23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਸੇਂਟ ਸੋਲਜਰ ਲਾਅ ਕਾਲਜ ਦੀ ਵਿਦਿਆਰਥਣ ਸਿਫਤ ਕੌਰ ਨੇ ਏਸ਼ੀਅਨ ਖੇਡਾਂ 'ਚ ਚਾਂਦੀ ਦਾ ਤਗਮਾ ਜਿੱਤਿਆ <br/>

ਅਜੀਤ ਡੈਸਕ 16-02-2026
ਜਲੰਧਰ, 15 ਫਰਵਰੀ (ਪਵਨ ਖਰਬੰਦਾ)- ਸੇਂਟ ਸੋਲਜਰ ਲਾਅ ਕਾਲਜ ਜਲੰਧਰ ਵਿਖੇ ਐਲ.ਐਲ.ਬੀ. (ਤਿੰਨ ਸਾਲਾ ਪ੍ਰੋਗਰਾਮ) ਦੂਜੇ ਸਮੈਸਟਰ ਦੀ ਵਿਦਿਆਰਥਣ ਸਿਫ਼ਤ ਕੌਰ ਸਮਰਾ ਨੇ ਦਿੱਲੀ ਵਿੱਚ ਹੋਈਆਂ ਵੱਕਾਰੀ ਏਸ਼ੀਅਨ ਖੇਡਾਂ ਵਿੱਚ 50 ਮੀਟਰ ਸ਼ੂਟਿੰਗ ਮੁਕਾਬਲੇ ਵਿੱਚ ਵਿਅਕਤੀਗਤ ਸ਼੍ਰੇਣੀ ਵਿੱਚ ਚਾਂਦੀ ਦਾ ਤਗਮਾ ਤੇ ਟੀਮ ਈਵੈਂਟ ਵਿੱਚ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਕਾਲਜ ਦੇ ਡਾਇਰੈਕਟਰ ਪ੍ਰੋ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਿਫ਼ਤ ਦੀ ਸ਼ਾਨਦਾਰ ਸਫਲਤਾ ਅੰਤਰਰਾਸ਼ਟਰੀ ਪਲੇਟਫਾਰਮ 'ਤੇ ਉਸਦੇ ਸਮਰਪਣ, ਅਨੁਸ਼ਾਸਨ ਤੇ ਸ਼ਾਨਦਾਰ ਸ਼ੂਟਿੰਗ ਹੁਨਰ ਨੂੰ ਦਰਸਾਉਂਦੀ ਹੈ | ਚੋਟੀ ਦੇ ਨਿਸ਼ਾਨੇਬਾਜ਼ਾਂ ਵਿਰੁੱਧ ਮੁਕਾਬਲਾ ਕਰਦੇ ਹੋਏ ਸਿਫ਼ਤ ਨੇ ਸ਼ਾਨਦਾਰ ਧਿਆਨ ਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ ਜਿਸ ਨਾਲ ਸੰਸਥਾ ਤੇ ਦੇਸ਼ ਦਾ ਮਾਣ ਵਧਿਆ | ਗਰੁੱਪ ਦੇ ਚੇਅਰਮੈਨ ਅਨਿਲ ਚੋਪੜਾ ਤੇ ਵਾਈਸ ਚੇਅਰਪਰਸਨ ਸੰਗੀਤਾ ਚੋਪੜਾ ਨੇ ਸਿਫ਼ਤ ਕੌਰ ਸਮਰਾ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਤੇ ਭਵਿੱਖ ਦੇ ਅੰਤਰਰਾਸ਼ਟਰੀ ਮੁਕਾਬਲਿਆਂ 'ਚ ਉਨ੍ਹਾਂ ਦੀ ਨਿਰੰਤਰ ਸਫਲਤਾ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਮਹਾਸ਼ਿਵਰਾਤਰੀ ਮੰਦਰਾਂ 'ਚ ਧੂਮਧਾਮ ਨਾਲ ਮਨਾਈ <br/> ਅਗਲੀ ਖ਼ਬਰ ਬਠਿੰਡਾ ਪੁਲਿਸ ਵਲੋਂ ਕਾਰ ਸਵਾਰ ਦੋ ਜਣੇ 6.5 ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।