26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕੈਲਗਰੀ ’ ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਲਬਰਟਾ ਸਰਕਾਰ ਵਲੋਂ ਫੂਡ ਬੈਂਕ ਨੂੰ 50 ਹਜ਼ਾਰ ਡਾਲਰ ਦੇਣ ਦਾ ਐਲਾਨ

ਕੈਲਗਰੀ, 25 ਨਵੰਬਰ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪਾਠ ਦੇ ਭੋਗ ਭਾਈ ਅਰਵਿੰਦਰ ਸਿੰਘ ਅਤੇ ਗ੍ਰੰਥੀ ਸਿੰਘਾਂ ਨੇ ਸਾਂਝੇ ਤੌਰ ’ਤੇ ਪਾਏ।

ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਪ੍ਰਕਾਸ਼ ਪੁਰਬ ਸਮੇਂ ਪ੍ਰੋ. ਮਨਜੀਤ ਸਿੰਘ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਦੇ ਹੋਏ। 26-11-2026
ਕੈਲਗਰੀ, 25 ਨਵੰਬਰ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪਾਠ ਦੇ ਭੋਗ ਭਾਈ ਅਰਵਿੰਦਰ ਸਿੰਘ ਅਤੇ ਗ੍ਰੰਥੀ ਸਿੰਘਾਂ ਨੇ ਸਾਂਝੇ ਤੌਰ ’ਤੇ ਪਾਏ। ਉਪਰੰਤ ਸਜਾਏ ਦੀਵਾਨ ਵਿਚ ਸਮੂਹਿਕ ਕੀਰਤਨੀ ਜਥਿਆਂ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਸਮੇਂ ਭਾਈ ਹਰਪਾਲ ਸਿੰਘ ਗਰੇਵਾਲ ਪ੍ਰਧਾਨ ਨੇ ਸੰਗਤ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਲੋੜ ਹੈ ਗੁਰੂ ਸਾਹਿਬ ਵਲੋਂ ਦੱਸੇ ਮਾਰਗ ’ਤੇ ਚੱਲਣ ਦੀ, ਤਾਂ ਹੀ ਸਾਡਾ ਜੀਵਨ ਸਫਲ ਹੋ ਸਕਦਾ ਹੈ। ਸਟੇਜ ਸਕੱਤਰ ਦੀ ਸੇਵਾ ਭਾਈ ਦਲਜੀਤ ਸਿੰਘ ਢਿੱਲੋ ਹੁਰਾਂ ਬਾਖੂਬੀ ਨਿਭਾਈ। ਅਲਬਰਟਾ ਸਰਕਾਰ ਵਲੋਂ ਕੈਬਨਿਟ ਮੰਤਰੀ ਰਾਜਨ ਸਾਹਨੀ, ਕੈਬਨਿਟ ਮੰਤਰੀ ਮਿੱਕੀ ਐਮਰੀ, ਹਰਦਿਆਲ ਸਿੰਘ ਹੈਪੀ ਮਾਨ, ਜਤਿੰਦਰ ਸਿੰਘ ਤਤਲਾ, ਅਲਬਰਟਾ ਸਰਕਾਰ ਵਿਚ ਵਿਰੋਧੀ ਧਿਰ ਦੇ ਨੇਤਾ ਨਹੀਂਦ ਨੈਂਨਸੀ, ਇਰਫਾਨ ਸਾਬੀਰ, ਗੁਰਿੰਦਰ ਸਿੰਘ ਬਰਾੜ, ਪਰਮੀਤ ਸਿੰਘ ਬੋਪਾਰਾਏ (ਤਿੰਨੋ ਵਿਧਾਇਕ) ਕੌਂਸਲਰ ਰਾਜ ਧਾਲੀਵਾਲ ਅਤੇ ਹੋਰਨਾਂ ਨੇ ਹਾਜ਼ਰੀ ਭਰੀ ਤੇ ਸੰਗਤਾਂ ਨੂੰ ਵਧਾਈ ਦਿੱਤੀ। ਅਲਬਰਟਾ ਸਰਕਾਰ ਦੇ ਆਏ ਮਹਿਮਾਨਾਂ ਨੇ ਗੁਰਦੁਆਰਾ ਸਾਹਿਬ ਦੀ ਫੂਡ ਬੈਂਕ ਵਾਸਤੇ 50 ਹਜ਼ਾਰ ਡਾਲਰ ਦੇਣ ਦਾ ਐਲਾਨ ਕੀਤਾ। ਕੈਲਗਰੀ ਕੋਰਨਸਟੋਨ ਇਲਾਕੇ ਵਿਚ ਨਵੇਂ ਉਸਾਰੇ ਜਾਣ ਵਾਲੇ ਗੁਰਦੁਆਰਾ ਸਾਹਿਬ, ਖਾਲਸਾ ਸਕੂਲ ਅਤੇ ਕਮਿਉਨਟੀ ਸੈਂਟਰ ਵਾਸਤੇ 13 ਲੱਖ 51 ਹਾਜ਼ਰ ਡਾਲਰ ਪ੍ਰਬੰਧਕ ਕਮੇਟੀ ਵਲੋ ਸੰਗਤ ਅਤੇ ਪੰਜਾਬੀ ਮੀਡੀਆ ਦੇ ਸਹਿਯੋਗ ਨਾਲ ਇਕੱਤਰ ਕੀਤੇ ਗਏ।
ਪਿਛਲੀ ਖ਼ਬਰ ਬਰਤਾਨੀਆ ’ਚ ਬਿਜਲੀ ਅਤੇ ਗੈਸ ਦੇ ਬਿੱਲਾਂ ’ਚ 26 ਫ਼ੀਸਦੀ ਵਾਧੇ ਦਾ ਐਲਾਨ ਅਗਲੀ ਖ਼ਬਰ ਸਿਆਟਲ ਦੇ ਕੌਮਾਂਤਰੀ ਹਵਾਈ ਅੱਡੇ ’ ਤੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਲੰਗਰ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।