02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਪਤੀ ਵਲੋਂ ਤੰਗ-ਪ੍ਰੇਸ਼ਾਨ ਕਰਨ ਤੇ ਹਮਲੇ ਦੇ ਮਾਮਲੇ 'ਚ ਦੋਸ਼ੀ ਨੂੰ ਪੁਲਿਸ ਨੇ ਕੀਤਾ ਗਿ੍ਫ਼ਤਾਰ

ਅਜੀਤ ਡੈਸਕ 26-01-2026
ਟੋਹਾਣਾ/ਜਾਖ਼ਲ, 25 ਜਨਵਰੀ (ਮਨਜੀਤ ਸਿੰਘ)-ਟੋਹਾਣਾ ਸਿਟੀ ਪੁਲਿਸ ਨੇ ਇਕ ਦੋਸ਼ੀ ਨੂੰ ਉਸ ਦੇ ਪਤੀ ਵਲੋਂ ਤੰਗ-ਪ੍ਰੇਸ਼ਾਨ ਕਰਨ ਤੇ ਹਮਲੇ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ | ਦੋਸ਼ੀ ਨੂੰ ਨਿਯਮਾਂ ਅਨੁਸਾਰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ | ਟੋਹਾਣਾ ਸਿਟੀ ਪੁਲਿਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਕੁਲਦੀਪ ਸਿੰਘ ਨੇ ਕਿਹਾ ਕਿ ਆਪਣੇ ਬਿਆਨ ਵਿਚ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਵਿਆਹ ਤੋਂ ਬਾਅਦ ਤੋਂ ਹੀ ਉਸ ਦਾ ਪਤੀ ਉਸ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ, ਉਸ 'ਤੇ ਹਮਲਾ ਕਰ ਰਿਹਾ ਸੀ ਤੇ ਧਮਕੀਆਂ ਦੇ ਰਿਹਾ ਸੀ | ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਦੋਸ਼ ਸਾਬਤ ਹੋਏ ਤੇ ਆਈ.ਪੀ.ਸੀ. ਦੀ ਧਾਰਾ 85, 351(2) ਅਤੇ 115(2) ਦੇ ਤਹਿਤ ਟੋਹਾਣਾ ਸਿਟੀ ਪੁਲਿਸ ਸਟੇਸ਼ਨ 'ਚ ਮਾਮਲਾ ਦਰਜ ਕੀਤਾ ਗਿਆ | ਪੁਲਿਸ ਕਾਰਵਾਈ ਦੌਰਾਨ ਦੋਸ਼ੀ ਦੀ ਪਛਾਣ ਸੂਰਜ ਪੁੱਤਰ ਬੀਰਬਲ, ਵਾਸੀ ਵਾਰਡ ਨੰਬਰ 14, ਮਲਕਾਣਾ ਪੱਤੀ, ਤਹਿਸੀਲ ਸਮਾਣਾ, ਜ਼ਿਲ੍ਹਾ ਪਟਿਆਲਾ (ਪੰਜਾਬ) ਵਜੋਂ ਹੋਈ | ਦੋਸ਼ੀ ਨੂੰ ਨਿਯਮਾਂ ਅਨੁਸਾਰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ | ਮਾਮਲੇ ਦੀ ਹੋਰ ਜਾਂਚ ਜਾਰੀ ਹੈ ਤੇ ਨਿਯਮਾਂ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਚੀਕਾ ਦੇ ਸ. ਕਰਮ ਸਿੰਘ ਗਰੇਵਾਲ ਪਬਲਿਕ ਸਕੂਲ ਵਿਖੇ ਮਨਾਇਆ ਗਣਤੰਤਰ ਦਿਵਸ ਸਮਾਰੋਹ ਅਗਲੀ ਖ਼ਬਰ ਅਨੁਭਵੀ ਸਵਾਸਥ ਮਿੱਤਰ ਚੈਰੀਟੇਬਲ ਟਰੱਸਟ ਹਰਿਆਣਾ ਬਲਾਕ ਨਰਵਾਣਾ ਦੀ ਮਹੀਨਾਵਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।