07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਰਿਗਵੇਦਾ ਇੰਟਰਨੈਸ਼ਨਲ ਸਕੂਲ ਟੋਹਾਣਾ ਨੇ ਗਣਤੰਤਰ ਦਿਵਸ ਮਨਾਉਣ ਲਈ ਵੱਖ-ਵੱਖ ਮੁਕਾਬਲੇ ਕਰਵਾਏ

ਅਜੀਤ ਡੈਸਕ 25-01-2026
ਟੋਹਾਣਾ/ਜਾਖ਼ਲ, 24 ਜਨਵਰੀ (ਮਨਜੀਤ ਸਿੰਘ)-ਦਮਕੌਰਾ ਰੋਡ 'ਤੇ ਸਥਿਤ ਰਿਗਵੇਦਾ ਇੰਟਰਨੈਸ਼ਨਲ ਸਕੂਲ ਟੋਹਾਣਾ ਗਣਤੰਤਰ ਦਿਵਸ ਮਨਾਉਣ ਲਈ ਵੱਖ-ਵੱਖ ਮੁਕਾਬਲੇ ਕਰਵਾ ਰਿਹਾ ਹੈ | ਇਨ੍ਹਾਂ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਵਿਚ ਦੇਸ਼ ਭਗਤੀ ਦੀ ਭਾਵਨਾ ਨੂੰ ਜਗਾਉਣਾ ਤੇ ਉਨ੍ਹਾਂ ਦੀ ਰਚਨਾਤਮਿਕ ਗੁਣਾਂ ਨੂੰ ਨਿਖਾਰਨਾ ਹੈ | ਸਮਾਗਮਾਂ ਦੀ ਇਸ ਲੜੀ ਦੇ ਹਿੱਸੇ ਵਜੋਂ ਅੱਜ ਤੀਜੀ ਜਮਾਤ ਦੇ ਵਿਦਿਆਰਥੀਆਂ ਲਈ ਇਕ ਡਰਾਇੰਗ ਤੇ ਰੰਗੋਲੀ ਮੁਕਾਬਲਾ ਅਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਲਈ ਇਕ ਕਵਿਤਾ ਪਾਠ ਮੁਕਾਬਲਾ ਸਫਲਤਾਪੂਰਵਕ ਆਯੋਜਿਤ ਕੀਤਾ | ਸਾਰੇ ਮੁਕਾਬਲੇ ਗਣਤੰਤਰ ਦਿਵਸ ਤੇ ਦੇਸ਼ ਭਗਤੀ ਨਾਲ ਸੰਬੰਧਤ ਵਿਸ਼ਿਆਂ 'ਤੇ ਆਧਾਰਤ ਸਨ, ਜਿਸ ਵਿਚ ਵਿਦਿਆਰਥੀਆਂ ਨੇ ਸ਼ਬਦਾਂ ਤੇ ਰੰਗਾਂ ਰਾਹੀਂ ਆਪਣੀਆਂ ਭਾਵਨਾਵਾਂ ਨੂੰ ਸੁੰਦਰ ਢੰਗ ਨਾਲ ਪ੍ਰਗਟ ਕੀਤਾ | ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਦਾ ਉਤਸ਼ਾਹ ਤੇ ਸਮਰਪਣ ਸਪਸ਼ਟ ਸੀ | ਬੱਚਿਆਂ ਨੇ ਪੂਰੇ ਆਤਮਵਿਸ਼ਵਾਸ ਨਾਲ ਆਪਣੀਆਂ ਪੇਸ਼ਕਾਰੀਆਂ ਪੇਸ਼ ਕੀਤੀਆਂ ਅਤੇ ਦੇਸ਼ ਭਗਤੀ ਨਾਲ ਰੰਗੀਆਂ ਆਪਣੀਆਂ ਰਚਨਾਵਾਂ ਨਾਲ ਸਾਰਿਆਂ ਨੂੰ ਮੋਹਿਤ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਰਾਜਨ ਦੂਬੇ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾ ਸਿਰਫ਼ ਬੱਚਿਆਂ ਦੇ ਆਤਮਵਿਸ਼ਵਾਸ ਨੂੰ ਵਧਾਉਂਦੀਆਂ ਹਨ ਬਲਕਿ ਰਾਸ਼ਟਰੀ ਕਦਰਾਂ-ਕੀਮਤਾਂ ਪ੍ਰਤੀ ਸਤਿਕਾਰ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ | ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਸਕੂਲ ਦੇ ਚੇਅਰਮੈਨ ਪ੍ਰਦੀਪ ਕੁਮਾਰ ਮੜ੍ਹੀਆ ਨੇ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਦੀ ਰਚਨਾਤਮਿਕ ਸੋਚ ਨੂੰ ਸਹੀ ਦਿਸ਼ਾ ਦਿੰਦੇ ਹਨ ਅਤੇ ਉਹ ਆਪਣੇ ਦੇਸ਼ 'ਤੇ ਮਾਣ ਮਹਿਸੂਸ ਕਰਦੇ ਹਨ |
ਪਿਛਲੀ ਖ਼ਬਰ ਭੁਪਿੰਦਰ ਕੌਰ ਪ੍ਰੀਤ ਦੀ ਕਾਵਿ-ਪੁਸਤਕ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਜਾਰੀ ਅਗਲੀ ਖ਼ਬਰ ਸਦਨ ਵਿਖੇ ਡਾ. ਕੋਮਲ ਜੇ.ਬੀ. ਸਿੰਘ ਦੀ ਕਸ਼ਮੀਰੀ ਸਿੱਖਾਂ ਬਾਰੇ ਲਿਖੀ ਪੁਸਤਕ 'ਤੇ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।