ਵੈਨਕੂਵਰ ਟਾਪੂ ’ ਤੇ ਹੜ੍ਹਾਂ ਦਾ ਖ਼ਤਰਾ ਲਗਾਤਾਰ ਬਰਕਰਾਰ
ਵੈਨਕੂਵਰ, 26 ਨਵੰਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਮੁੰਦਰੀ ਤੱਟਵਰਤੀ ਇਲਾਕਿਆਂ ਵਿਚ ਲਗਾਤਾਰ ਆ ਰਹੇ ਤੂਫ਼ਾਨਾਂ ਤੇ ਸਮੁੰਦਰੀ ਪਾਣੀ ਦੇ ਅਸਾਧਾਰਨ ਉੱਚੇ ਪੱਧਰ ਕਾਰਨ ਹੜ੍ਹਾਂ ਦਾ ਖ਼ਤਰਾ ਵਧ ਗਿਆ ਹੈ। ਵੈਨਕੂਵਰ ਟਾਪੂ ਦੇ ਪੂਰਬੀ ਹਿੱਸੇ ਵਿਚ ਹੜ੍ਹਾਂ ਦੀ ਸੰਭਾਵਨਾ ਸਬੰਧੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਦਕਿ ਟਾਪੂ ਦੇ ਬਾਕੀ ਹਿੱਸਿਆਂ ਅਤੇ ਬ੍ਰਿਟਿਸ਼ ਕੋਲੰਬੀਆ ਦੇ ਦੱਖਣੀ ਸਮੁੰਦਰੀ ਤੱਟਵਰਤੀ ਇਲਾਕਿਆਂ ਵਿਚ ਦਰਿਆਵਾਂ ਅਤੇ ਨਦੀਆਂ ਦੇ ਪਾਣੀ ਦਾ ਵਹਾਅ ਵਧਣ ਸਬੰਧੀ ਚਿਤਾਵਨੀਆਂ ਜਾਰੀ ਹਨ।
ਵੈਨਕੂਵਰ, 26 ਨਵੰਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਮੁੰਦਰੀ ਤੱਟਵਰਤੀ ਇਲਾਕਿਆਂ ਵਿਚ ਲਗਾਤਾਰ ਆ ਰਹੇ ਤੂਫ਼ਾਨਾਂ ਤੇ ਸਮੁੰਦਰੀ ਪਾਣੀ ਦੇ ਅਸਾਧਾਰਨ ਉੱਚੇ ਪੱਧਰ ਕਾਰਨ ਹੜ੍ਹਾਂ ਦਾ ਖ਼ਤਰਾ ਵਧ ਗਿਆ ਹੈ। ਵੈਨਕੂਵਰ ਟਾਪੂ ਦੇ ਪੂਰਬੀ ਹਿੱਸੇ ਵਿਚ ਹੜ੍ਹਾਂ ਦੀ ਸੰਭਾਵਨਾ ਸਬੰਧੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਦਕਿ ਟਾਪੂ ਦੇ ਬਾਕੀ ਹਿੱਸਿਆਂ ਅਤੇ ਬ੍ਰਿਟਿਸ਼ ਕੋਲੰਬੀਆ ਦੇ ਦੱਖਣੀ ਸਮੁੰਦਰੀ ਤੱਟਵਰਤੀ ਇਲਾਕਿਆਂ ਵਿਚ ਦਰਿਆਵਾਂ ਅਤੇ ਨਦੀਆਂ ਦੇ ਪਾਣੀ ਦਾ ਵਹਾਅ ਵਧਣ ਸਬੰਧੀ ਚਿਤਾਵਨੀਆਂ ਜਾਰੀ ਹਨ। ਜਾਣਕਾਰੀ ਅਨੁਸਾਰ ਸਮੁੰਦਰੀ ਤੂਫ਼ਾਨਾਂ ਦੇ ਨਾਲ-ਨਾਲ ਸਮੁੰਦਰ ਵਿਚ ਉੱਠ ਰਹੇ ਅਸਾਧਾਰਨ ਉੱਚੇ ਜਵਾਰਭਾਟੇ ਕਾਰਨ ਸਥਿਤੀ ਹੋਰ ਗੰਭੀਰ ਹੋਣ ਦਾ ਖ਼ਦਸ਼ਾ ਹੈ। ਸਮੁੰਦਰ ਦੇ ਪਾਣੀ ਦਾ ਪੱਧਰ ਉੱਚਾ ਹੋਣ ਕਾਰਨ ਦਰਿਆਵਾਂ ਦੇ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋ ਸਕਦੀ ਹੈ, ਜਿਸ ਨਾਲ ਨੀਵੇਂ ਇਲਾਕਿਆਂ ਵਿਚ ਪਾਣੀ ਭਰਨ ਦੀ ਸੰਭਾਵਨਾ ਵਧ ਜਾਂਦੀ ਹੈ। ਅਜਿਹੇ ਹਾਲਾਤ ਵਿਚ ਲੋਕਾਂ ਨੂੰ ਦਰਿਆਵਾਂ, ਨਦੀਆਂ ਅਤੇ ਸਮੁੰਦਰੀ ਕੰਢਿਆਂ ਤੋਂ ਦੂਰ ਰਹਿਣ ਅਤੇ ਮੌਸਮ ਸਬੰਧੀ ਸਰਕਾਰੀ ਚਿਤਾਵਨੀਆਂ ਉੱਪਰ ਨਜ਼ਰ ਰੱਖਣ ਦੀ ਲੋੜ ਹੈ।