24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਮਨਰੇਗਾ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ: ਸ਼ੈਲਜਾ

ਅਜੀਤ ਡੈਸਕ 28-01-2026
ਸਿਰਸਾ, 27 ਜਨਵਰੀ (ਭੁਪਿੰਦਰ ਪੰਨੀਵਾਲੀਆ)- ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਲੱਖਾਂ ਪਰਿਵਾਰਾਂ ਦੀ ਸਹਾਇਤਾ ਕਰਨ ਵਾਲੀ ਮਨਰੇਗਾ ਯੋਜਨਾ ਨੂੰ ਕਮਜੋਰ ਕੀਤਾ ਜਾ ਰਿਹਾ ਹੈ | ਉਹ ਅੱਜ ਇਥੋਂ ਦੇ ਪਿੰਡ ਪਤਲੀ ਡਾਬਰ 'ਚ ਪੰਚਾਇਤ ਪੱਧਰ ਦੇ ਪ੍ਰੋਗਰਾਮ ਨੂੰ ਬਤੌਰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ | ਇਸ ਮੌਕੇ 'ਤੇ ਕਾਲਾਂਵਾਲੀ ਦੇ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ, ਸਾਬਕਾ ਵਿਧਾਇਕ ਪ੍ਰਹਿਲਾਦ ਸਿੰਘ ਗਿੱਲਾਖੇੜਾ, ਰਾਜਕੁਮਾਰ ਸ਼ਰਮਾ, ਵੀਰਭਾਨ ਮਹਿਤਾ, ਸੰਦੀਪ ਨਹਿਰਾ, ਕਿ੍ਸ਼ਨਾ ਫੋਗਾਟ, ਜੈਪਾਲ ਸਿੰਘ ਲਾਲੀ, ਨਵੀਨ ਕੇਡੀਆ, ਸਮੇਤ ਪਿੰਡ ਵਾਸੀ ਵਡੀ ਗਿਣਤੀ 'ਚ ਮੌਜੂਦ ਸਨ | ਸਮਾਗਮ ਨੂੰ ਸੰਬੋਧਨ ਕਰਦਿਆਂ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਮਨਰੇਗਾ ਸਿਰਫ਼ ਇੱਕ ਯੋਜਨਾ ਨਹੀਂ ਹੈ, ਸਗੋਂ ਪੇਂਡੂ ਭਾਰਤ ਦੇ ਲੱਖਾਂ ਪਰਿਵਾਰਾਂ ਲਈ ਇੱਕ ਜੀਵਨ ਰੇਖਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਵਿੱਚ ਕੀਤੇ ਜਾ ਰਹੇ ਬਦਲਾਅ ਮਜ਼ਦੂਰਾਂ ਦੇ ਕੰਮ ਦੀ ਭਾਲ, ਸਮੇਂ ਸਿਰ ਮਜ਼ਦੂਰੀ ਅਤੇ ਗ੍ਰਾਮ ਪੰਚਾਇਤਾਂ ਦੀ ਖੁਦਮੁਖਤਿਆਰੀ ਦੇ ਕਾਨੂੰਨੀ ਅਧਿਕਾਰਾਂ ਨੂੰ ਕਮਜ਼ੋਰ ਕਰ ਰਹੇ ਹਨ | ਡਿਜੀਟਲ ਤਸਦੀਕ, ਭੁਗਤਾਨ ਵਿੱਚ ਦੇਰੀ, ਲੋੜੀਂਦੇ ਬਜਟ ਵਾਧੇ ਦੀ ਘਾਟ ਅਤੇ ਪ੍ਰਸ਼ਾਸਕੀ ਕੇਂਦਰੀਕਰਨ ਦੀਆਂ ਗੁੰਝਲਾਂ ਮਨਰੇਗਾ ਦੀ ਮੂਲ ਭਾਵਨਾ ਦੇ ਉਲਟ ਹਨ | ਕੁਮਾਰੀ ਸ਼ੈਲਜਾ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਜਿਸ ਤਰੀਕੇ ਨਾਲ ਈ.ਡੀ. ਅਤੇ ਹੋਰ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ, ਉਹ ਸਪੱਸ਼ਟ ਤੌਰ 'ਤੇ ਦਰਸਾਉਂਦਾ ਹੈ ਕਿ ਇਹ ਏਜੰਸੀਆਂ ਦਬਾਅ ਹੇਠ ਕੰਮ ਕਰ ਰਹੀਆਂ ਹਨ | ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਕੁਰੂਕਸ਼ੇਤਰ ਫੇਰੀ ਦੌਰਾਨ ਜ਼ਿਲ੍ਹਾ ਪ੍ਰਧਾਨਾਂ ਨੂੰ ਦਿੱਤੀ ਗਈ ਸਿਖਲਾਈ ਜਲਦੀ ਹੀ ਜ਼ਮੀਨੀ ਪੱਧਰ 'ਤੇ ਪ੍ਰਤੀਬਿੰਬਤ ਹੋਵੇਗੀ | ਕਾਂਗਰਸ ਜਨਤਕ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਏਗੀ ਅਤੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਵਿਰੋਧ ਕਰਦੀ ਰਹੇਗੀ |
ਪਿਛਲੀ ਖ਼ਬਰ ਦੁਕਾਨ 'ਚੋਂ ਚੋਰੀ ਕਰਨ ਵਾਲੇ ਦੋ ਗਿ੍ਫ਼ਤਾਰ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।