10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਲੱਖਾਂ ਰੁਪਏ ਦੀ ਕੀਮਤ ਦੀ 79 ਕਿੱਲੋ 885 ਗ੍ਰਾਮ ਭੁੱਕੀ ਬਰਾਮਦਗੀ ਮਾਮਲੇ 'ਚ ਇਕ ਹੋਰ ਮੁਲਜ਼ਮ ਗਿ੍ਫ਼ਤਾਰ

ਅਜੀਤ ਡੈਸਕ 15-02-2026
ਸਿਰਸਾ, 14 ਫਰਵਰੀ (ਭੁਪਿੰਦਰ ਪੰਨੀਵਾਲੀਆ)-ਸੀ. ਆਈ. ਏ. ਸਟਾਫ ਸਿਰਸਾ ਪੁਲਿਸ ਟੀਮ ਦੇ ਇੰਚਾਰਜ ਨੇ ਦੱਸਿਆ ਕਿ 2024 ਵਿਚ ਡਿੰਗ ਪੁਲਿਸ ਸਟੇਸ਼ਨ ਖੇਤਰ ਵਿਚ ਦਰਜ ਭੁੱਕੀ ਤਸਕਰੀ ਦੇ ਮਾਮਲੇ ਵਿਚ ਸ਼ਾਮਿਲ ਇਕ ਹੋਰ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਜ਼ਿਕਰਯੋਗ ਹੈ ਕਿ ਪਿਛਲੇ ਸਾਲ ਡਿੰਗ ਪੁਲਿਸ ਟੀਮ ਨੇ ਮੋਚੀਵਾਲੀ ਪਿੰਡ ਤੋਂ ਜੋਧਕਾਂ ਰੋਡ 'ਤੇ ਸ਼ੱਕੀ ਹਾਲਾਤਾਂ ਵਿਚ ਸੜਕ ਕਿਨਾਰੇ ਖੜ੍ਹੀ ਇਕ ਆਲਟੋ ਕਾਰ ਦੇਖੀ | ਸ਼ੱਕ ਦੇ ਆਧਾਰ 'ਤੇ ਕਾਰ ਦੀ ਤਲਾਸ਼ੀ ਲੈਣ 'ਤੇ ਪੁਲਿਸ ਪਾਰਟੀ ਨੇ 79 ਕਿੱਲੋ 885 ਗ੍ਰਾਮ ਭੁੱਕੀ ਬਰਾਮਦ ਕੀਤੀ, ਜਿਸ ਦੀ ਕੀਮਤ ਬਾਜ਼ਾਰ ਵਿਚ ਲੱਖਾਂ ਰੁਪਏ ਦੱਸੀ ਜਾ ਰਹੀ ਹੈ | ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਕਾਰ ਤੇ ਬਰਾਮਦ ਭੁੱਕੀ ਨੂੰ ਜ਼ਬਤ ਕਰ ਲਿਆ, ਮੁਲਜ਼ਮਾਂ ਵਿਰੁੱਧ ਡਿੰਗ ਪੁਲਿਸ ਸਟੇਸ਼ਨ ਵਿਚ ਨਾਰਕੋਟਿਕ ਡਰੱਗਜ਼ ਐਕਟ ਤਹਿਤ ਕੇਸ ਦਰਜ ਕੀਤਾ ਤੇ ਜਾਂਚ ਸ਼ੁਰੂ ਕਰ ਦਿੱਤੀ | ਡੂੰਘਾਈ ਨਾਲ ਜਾਂਚ ਦੌਰਾਨ ਮਹੱਤਵਪੂਰਨ ਸੁਰਾਗ ਮਿਲਣ 'ਤੇ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਮੁਲਜ਼ਮ ਗੁਰਵਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਝੰਡਾ ਕਲਾਂ ਜ਼ਿਲ੍ਹਾ ਮਾਨਸਾ (ਪੰਜਾਬ) ਨੂੰ ਸਿਰਸਾ ਖੇਤਰ ਤੋਂ ਗਿ੍ਫ਼ਤਾਰ ਕਰ ਲਿਆ | ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ | ਰਿਮਾਂਡ ਦੀ ਮਿਆਦ ਦੌਰਾਨ ਮੁਲਜ਼ਮ ਤੋਂ ਨਸ਼ਾ ਤਸਕਰੀ ਦੇ ਨੈੱਟਵਰਕ ਵਿਚ ਸ਼ਾਮਲ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਪੁੱਛਗਿੱਛ ਕੀਤੀ ਜਾਵੇਗੀ ਤੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਹਰੇ ਕਾ ਸਹਾਰਾ ਟਰੱਸਟ ਨੇ ਲੋੜਵੰਦ ਵਿਅਕਤੀ ਨੂੰ ਦਿੱਤੀ ਵ੍ਹੀਲਚੇਅਰ <br/> ਅਗਲੀ ਖ਼ਬਰ ਨੌਰੰਗ ਵਿਚ ਭਾਗਵਤ ਕਥਾ 23 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।