲੂ ਸ਼ਾਮਲ ਹੋਣਗੇ। ਜਥਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਹਾਜ਼ਰੀ ਭਰੇਗਾ। ਸਰਬਜੀਤ ਸਿੰਘ ਨੇ ਦੱਸਿਆ ਕਿ ਯਾਤਰਾ ਦੌਰਾਨ ਸੰਗਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਇਲਾਵਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਕਿਆਰਾ ਸਾਹਿਬ, ਗੁਰਦੁਆਰਾ ਰੋੜੀ ਸਾਹਿਬ ਅਤੇ ਹੋਰ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਵਾਏ ਜਾਣਗੇ। ਕਰੀਬ 15 ਸਾਲਾਂ ਤੋਂ ਆਸਟ੍ਰੇਲੀਆ ਤੋਂ ਜਥੇ ਲਿਜਾਣ ਦੀ ਸੇਵਾ ਨਿਭਾ ਰਹੇ ਹਨ। ਉਨ੍ਹਾਂ ਦੱਸਿਆ ਕਿ ਆਸਟ੍ਰੇਲੀਅਨ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਕਿਆਰਾ ਸਾਹਿਬ ਵਿਖੇ ਸ਼ਰਧਾਲੂਆਂ ਦੇ ਠਹਿਰਨ ਲਈ ਸਰਾਂ ਬਣਾਈ ਜਾ ਰਹੀ ਹੈ। ਇਸ ਦੇ ਨਾਲ ਹੀ ਬੰਦ ਪਏ ਸਰੋਵਰ ਦੀ ਮੁੜ ਉਸਾਰੀ ਦਾ ਕੰਮ ਵੀ ਚੱਲ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸਰਾਂ ਜਲਦੀ ਹੀ ਬਣ ਕੇ ਤਿਆਰ ਹੋ ਜਾਵੇਗੀ।
ਪਿਛਲੀ ਖ਼ਬਰ ਜਿੱਤ ਮਗਰੋਂ ਡੈਮੋਕ੍ਰੈਟਾਂ ਦੀ ਅਸਲ ਪਰਖ, ਲੋਕਾਂ ਦਾ ਭਰੋਸਾ ਜਿੱਤਣ ਤੇ ਵਾਅਦੇ ਪੂਰੇ ਕਰਨ ਦੀ ਚੁਣੌਤੀ ਅਗਲੀ ਖ਼ਬਰ ਆਸਟ੍ਰੇਲੀਆ ’ਚ ਪੰਜਾਬੀ ਭਾਸ਼ਾ ਦੀ ਸਿੱਖਿਆ ਲਈ ਰਾਸ਼ਟਰੀ ਨੀਤੀ ਬਣਾਉਣ ਦੀ ਉੱਠੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।