21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਨਿਤਿਨ ਕੋਹਲੀ ਵਲੋਂ ਮੁੱਖ ਮੰਤਰੀ ਨਾਲ ਮੁਲਾਕਾਤ <br/>

ਅਜੀਤ ਡੈਸਕ 14-02-2026
ਜਲੰਧਰ, 13 ਫਰਵਰੀ (ਜਸਪਾਲ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਦੇ ਜਲੰਧਰ ਦੌਰੇ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਜਲੰਧਰ ਕੇਂਦਰੀ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਨੇ ਇੱਕ ਸਕਾਰਾਤਮਿਕ ਅਤੇ ਨਵੀਂ ਪਹਿਲ ਦੀ ਸ਼ੁਰੂਆਤ ਕੀਤੀ | ਉਨ੍ਹਾਂ ਨੇ ਜਲੰਧਰ ਪੜ੍ਹਾਓ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਦੇ ਸਵਾਗਤ ਵਿਚ ਰਿਵਾਇਤੀ ਫੁੱਲਾਂ ਦੇ ਬੁੱਕੇ ਦੀ ਥਾਂ ਸਟੇਸ਼ਨਰੀ ਸੈੱਟ ਭੇਟ ਕੀਤਾ | ਉਨ੍ਹਾਂ ਨੇ ਕਿਹਾ ਕਿ ਜੇ ਸਮਾਜ ਮਿਲ ਕੇ ਸਿੱਖਿਆ ਨੂੰ ਤਰਜੀਹ ਦੇਵੇ ਤਾਂ ਹਰ ਬੱਚਾ ਭਰੋਸੇ ਨਾਲ ਅੱਗੇ ਵੱਧ ਸਕਦਾ ਹੈ | ਨਿਤਿਨ ਕੋਹਲੀ ਨੇ ਨਾਗਰਿਕਾਂ, ਪਾਰਟੀ ਵਰਕਰਾਂ ਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੇ ਪ੍ਰੋਗਰਾਮਾਂ 'ਚ ਇਸ ਤਰ੍ਹਾਂ ਦੀ ਸਕਾਰਾਤਮਿਕ ਪਹਿਲ ਅਪਣਾਉਣ |

ਪਿਛਲੀ ਖ਼ਬਰ ਮੁੱਖ ਮੰਤਰੀ ਨੂੰ ਮਿਲੇ ਮੇਅਰ, ਨਵੇਂ ਕੂੜਾ ਸੰਭਾਲ ਪ੍ਰਾਜੈਕਟ ਬਾਰੇ ਜਾਣਕਾਰੀ ਦਿੱਤੀ ਅਗਲੀ ਖ਼ਬਰ ਗੁਰੂ ਨਾਨਕ ਮਿਸ਼ਨ ਹਸਪਤਾਲ ਵਲੋਂ ਪਿੰਡ ਤਲਵੰਡੀ ਰਾਏ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ 15 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।