06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਰਿਫਾਇਨਰੀ ਨੇ ਕੀਤਾ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ <br/>

ਅਜੀਤ ਡੈਸਕ 25-01-2026
ਕਾਲਾਂਵਾਲੀ/ਸਿਰਸਾ, 24 ਜਨਵਰੀ (ਭੁਪਿੰਦਰ ਪੰਨੀਵਾਲੀਆ)-ਗੁਰੂ ਗੋਬਿੰਦ ਸਿੰਘ ਤੇਲ ਸੋਧਕ ਕਾਰਖਾਨਾ (ਰਿਫਾਇਨਰੀ) ਕਣਕਵਾਲ ਨੇ ਖੇਤਰ ਦੇ ਪਿੰਡ ਦੇਸੂ ਮਲਕਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕ ਸਮਾਗਮ ਕਰਕੇ ਹੋਣਹਾਰ ਵਿਦਿਆਰਥੀਆਂ ਨੂੰ ਲੈਪਟਾਪ ਤੇ ਸਕਾਲਰਸ਼ਿਪ ਨਾਲ ਸਨਮਾਨਿਤ ਕੀਤਾ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੁਨੀਤਾ ਸਾਈਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਈ | ਇਸ ਤੋਂ ਇਲਾਵਾ ਬਲਾਕ ਸਿੱਖਿਆ ਅਧਿਕਾਰੀ ਰਾਮ ਅਵਤਾਰ, ਏ. ਡੀ. ਸੀ. ਦਫ਼ਤਰ ਦੀ ਯੋਜਨਾ ਅਧਿਕਾਰੀ ਅਮਿਤਾ ਚੌਧਰੀ, ਡਾ. ਮੁਕੇਸ਼ ਕੁਮਾਰ, ਜੰਗਲਾਤ ਰੇਂਜਰ ਰਵਿੰਦਰ ਕੁਮਾਰ ਤੇ ਸਰਪੰਚ ਗੁਰਜੀਤ ਕੌਰ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ | ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਪਿ੍ੰਸੀਪਲ ਦਵਿੰਦਰ ਸਿੰਘ ਨੇ ਦੱਸਿਆ ਕਿ ਰਿਫਾਇਨਰੀ ਪ੍ਰਬੰਧਨ ਹਰ ਸਾਲ 10ਵੀਂ ਤੇ 12ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ, ਲੈਪਟਾਪ, ਟੈਬਲੇਟ, ਤਗਮੇ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕਰਦਾ ਹੈ | ਇਸ ਸਾਲ ਰਿਫਾਈਨਰੀ ਵਲੋਂ ਹਰਦੀਪ ਸਿੰਘ ਤੇ ਸੋਭਾਗਿਆ ਰੰਜਨ ਜੇਨਾ ਨੇ ਸਕਾਲਰਸ਼ਿਪ ਵੰਡ ਵਿੱਚ ਵਿਸ਼ੇਸ਼ ਸਹਾਇਤਾ ਕੀਤੀ | 10ਵੀਂ ਤੇ 12ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਤਗਮੇ ਅਤੇ ਸਰਟੀਫਿਕੇਟ ਦਿੱਤੇ ਗਏ | ਉਨ੍ਹਾਂ ਦੱਸਿਆ ਕਿ 12ਵੀਂ ਜਮਾਤ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 75,000 ਰੁਪਏ ਅਤੇ ਇਕ ਲੈਪਟਾਪ, ਦੂਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀ ਨੂੰ 65,000 ਰੁਪਏ ਅਤੇ ਇਕ ਲੈਪਟਾਪ, ਤੀਜੇ ਸਥਾਨ 'ਤੇ ਰਹਿਣ ਵਾਲੇ ਵਿਦਿਆਰਥੀ ਨੂੰ 55,000 ਰੁਪਏ ਅਤੇ ਇਕ ਲੈਪਟਾਪ ਮਿਲੇਗਾ | 85% ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 40,000 ਰੁਪਏ ਪ੍ਰਾਪਤ ਹੋਣਗੇ | ਇਸੇ ਤਰ੍ਹਾਂ, ਦਸਵੀਂ ਜਮਾਤ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 60,000 ਰੁਪਏ ਅਤੇ ਇੱਕ ਟੈਬਲੇਟ, ਦੂਜੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 50,000 ਰੁਪਏ ਅਤੇ ਇਕ ਟੈਬਲੇਟ, ਤੀਜੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 40,000 ਰੁਪਏ ਤੇ ਇਕ ਟੈਬਲੇਟ ਮਿਲੇਗਾ | 85% ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲਿਆਂ ਨੂੰ 30,000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ | ਜ਼ਿਲ੍ਹਾ ਸਿੱਖਿਆ ਅਧਿਕਾਰੀ ਸੁਨੀਤਾ ਸਾਈਾ ਨੇ ਵਿਦਿਆਰਥੀਆਂ ਨੂੰ ਲਗਾਤਾਰ ਮਿਹਨਤ, ਅਨੁਸ਼ਾਸਨ ਤੇ ਟੀਚੇ 'ਤੇ ਕੇਂਦਿ੍ਤ ਰਹਿ ਕੇ ਅੱਗੇ ਵਧਣ ਦਾ ਸੰਦੇਸ਼ ਦਿੱਤਾ | ਪ੍ਰੋਗਰਾਮ ਵਿਚ ਅਧਿਆਪਕ, ਮਾਪੇ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ |

ਪਿਛਲੀ ਖ਼ਬਰ ਸਿਰੜ, ਸਿਦਕ, ਲਗਨ ਤੇ ਸਮਰਪਣ ਦੀ ਉੱਘੀ ਮਿਸਾਲ ਸਨ ਸੁਰਜੀਤ ਸਿੰਘ ਰੈਣੂ-ਕਾਮਰੇਡ ਵਿਰਕ ਰੈਣੂ ਦੀ ਯਾਦ 'ਚ ਸ਼ਰਧਾਂਜਲੀ ਸਮ... ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।