08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਕਰੀਅਰ ਮਾਰਗਦਰਸ਼ਨ ਸੈਸ਼ਨ ਕਰਵਾਇਆ

ਅਜੀਤ ਡੈਸਕ 15-02-2026
ਯਮੁਨਾਨਗਰ, 14 ਫਰਵਰੀ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਦੇ ਕਰੀਅਰ ਕਾਊਾਸਲਿੰਗ ਤੇ ਪਲੇਸਮੈਂਟ ਸੈੱਲ ਵਲੋਂ ਕਾਲਜ ਕੈਂਪਸ ਵਿਖੇ ਕਰੀਅਰ ਮਾਰਗਦਰਸ਼ਨ ਸੈਸ਼ਨ ਕਰਵਾਇਆ, ਜਿਸ ਤੋਂ ਬਾਅਦ ਵਿਦਿਆਰਥੀਆਂ ਦਾ ਸਕਾਲਰਸ਼ਿਪ ਲਈ ਟੈਸਟ ਲਿਆ | ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਵਿਕਲਪਾਂ ਬਾਰੇ ਸਿੱਖਿਅਤ ਕਰਨਾ ਅਤੇ ਉਨ੍ਹਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਸਹੀ ਦਿਸ਼ਾ ਪ੍ਰਦਾਨ ਕਰਨਾ ਸੀ | ਇਸ ਮੌਕੇ ਗਿੰਨੀ ਬਖਸ਼ੀ (ਬ੍ਰਾਂਚ ਹੈੱਡ) ਅਤੇ ਸੁਮਿਤ ਪਾਹਵਾ (ਸੀਨੀਅਰ ਫੈਕਲਟੀ ਹਿੱਟਬੁਲਜ਼ੀ ਯਮੁਨਾਨਗਰ) ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਬੈਂਕਿੰਗ ਖੇਤਰ 'ਚ ਮੌਜੂਦ ਰੁਜ਼ਗਾਰ ਦੇ ਮੌਕਿਆਂ, ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ, ਪ੍ਰੀਖਿਆ ਪੈਟਰਨ, ਤਿਆਰੀ ਰਣਨੀਤੀਆਂ ਤੇ ਸਮਾਂ ਪ੍ਰਬੰਧਨ ਦੀ ਮਹੱਤਤਾ ਤੋਂ ਜਾਣੂ ਕਰਵਾਇਆ | ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਸਹੀ ਮਾਰਗਦਰਸ਼ਨ, ਇਕਸਾਰ ਅਭਿਆਸ ਅਤੇ ਸਕਾਰਾਤਮਕ ਰਵੱਈਏ ਨਾਲ ਉਹ ਅਸਾਨੀ ਨਾਲ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹਨ | ਇਸ ਮੌਕੇ ਬੁਲਾਰਿਆਂ ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਤੇ ਕਰੀਅਰ-ਨਿਰਮਾਣ ਸੰਬੰਧੀ ਕੀਮਤੀ ਸੁਝਾਅ ਸਾਂਝੇ ਕੀਤੇ | ਪ੍ਰੋਗਰਾਮ 'ਚ ਲਗਪਗ 100 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਕਰੀਅਰ ਗਾਈਡੈਂਸ ਸੈਸ਼ਨ ਤੋਂ ਬਾਅਦ ਵਿਦਿਆਰਥੀਆਂ ਲਈ ਸਕਾਲਰਸ਼ਿਪ ਟੈਸਟ ਦਾ ਪ੍ਰਬੰਧ ਕੀਤਾ ਗਿਆ, ਜਿਸ ਨਾਲ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਯੋਗਤਾਵਾਂ ਦੇ ਆਧਾਰ 'ਤੇ ਟੈਸਟ ਪ੍ਰੀਪ ਕੋਰਸਾਂ ਲਈ ਸਕਾਲਰਸ਼ਿਪ ਪ੍ਰਾਪਤ ਕਰਨ ਦਾ ਮੌਕਾ ਮਿਲਿਆ | ਸੈਸ਼ਨ ਦੇ ਅੰਤ 'ਚ ਕਾਲਜ ਪਿ੍ੰ. ਡਾ. ਅਨਿਲ ਧਵਨ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਅਜਿਹੇ ਪ੍ਰਗੋਰਾਮ ਉਨ੍ਹਾਂ ਦੇ ਭਵਿੱਖ ਨੂੰ ਬਿਹਤਰ ਬਣਾਉਣ 'ਚ ਬਹੁਤ ਮਦਦਗਾਰ ਸਾਬਿਤ ਹੁੰਦੇ ਹਨ | ਉਨ੍ਹਾਂ ਪੂਰੀ ਪਲੇਸਮੈਂਟ ਸੈੱਲ ਟੀਮ ਦੀ ਪ੍ਰਸ਼ੰਸਾ ਕਰਦਿਆਂ ਡਾ. ਜਤਿੰਦਰ ਸਿੰਘ, ਡਾ. ਨਿਤਿਆ ਕੌਸ਼ਿਕ ਅਤੇ ਡਾ. ਪੂਜਾ ਰਾਣੀ ਨੂੰ ਸਫ਼ਲ ਪ੍ਰਬੰਧਾਂ ਲਈ ਵਧਾਈ ਦਿੱਤੀ |
ਪਿਛਲੀ ਖ਼ਬਰ ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਸੱਚ ਲੋਕਾਂ ਸਾਹਮਣੇ ਲਿਆਂਦਾ ਜਾਵੇ-ਚੰਦੂਮਾਜਰਾ ਅਗਲੀ ਖ਼ਬਰ ਸ਼ਹੀਦ ਦਵਿੰਦਰ ਸਿੰਘ ਕਾਲਜ 'ਚ 'ਕਰੀਅਰ ਦੀ ਯੋਜਨਾ ਕਿਵੇਂ ਬਣਾਈਏ' ਵਿਸ਼ੇ 'ਤੇ ਪ੍ਰੇਰਨਾਦਾਇਕ ਅਤੇ ਮਾਰਗ ਦਰਸ਼ਕ ਭਾਸ਼ਨ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।