21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪੁਲਿਸ ਮੁਕਾਬਲੇ 'ਚ ਜ਼ਖ਼ਮੀ ਹੋਏ ਤਿੰਨ ਮੁਲਜ਼ਮਾਂ ਨੂੰ ਹਸਪਤਾਲ ਤੋਂ ਮਿਲੀ ਛੁੱਟੀ <br/>

ਅਜੀਤ ਡੈਸਕ 14-02-2026
ਯਮੁਨਾਨਗਰ, 13 ਫਰਵਰੀ (ਗੁਰਦਿਆਲ ਸਿੰਘ ਨਿਮਰ)-ਸਿਟੀ ਮਾਲ ਤੇ ਇਕ ਨਿੱਜੀ ਹਸਪਤਾਲ 'ਚ ਗੋਲੀਬਾਰੀ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ | ਇਹ ਜਾਣਕਾਰੀ ਦਿੰਦਿਆਂ ਵਧੀਕ ਪੁਲਿਸ ਸੁਪਰਡੈਂਟ ਅਮਰਿੰਦਰ ਸਿੰਘ ਨੇ ਦੱਸਿਆ ਕਿ ਯਮੁਨਾਨਗਰ ਦੇ ਸਿਟੀ ਮਾਲ ਤੇ ਇਕ ਨਿੱਜੀ ਹਸਪਤਾਲ 'ਚ ਸਨਿਚਰਵਾਰ ਦੇਰ ਰਾਤ ਹੋਈ ਸਨਸਨੀਖੇਜ਼ ਗੋਲੀਬਾਰੀ ਤੋਂ ਬਾਅਦ ਐਤਵਾਰ ਸਵੇਰੇ ਪਿੰਡ ਸੁਡੈਲ ਨੇੜੇ ਪੁਲਿਸ ਮੁਕਾਬਲੇ 'ਚ ਜ਼ਖ਼ਮੀ ਹੋਏ ਤਿੰਨ ਮੁਲਜ਼ਮਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਮਿਲ ਗਈ ਹੈ, ਜੋ ਸਿਵਲ ਹਸਪਤਾਲ ਯਮੁਨਾਨਗਰ ਵਿਖੇ ਜ਼ੇਰੇ ਇਲਾਜ ਸਨ | ਮੁਕਾਬਲੇ 'ਚ ਦੋਵਾਂ ਪਾਸਿਆਂ ਤੋਂ ਲਗਪਗ 25-30 ਰਾਊਾਡ ਗੋਲੀਆਂ ਚਲਾਈਆਂ ਗਈਆਂ ਸਨ | ਇਸ ਦੌਰਾਨ ਜਵਾਬੀ ਗੋਲੀਬਾਰੀ 'ਚ ਦੋ ਮੁਲਜ਼ਮਾਂ ਦੀ ਲੱਤ 'ਚ ਗੋਲੀ ਲੱਗੀ, ਜਦਕਿ ਤੀਜਾ ਆਪਣੀ ਮੋਟਰਸਾਈਕਲ ਤੋਂ ਡਿੱਗਣ ਕਾਰਨ ਜ਼ਖ਼ਮੀ ਹੋ ਗਿਆ | ਮੁਕਾਬਲੇ ਦੌਰਾਨ ਸੀ. ਆਈ. ਏ.-2 ਇੰਚਾਰਜ ਰਾਕੇਸ਼ ਨੂੰ ਦੋ ਗੋਲੀਆਂ ਅਤੇ ਸੀ. ਆਈ. ਏ.-1 ਇੰਚਾਰਜ ਰਾਜ ਕੁਮਾਰ ਨੂੰ ਇਕ ਗੋਲੀ ਲੱਗੀ | ਉਨ੍ਹਾਂ ਕਿਹਾ ਕਿ ਪੁਲਿਸ ਨੇ ਸਖ਼ਤ ਸੁਰੱਖਿਆ ਹੇਠ ਤਿੰਨਾਂ ਮੁਲਜ਼ਮਾਂ ਨੂੰ ਹਿਰਾਸਤ 'ਚ ਲੈ ਲਿਆ ਹੈ ਅਤੇ ਅੱਜ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਉਨ੍ਹਾਂ ਦੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਪੂਰੇ ਨੈੱਟਵਰਕ, ਗੈਂਗ ਕੁਨੈਕਸ਼ਨਾਂ ਤੇ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਹਸਪਤਾਲ 'ਚ ਭਰਤੀ ਹੋਣ ਦੌਰਾਨ ਮੁਲਜ਼ਮਾਂ ਨੇ ਸ਼ੁਰੂਆਤੀ ਪੁੱਛਗਿੱਛ ਦੌਰਾਨ ਗਲਤ ਜਾਣਕਾਰੀ ਦੇ ਕੇ ਜਾਂਚ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਸੀ | ਉਨ੍ਹਾਂ ਦੱਸਿਆ ਕਿ ਮੁੱਖ ਮੁਲਜ਼ਮ ਗੁਰਲਾਲ ਨੇ ਆਪਣੇ ਆਪ ਨੂੰ ਕੁਰੂਕਸ਼ੇਤਰ ਦਾ ਰਹਿਣ ਵਾਲਾ ਹੋਣ ਦਾ ਦਾਅਵਾ ਕੀਤਾ ਸੀ, ਪਰ ਜਾਂਚ ਕਰਨ 'ਤੇ ਪਤਾ ਲੱਗਾ ਕਿ ਉਹ ਪੰਜਾਬ ਦੇ ਪਟਿਆਲਾ ਦੇ ਸਮਾਣਾ ਦਾ ਰਹਿਣ ਵਾਲਾ ਹੈ, ਜਦਕਿ ਕਰਨਾਲ ਜ਼ਿਲ੍ਹੇ ਦੇ ਤਾਰਾਵੜੀ ਦੇ ਰਹਿਣ ਵਾਲੇ ਨਿਤਿਨ ਤੇ ਸਾਗਰ ਨੇ ਨਾਬਾਲਗ ਹੋਣ ਦਾ ਦਾਅਵਾ ਕੀਤਾ ਸੀ, ਪਰ ਦਸਤਾਵੇਜ਼ਾਂ ਦੀ ਤਸਦੀਕ ਤੋਂ ਪਤਾ ਲੱਗਾ ਕਿ ਉਹ ਦੋਵੇਂ ਬਾਲਗ ਸਨ | ਇਨ੍ਹਾਂ ਖੁਲਾਸਿਆਂ ਤੋਂ ਬਾਅਦ ਪੁਲਿਸ ਹੁਣ ਮੁਲਜ਼ਮਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ | ਵਧੀਕ ਪੁਲਿਸ ਸੁਪਰਡੈਂਟ ਨੇ ਕਿਹਾ ਕਿ ਇਹ ਸਾਰੀ ਘਟਨਾ ਵਿਦੇਸ਼ਾਂ 'ਚ ਰਹਿੰਦੇ ਭਗੌੜੇ ਅਪਰਾਧੀਆਂ ਦੇ ਇਸ਼ਾਰੇ 'ਤੇ ਅੰਜਾਮ ਦਿੱਤੀ ਗਈ ਸੀ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਤੋਂ ਦੋ ਪਿਸਤੌਲ ਤੇ ਚਾਰ ਮੋਬਾਈਲ ਫੋਨ ਬਰਾਮਦ ਕੀਤੇ |

ਪਿਛਲੀ ਖ਼ਬਰ ਡੀ.ਯੂ.ਵਿਚ ਰੈਲੀ ਦੌਰਾਨ ਏ.ਬੀ.ਵੀ.ਪੀ. ਅਤੇ ਏ.ਆਈ.ਐਸ.ਏ. ਦੇ ਵਿਦਿਆਰਥੀਆਂ ਵਿਚ ਹੋਈ ਝੜਪ ਅਗਲੀ ਖ਼ਬਰ ਲੜੀਵਾਰ ਬਾਲ ਨਾਵਲ-5-ਪਾਣੀ-ਪਿਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।