ਯੂਕਰੇਨੀ ਪਰਵਾਸੀ ਦੀ ਕੁੱਟਮਾਰ ਕਾਰਨ ਮੌਤ ਦੇ ਮਾਮਲੇ ’ ਚ ਤਿੰਨ ਦੋਸ਼ੀਆਂ ਨੂੰ ਸਜ਼ਾ
ਵੈਨਕੂਵਰ, 25 ਨਵੰਬਰ (ਮਲਕੀਤ ਸਿੰਘ)-ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਉੱਤਰੀ ਸ਼ਹਿਰ ਫੋਰਟ ਸੇਂਟ ਜੌਹਨ ਵਿਖੇ ਸਾਲ 2025 ਦੌਰਾਨ ਇਕ ਯੂਕਰੇਨੀ ਪਰਵਾਸੀ ਦੀ ਕੁੱਟਮਾਰ ਕਾਰਨ ਹੋਈ ਮੌਤ ਦੇ ਮਾਮਲੇ ਵਿਚ ਅਦਾਲਤ ਵਲੋਂ ਤਿੰਨ ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ ਹੈ। ਇਸ ਮਾਮਲੇ ਵਿਚ ਤੀਜੇ ਅਤੇ ਆਖਰੀ ਦੋਸ਼ੀ ਨੂੰ ਸੋਮਵਾਰ ਨੂੰ ਸਜ਼ਾ ਸੁਣਾਏ ਜਾਣ ਨਾਲ ਤਿੰਨਾਂ ਦੋਸ਼ੀਆਂ ਦੀ ਸਜ਼ਾ ਸਬੰਧੀ ਅਦਾਲਤੀ ਕਾਰਵਾਈ ਮੁਕੰਮਲ ਹੋ ਗਈ ਹੈ।
ਅਜੀਤ ਡੈਸਕ
26-11-2026