06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸੱਜਣ ਕੁਮਾਰ ਨੂੰ ਬਰੀ ਕਰਨ ਦਾ ਫੈਸਲਾ ਸਿੱਖਾਂ ਦੇ ਜ਼ਖਮਾਂ ਨੂੰ ਕੁਰੇਦਣ ਵਾਲਾ- ਢਿੱਲੋਂ

ਅਜੀਤ ਡੈਸਕ 26-01-2026
ਜਲੰਧਰ, 25 ਜਨਵਰੀ (ਜਸਪਾਲ ਸਿੰਘ)- ਸੀਨੀਅਰ ਅਕਾਲੀ ਆਗੂ ਗੁਰਨੇਕ ਸਿੰਘ ਢਿੱਲੋਂ ਨੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਦੀ ਇਕ ਅਦਾਲਤ ਵਲੋਂ ਇਕ ਮਾਮਲੇ 'ਚ ਬਰੀ ਕੀਤੇ ਜਾਣ ਦੇ ਮਾਮਲੇ 'ਤੇ ਨਿਰਾਸ਼ਾ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਫੈਸਲਾ ਸਿੱਖਾਂ ਦੇ ਜ਼ਖਮਾਂ ਕੁਰੇਦਣ ਵਾਲਾ ਹੈ | ਉਨ੍ਹਾਂ ਕਿਹਾ ਕਿ ਇਹ ਫੈਸਲਾ ਸਾਬਤ ਕਰਦਾ ਹੈ ਕਿ ਸਿੱਖਾਂ ਨੂੰ ਇਸ ਦੇਸ਼ 'ਚ ਕੋਈ ਇਨਸਾਫ ਨਹੀਂ ਮਿਲ ਸਕਦਾ | ਉਨ੍ਹਾਂ ਕਿਹਾ ਕਿ ਇਕ ਗੰਭੀਰ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਵਿਅਕਤੀ ਨੂੰ ਤਾਂ ਅਨੇਕਾਂ ਵਾਰ ਪੈਰੋਲ ਮਿਲ ਸਕਦੀ ਹੈ ਪਰ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਤਾਂ ਕੀ ਕਰਨਾ, ਸਗੋਂ ਪੈਰੋਲ ਤੱਕ ਵੀ ਨਹੀਂ ਦਿੱਤੀ ਜਾ ਰਹੀ | ਸ. ਢਿੱਲੋਂ ਨੇ ਕਿਹਾ ਕਿ ਅਜਿਹੇ ਫੈਸਲੇ ਸਿੱਖਾਂ ਅੰਦਰ ਬੇਗਾਨਗੀ ਦਾ ਅਹਿਸਾਸ ਕਰਵਾਉਂਦੇ ਹਨ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਵਰਕਰਾਂ ਨਾਲ ਕੀਤੀ ਭਰਵੀਂ ਮੀਟਿੰਗ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿੰਨ ਦਿਨਾ ਪੰਜਾਬ ਸਖੀ ਸ਼ਕਤੀ ਮੇਲਾ 27 ਤੋਂ ਸਵੈ-ਸਹਾਇਤਾ ਸਮੂਹਾਂ ਦੀਆਂ ਮੈਂਬਰ ਮਹਿਲਾਵਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।