10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਗੁਰੂ ਨਾਨਕ ਖਾਲਸਾ ਕਾਲਜ ਵਿਖੇ ਫੈਕਲਟੀ ਵਿਕਾਸ ਪ੍ਰੋਗਰਾਮ ਦਾ 5ਵਾਂ ਦਿਨ ਨਵੀਨਤਾ, ਉੱਦਮਤਾ ਤੇ ਬੌਧਿਕ ਸੰਪਤੀ ਅਧਿਕਾਰਾਂ 'ਤੇ ਕੇਂਦਰਿਤ ਰਿਹਾ <br/>

ਅਜੀਤ ਡੈਸਕ 15-02-2026
ਯਮੁਨਾਨਗਰ, 14 ਫਰਵਰੀ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਵਿਖੇ ਇੰਟਰਨਲ ਇੰਸ਼ੋਰੈਂਸ ਸੈੱਲ ਦੀ ਅਗਵਾਈ ਹੇਠ ਜਾਰੀ ਸੱਤ-ਰੋਜ਼ਾ ਫੈਕਲਟੀ ਵਿਕਾਸ ਪ੍ਰੋਗਰਾਮ ਦਾ ਪੰਜਵਾਂ ਦਿਨ ਨਵੀਨਤਾ, ਉੱਦਮਤਾ ਤੇ ਬੌਧਿਕ ਸੰਪਤੀ ਅਧਿਕਾਰਾਂ 'ਤੇ ਕੇਂਦਰਿਤ ਰਿਹਾ | 'ਨਵੀਂ ਸਿੱਖਿਆ ਨੀਤੀ 2020 ਦੇ ਤਹਿਤ ਗੁਣਵੱਤਾ ਸਿੱਖਿਆ ਲਈ ਫੈਕਲਟੀ ਨੂੰ ਸਸ਼ਕਤ ਬਣਾਉਣਾ' ਵਿਸ਼ੇ ਅਧੀਨ ਕਰਵਾਏ ਜਾ ਰਹੇ ਇਸ ਫੈਕਲਟੀ ਵਿਕਾਸ ਪ੍ਰੋਗਰਾਮ ਦੇ ਪੰਜਵੇਂ ਦਿਨ ਦੀ ਸ਼ੁਰੂਆਤ ਡਾ. ਨਿਧੀ ਮਹੇਂਦਰੂ ਦੁਆਰਾ ਕੀਤੀ ਗਈ | ਇਸ ਤੋਂ ਬਾਅਦ ਡਾ. ਕੈਥਰੀਨ ਮਸੀਹ ਆਈ. ਕਿਊ. ਏ. ਸੀ. ਕੋਆਰਡੀਨੇਟਰ ਦੁਆਰਾ ਸਵਾਗਤੀ ਭਾਸ਼ਨ ਦਿੱਤਾ, ਜਿਨ੍ਹਾਂ ਨੇ ਨਵੀਨਤਾ-ਸੰਚਾਲਿਤ ਤੇ ਸਿਖਿਆਰਥੀ-ਕੇਂਦਰਿਤ ਸਿੱਖਿਆ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਇਸ ਤੋਂ ਬਾਅਦ ਡਾ. ਜੈਅੰਤੀ ਦੱਤਾ ਪ੍ਰੋ. ਐਚ. ਆਰ. ਡੀ. ਸੀ. ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਸਮਾਜਿਕ-ਆਰਥਿਕ ਚੁਣੌਤੀਆਂ ਨੂੰ ਦੂਰ ਕਰਨ 'ਚ ਸਿੱਖਿਆ ਅਤੇ ਨਵੀਨਤਾ ਦੀ ਭੂਮਿਕਾ 'ਤੇ ਚਾਨਣਾ ਪਾਇਆ | ਇਸੇ ਦੌਰਾਨ ਡਾ. ਅਸ਼ਵਨੀ ਭੱਲਾ ਪਿ੍ੰ. ਸਰਕਾਰੀ ਕਾਲਜ ਗੁਰਦਾਸਪੁਰ ਨੇ ਨਵੀਂ ਸਿੱਖਿਆ ਨੀਤੀ-2020 'ਚ ਸ਼ਾਮਿਲ ਉੱਦਮਤਾ-ਆਧਾਰਿਤ ਪਾਠਕ੍ਰਮ ਤੇ ਹੁਨਰ-ਆਧਾਰਿਤ ਸਿੱਖਿਆ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ | ਇਸ ਤੋਂ ਬਾਅਦ ਡਾ. ਵਾਈ. ਪੀ. ਵਰਮਾ ਰਜਿਸਟਰਾਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਪ੍ਰਧਾਨਗੀ ਭਾਸ਼ਨ ਦਿੱਤਾ, ਜਿਸ ਦੌਰਾਨ ਉਨ੍ਹਾਂ ਸੰਸਥਾਵਾਂ ਨੂੰ ਖੋਜ, ਸਟਾਰਟਅੱਪ ਅਤੇ ਬਹੁ-ਅਨੁਸ਼ਾਸਨੀ ਸਿੱਖਿਆ ਨੂੰ ਉਤਸ਼ਾਹਿਤ ਕਰਨ 'ਤੇ ਜ਼ੋਰ ਦਿੱਤਾ | ਇਸ ਮੌਕੇ ਪਿ੍ੰ. ਡਾ. ਅਰਵਿੰਦਰ ਸਿੰਘ ਭੱਲਾ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਫੈਕਲਟੀ ਨੂੰ ਉੱਦਮੀ ਤੇ ਨਵੀਨਤਾਕਾਰੀ ਸਿੱਖਿਆ ਅਭਿਆਸਾਂ ਨੂੰ ਅਪਨਾਉਣ ਲਈ ਉਤਸ਼ਾਹਿਤ ਕੀਤਾ | ਅੰਤ 'ਚ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਦੀਪ ਸਿੰਘ ਜੌਹਰ ਨੇ ਫੈਕਲਟੀ ਵਿਕਾਸ ਪ੍ਰੋਗਰਾਮ ਕਰਵਾਉਣ ਵਾਲੇ ਪ੍ਰਬੰਧਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ, ਜਦਕਿ ਕਨਵੀਨਰ ਡਾ. ਗਿਆਨ ਭੂਸ਼ਣ ਦੇ ਧੰਨਵਾਦੀ ਮਤੇ ਨਾਲ ਪੰਜਵੇਂ ਦਿਨ ਦੀ ਸਮਾਪਤੀ ਹੋਈ |

ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਆਫ਼ ਪੈਟਰੋਲੀਅਮ ਐਂਡ ਐਨਰਜੀ ਸਟੱਡੀਜ਼ ਦਾ ਦੌਰਾ <br/> ਅਗਲੀ ਖ਼ਬਰ ਸੰਸਦ ਮੈਂਬਰ ਸ਼ੈਲਜਾ ਨੇ ਦਿਸ਼ਾ ਮੀਟਿੰਗ ਵਿਚ ਇਕ ਪੱਤਰ ਰਾਹੀਂ ਖੇਤਰੀ ਵਿਕਾਸ ਦੇ ਮੁੱਦੇ ਉਠਾਏ ਕੁਮਾਰੀ ਸ਼ੈਲਜਾ ਨੇ ਇਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।