18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮਮਦਾਨੀ ਨੇ ਅਮਰੀਕਾ ’ਚ ਹਿੰਦੂ ਮੰਦਰਾਂ ਨੂੰ ਨਿਸ਼ਾਨਾ ਬਣਾਏ ਜਾਣ ’ਤੇ ਜਤਾਈ ਚਿੰਤਾ

ਨਿਊਯਾਰਕ, 18 ਨਵੰਬਰ (ਏਜੰਸੀ)-ਨਿਊਯਾਰਕ ਦੇ ਮੇਅਰ ਜ਼ੋਹਰਾਨ ਮਮਦਾਨੀ ਨੇ ਹਾਲ ਹੀ ਦੇ ਮਹੀਨਿਆਂ ਵਿਚ ਅਮਰੀਕਾ ’ਚ ਹਿੰਦੂ ਮੰਦਿਰਾਂ ਨੂੰ ਨਿਸ਼ਾਨਾ ਬਣਾਏ ਜਾਣ ਅਤੇ ਰਾਜਨੀਤਕ ਮੁਹਿੰਮਾਂ ਵਿਚ ਵਧ ਰਹੀ ਨਫ਼ਰਤ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਮੰਗਲਵਾਰ ਨੂੰ ਇੱਥੇ ਇਕ ਦੀਵਾਲੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਮਮਦਾਨੀ ਨੇ ਵੱਖ-ਵੱਖ ਭਾਈਚਾਰਿਆਂ ਨੂੰ ਵੰਡ-ਪਾਊ ਰਾਜਨੀਤੀ ਨੂੰ ਰੱਦ ਕਰਨ ਅਤੇ ਵਿਤਕਰੇ ਖ਼ਿਲਾਫ਼ ਲਾਮਬੰਦ ਹੋਣ ਦਾ ਸੱਦਾ ਦਿੱਤਾ।

ਅਜੀਤ ਡੈਸਕ 19-11-2026
ਨਿਊਯਾਰਕ, 18 ਨਵੰਬਰ (ਏਜੰਸੀ)-ਨਿਊਯਾਰਕ ਦੇ ਮੇਅਰ ਜ਼ੋਹਰਾਨ ਮਮਦਾਨੀ ਨੇ ਹਾਲ ਹੀ ਦੇ ਮਹੀਨਿਆਂ ਵਿਚ ਅਮਰੀਕਾ ’ਚ ਹਿੰਦੂ ਮੰਦਿਰਾਂ ਨੂੰ ਨਿਸ਼ਾਨਾ ਬਣਾਏ ਜਾਣ ਅਤੇ ਰਾਜਨੀਤਕ ਮੁਹਿੰਮਾਂ ਵਿਚ ਵਧ ਰਹੀ ਨਫ਼ਰਤ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਮੰਗਲਵਾਰ ਨੂੰ ਇੱਥੇ ਇਕ ਦੀਵਾਲੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਮਮਦਾਨੀ ਨੇ ਵੱਖ-ਵੱਖ ਭਾਈਚਾਰਿਆਂ ਨੂੰ ਵੰਡ-ਪਾਊ ਰਾਜਨੀਤੀ ਨੂੰ ਰੱਦ ਕਰਨ ਅਤੇ ਵਿਤਕਰੇ ਖ਼ਿਲਾਫ਼ ਲਾਮਬੰਦ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੇ ਇਕ ਸਾਲ ਦੌਰਾਨ ਹਿੰਦੂ ਮੰਦਿਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਮਰੀਕਾ ਦੀ ਸੰਘੀ ਸਰਕਾਰ ਦੇ ਉੱਚ ਪੱਧਰੀ ਨੇਤਾਵਾਂ ਨੇ ਸਿੱਖ ਭਾਈਚਾਰੇ ਨੂੰ ਵੀ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਜੋ ਨਫ਼ਰਤ ਕਦੇ ਸਮਾਜ ਦੇ ਹਾਸ਼ੀਏ ਤੱਕ ਸੀਮਤ ਸੀ, ਉਹ ਹੁਣ ਹੌਲੀ-ਹੌਲੀ ਰਾਜਨੀਤਕ ਮੁਹਿੰਮਾਂ ਦੇ ਕੇਂਦਰ ਵਿਚ ਜਗ੍ਹਾ ਬਣਾ ਰਹੀ ਹੈ। ਮਮਦਾਨੀ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਸਾਨੂੰ ਸਹਿਣਸ਼ੀਲਤਾ ਤੇ ਆਪਸੀ ਸਤਿਕਾਰ ’ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਕੰਮ ਕਰਨ ਦੀ ਯਾਦ ਦਿਵਾਉਂਦਾ ਹੈ।
ਪਿਛਲੀ ਖ਼ਬਰ ਪ੍ਰਿੰਸ ਵਿਲੀਅਮ ਨੇ ਕਰਨ ਜੌਹਰ ਦੇ ‘ਧਰਮਾ ਪ੍ਰੋਡਕਸ਼ਨਜ਼’ ਵਿਖੇ ਭਾਰਤੀ ਸਿਨੇਮਾ ਦੀ ਵੇਖੀ ਝਲਕ ਅਗਲੀ ਖ਼ਬਰ ਅਦਾਲਤ ਵਲੋਂ ਜੇਲ੍ਹ ’ਚ ਬੁਸ਼ਰਾ ਬੀਬੀ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।