26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਉਂਟਾਰੀਓ ਖ਼ਾਲਸਾ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ

ਟੋਰਾਂਟੋ, 26 ਨਵੰਬਰ (ਹਰਜੀਤ ਸਿੰਘ ਬਾਜਵਾ)-ਉਂਟਾਰੀਓ ਖਾਲਸਾ ਦਰਬਾਰ ਡਿਕਸੀ ਰੋਡ ਮਿਸੀਸਾਗਾ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ਾਲ ਗੁਰਮਿਤ ਸਮਾਗਮ ਕਰਵਾਏ ਗਏ ਤੇ ਇਹਨਾਂ ਸਮਾਗਮਾਂ ਵਿਚ ਸਿੱਖ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕ ਜਥਿਆਂ ਨੇ ਹਾਜ਼ਰੀ ਲੁਆ ਕੇ ਸੰਗਤ ਨੂੰ ਗੁਰਬਾਣੀ ਤੇ ਗੁਰੂ ਇਤਿਹਾਸ ਨਾਲ ਜੋੜਿਆ।

ਅਜੀਤ ਡੈਸਕ 27-11-2026
ਟੋਰਾਂਟੋ, 26 ਨਵੰਬਰ (ਹਰਜੀਤ ਸਿੰਘ ਬਾਜਵਾ)-ਉਂਟਾਰੀਓ ਖਾਲਸਾ ਦਰਬਾਰ ਡਿਕਸੀ ਰੋਡ ਮਿਸੀਸਾਗਾ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ਾਲ ਗੁਰਮਿਤ ਸਮਾਗਮ ਕਰਵਾਏ ਗਏ ਤੇ ਇਹਨਾਂ ਸਮਾਗਮਾਂ ਵਿਚ ਸਿੱਖ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਥਾਵਾਚਕ ਜਥਿਆਂ ਨੇ ਹਾਜ਼ਰੀ ਲੁਆ ਕੇ ਸੰਗਤ ਨੂੰ ਗੁਰਬਾਣੀ ਤੇ ਗੁਰੂ ਇਤਿਹਾਸ ਨਾਲ ਜੋੜਿਆ। ਸਮਾਗਮ ਦੀ ਸ਼ੁਰੂਆਤ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਭੁਪਿੰਦਰ ਸਿੰਘ ਤੇ ਹੋਰ ਗ੍ਰੰਥੀ ਸਿੰਘਾਂ ਵਲੋਂ ਅਰੰਭੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ, ਉਪਰੰਤ ਸਾਰਾ ਦਿਨ ਗੁਰਬਾਣੀ ਕੀਰਤਨ ਦਾ ਪ੍ਰਵਾਹ ਚਲਦਾ ਰਿਹਾ। ਇਸ ਦੌਰਾਨ ਸਟੇਜ ਸਕੱਤਰ ਦੀ ਸੇਵਾ ਨਿਭਾਉਂਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਭਾਈ ਪਰਮਜੀਤ ਸਿੰਘ ਗਿੱਲ ਤੇ ਸਹਾਇਕ ਸਕੱਤਰ ਭਾਈ ਸਰਬਜੀਤ ਸਿੰਘ ਸੈਣੀ ਵਲੋਂ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਤੇ ਸੰਗਤ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਆ, ਗੁਰੂ ਸਾਹਿਬ ਦੀਆਂ ਮਨੁੱਖਤਾ ਦੇ ਭਲੇ ਲਈ ਕੀਤੀਆਂ ਉਦਾਸੀਆਂ, ‘ਕਿਰਤ ਕਰੋ, ਵੰਡ ਛਕੋ, ਨਾਮ ਜਪੋ’ ਦਾ ਸੰਦੇਸ਼ ਦੇ ਕੇ ਮਨੁੱਖਤਾ ਨੂੰ ਇਕ ਜੋਤ ਪ੍ਰਮਾਤਮਾਂ ਦੀ ਲੜੀ ਵਿਚ ਪ੍ਰੋਇਆ। ਗੁਰੂਘਰ ਦੇ ਮੁੱਖ ਸੇਵਾਦਾਰ ਭਾਈ ਹਰਪਾਲ ਸਿੰਘ ਨੇ ਸੰਗਤ ਨੂੰ ਇਸ ਮੌਕੇ ਵਧਾਈ ਦਿੰਦਿਆਂ ਆਖਿਆ ਕਿ ਅਜੋਕੇ ਸਮੇਂ ਵਿਚ ਸਮਾਜ ਅੰਦਰ ਅਮਨ ਸ਼ਾਂਤੀ, ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸੱਚ, ਸਿਮਰਨ ਤੇ ਸਰਬੱਤ ਦੇ ਭਲੇ ਦੇ ਗੁਰੂ ਸਾਹਿਬ ਦੁਆਰਾ ਦਿੱਤੇ ਸਿਧਾਂਤਾਂ ਨੂੰ ਅਪਣਾਉਂਣ ਦੀ ਲੋੜ ਹੈ, ਇਸ ਮੌਕੇ ਉਹਨਾਂ ਸਰੀ (ਵੈਨਕੂਵਰ ਤੋਂ) ਤੋਂ ਬੜੇ ਸਤਿਕਾਰ ਨਾਲ ਗੁਰੂ ਸਾਹਿਬ ਦੇ ਸਰੂਪ ਇੱਥੇ ਲਿਆਉਂਣ ’ਤੇ ਸੇਵਾ ਕਰਨ ਲਈ ਉਕਤ ਜਥੇ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਸਮਾਗਮ ਦੌਰਾਨ ਹਜ਼ੂਰੀ ਰਾਗੀ ਭਾਈ ਭਾਈ ਸ਼ਮਸ਼ੇਰ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਕਰਨੈਲ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਬਲਜੀਤ ਸਿੰਘ, ਭਾਈ ਸੁੰਦਰ ਸਿੰਘ, ਭਾਈ ਸਤਨਾਮ ਸਿੰਘ, ਭਾਈ ਉੱਧਮ ਸਿੰਘ, ਭਾਈ ਲਖਬੀਰ ਸਿੰਘ, ਭਾਈ ਮਨਜੋਤ ਸਿੰਘ, ਭਾਈ ਹਰਪਾਲ ਸਿੰਘ ਅਤੇ ਗੁਰਘਰ ਦੀ ਗੁਰਮਿਤ ਅਕੈਡਮੀ ਦੇ ਬੱਚਿਆਂ ਵਲੋਂ ਜਥਿਆਂ ਦੇ ਰੂਪ ਵਿਚ ਰਸਭਿੰਨਾ ਕੀਰਤਨ ਕੀਤਾ, ਭਾਈ ਨਿਸ਼ਾਨ ਸਿੰਘ ਨੇ ਕਥਾ ਵਿਚਾਰਾਂ ਤੇ ਗਿਆਨੀ ਅਮਨਦੀਪ ਸਿੰਘ ਭੁੱਲਾਂਰਾਈ ਦੇ ਜਥੇ ਵਲੋਂ ਢਾਡੀ ਵਾਰਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ ਦੀਆਂ ਗਾਥਾਵਾਂ ਸੰਗਤ ਨਾਲ ਸਾਂਝੀਆਂ ਕੀਤੀਆਂ। ਇਸ ਮੌਕੇ ਗੁਰੂਘਰ ਦੀ ਸਮੁੱਚੀ ਪ੍ਰਬੰਧਕ ਕਮੇਟੀ ਵੀ ਮੌਜੂਦ ਸੀ।
ਪਿਛਲੀ ਖ਼ਬਰ ਕੁਵੈਂਟਰੀ ਦੇ ਗੁਰਦੁਆਰਾ ਸਾਹਿਬ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਯਾਦ ’ਚ ਕ੍ਰਿਸਮਸ ਦੇ ਤੋਹਫ਼ੇ ਤਿਆਰ ਕਰਨ ਦੀ ਸੇਵਾ ਆਰੰਭ ਅਗਲੀ ਖ਼ਬਰ ਹਰ ਭਾਰਤੀ ਦੇ ਅਧਿਕਾਰ ਲਈ ਲੜਦੇ ਰਹਾਂਗੇ ਰਾਹੁਲ ਤੇ ਖੜਗੇ ਦਾ ਦੇਸ਼ ਵਾਸੀਆਂ ਨੂੰ ਭਰੋਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।