ਨਵੀਂ ਦਿੱਲੀ, 13 ਫਰਵਰੀ (ਮਿਸਰਦੀਪ ਭਾਟੀਆ)-ਦਿੱਲੀ ਯੂਨੀਵਰਸਿਟੀ ਦੇ ਆਰਟਸ ਫੈਕਲਟੀ ਵਿਖੇ ਅੱਜ ਸ਼ੁੱਕਰਵਾਰ ਨੂੰ ਅਧਿਕਾਰ ਰੈਲੀ ਕੱਢੀ ਗਈ | ਰੈਲੀ ਵੀਰਵਾਰ ਨੂੰ ਆਯੋਜਿਤ 'ਸਮਤਾ ਉਤਸਵ' ਦੇ ਦੌਰਾਨ ਹੋਏ ਵਿਵਾਦ ਅਤੇ ਯੂ.ਜੀ.ਸੀ. ਇਕੁਇਟੀ ਨਿਯਮਾਂ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਕੀਤੀ ਗਈ ਸੀ | ਯੂਨੀਵਰਸਿਟੀ ਦੇ ਆਰਟਸ ਫੈਕਲਟੀ ਵਿਚ ਵੱਡੀ ਗਿਣਤੀ 'ਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਹਿੱਸਾ ਲਿਆ ਅਤੇ ਸਮਾਜਿਕ ਵਿਚ ਆਪਣੀ ਆਵਾਜ਼ ਬੁਲੰਦ ਕੀਤੀ | ਇਸ ਦੌਰਾਨ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏ.ਬੀ.ਵੀ.ਪੀ.) ਅਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਏ.ਆਈ.ਐਸ.ਏ.) ਦੇ ਵਿਦਿਆਰਥੀਆਂ ਵਿਚਕਾਰ ਝੜਪ ਹੋ ਗਈ, ਜਿਸ ਦੌਰਾਨ ਦਿੱਲੀ ਪੁਲਿਸ ਦੇ ਕਰਮਚਾਰੀ ਦਾਖ਼ਲ ਦਿੰਦੇ ਨਜ਼ਰ ਆਏ |