02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਗੁਰੂ ਨਾਨਕ ਖ਼ਾਲਸਾ ਕਾਲਜ ਦੀ ਪੁਰਸ਼ ਹਾਕੀ ਟੀਮ ਨੇ ਅੰਤਰ- ਕਾਲਜ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਗਮਾ ਜਿੱਤਿਆ

ਅਜੀਤ ਡੈਸਕ 01-01-2026
ਯਮੁਨਾਨਗਰ, 31 ਦਸੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਦੀ ਪੁਰਸ਼ ਹਾਕੀ ਟੀਮ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਵਿਖੇ ਹੋਈ ਅੰਤਰ-ਕਾਲਜ ਹਾਕੀ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਗਮਾ ਜਿੱਤਿਆ | ਇਸ ਸ਼ਾਨਦਾਰ ਪ੍ਰਾਪਤੀ 'ਤੇ ਟੀਮ ਨੂੰ ਵਧਾਈ ਦਿੰਦਿਆਂ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੇ ਕਿਹਾ ਕਿ ਉਨ੍ਹਾਂ ਦੀ ਹਾਕੀ ਟੀਮ ਦਾ ਇਹ ਸ਼ਾਨਦਾਰ ਪ੍ਰਦਰਸ਼ਨ ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਜੁਝਾਰੂ ਭਾਵਨਾ ਨੂੰ ਦਰਸਾਉਂਦਾ ਹੈ | ਇਸ ਦੌਰਾਨ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਸੰਜੇ ਵਿਜ ਨੇ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀ ਵੱਕਾਰੀ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਗਮਾ ਜਿੱਤਣਾ ਨਿਰੰਤਰ ਸਿਖਲਾਈ, ਟੀਮ ਵਰਕ ਅਤੇ ਦਿ੍ੜ ਇਰਾਦੇ ਦਾ ਨਤੀਜਾ ਹੈ | ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਗਵਰਨਿੰਗ ਬਾਡੀ ਅਤੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਦੀਪ ਸਿੰਘ ਜੌਹਰ ਨੇ ਕਿਹਾ ਕਿ ਉਨ੍ਹਾਂ ਦੀ ਪੁਰਸ਼ ਹਾਕੀ ਟੀਮ ਦੀ ਸਫਲਤਾ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਪ੍ਰਤੀ ਕਾਲਜ ਦੀ ਵਚਨਬੱਧਤਾ ਦਾ ਪ੍ਰਮਾਣ ਹੈ |
ਪਿਛਲੀ ਖ਼ਬਰ ਜੱਟ ਭਾਈਚਾਰਾ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ 'ਚ ਸਰਬਸੰਮਤੀ ਨਾਲ ਨਵੀਂ ਕਾਰਜਕਾਰਨੀ ਦਾ ਗਠਨ ਅਗਲੀ ਖ਼ਬਰ ਕਾਰ ਸਵਾਰ ਤਿੰਨ ਨੌਜਵਾਨ ਲੱਖਾਂ ਰੁਪਏ ਦੀ ਹੈਰੋਇਨ ਸਮੇਤ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।