23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-02-2026

ਕੈਬਨਿਟ ਮੰਤਰੀ ਰਣਬੀਰ ਸਿੰਘ ਗੰਗਵਾ ਵਲੋਂ ਟੋਹਾਣਾ ਰੈਸਟ ਹਾਊਸ ਵਿਖੇ ਅਧਿਕਾਰੀਆਂ ਤੇ ਵਰਕਰਾਂ ਨਾਲ ਮੀਟਿੰਗ ਜਨਤਕ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਦਿੱਤੇ ਹੁਕਮ <br/>

ਕੈਬਨਿਟ ਮੰਤਰੀ ਰਣਬੀਰ ਸਿੰਘ ਗੰਗਵਾ ਟੋਹਾਣਾ ਰੈਸਟ ਹਾਊਸ ਵਿਖੇ ਅਧਿਕਾਰੀਆਂ ਤੇ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ | ਤਸਵੀਰ : ਮਨਜੀਤ ਸਿੰਘ ਟੋਹਾਣਾ <br/> 16-02-2026
ਟੋਹਾਣਾ/ਜਾਖਲ, 15 ਫਰਵਰੀ (ਮਨਜੀਤ ਸਿੰਘ)-ਹਰਿਆਣਾ ਦੇ ਲੋਕ ਨਿਰਮਾਣ ਅਤੇ ਜਨ ਸਿਹਤ ਮੰਤਰੀ ਰਣਬੀਰ ਸਿੰਘ ਗੰਗਵਾ ਦਾ ਟੋਹਾਣਾ ਰੈਸਟ ਹਾਊਸ ਵਿਖੇ ਭਾਜਪਾ ਵਰਕਰਾਂ ਤੇ ਅਧਿਕਾਰੀਆਂ ਦੁਆਰਾ ਨਿੱਘਾ ਸਵਾਗਤ ਕੀਤਾ | ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਅਧਿਕਾਰੀਆਂ, ਜਨ ਪ੍ਰਤੀਨਿਧੀਆਂ ਤੇ ਭਾਜਪਾ ਵਰਕਰਾਂ ਨਾਲ ਖੇਤਰ ਵਿਚ ਸਮੱਸਿਆਵਾਂ ਤੇ ਵਿਕਾਸ ਪ੍ਰਾਜੈਕਟਾਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ | ਮੀਟਿੰਗ ਦੌਰਾਨ ਕੈਬਨਿਟ ਮੰਤਰੀ ਰਣਬੀਰ ਸਿੰਘ ਗੰਗਵਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਰਕਰਾਂ ਤੇ ਜਨਤਾ ਦੁਆਰਾ ਉਠਾਏ ਗਏ ਮੁੱਦਿਆਂ ਦਾ ਪਹਿਲ ਦੇ ਆਧਾਰ 'ਤੇ ਤੁਰੰਤ ਹੱਲ ਯਕੀਨੀ ਬਣਾਉਣ | ਕੈਬਨਿਟ ਮੰਤਰੀ ਰਣਬੀਰ ਸਿੰਘ ਗੰਗਵਾ ਨੇ ਕਿਹਾ ਕਿ ਹਰਿਆਣਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਕੇਂਦਰ ਅਤੇ ਹਰਿਆਣਾ ਵਿਚ ਭਾਜਪਾ ਸਰਕਾਰਾਂ ਲੋਕ ਭਲਾਈ ਲਈ ਵਚਨਬੱਧ ਹਨ ਅਤੇ ਰਾਜ ਦੇ ਸਮੁੱਚੇ ਵਿਕਾਸ ਲਈ ਪ੍ਰਭਾਵਸ਼ਾਲੀ ਨੀਤੀਆਂ ਅਤੇ ਯੋਜਨਾਵਾਂ ਨੂੰ ਲਾਗੂ ਕਰ ਰਹੀਆਂ ਹਨ | ਕੈਬਨਿਟ ਮੰਤਰੀ ਰਣਬੀਰ ਸਿੰਘ ਗੰਗਵਾ ਨੇ ਕਿਹਾ ਕਿ ਸਰਕਾਰ ਜਨਤਾ ਦੇ ਭਲੇ ਲਈ ਲਗਾਤਾਰ ਨਵੀਆਂ ਯੋਜਨਾਵਾਂ ਬਣਾ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਲਾਭ ਮਿਲ ਸਕੇ ਤੇ ਵਿਕਾਸ ਦੇ ਲਾਭ ਆਖ਼ਰੀ ਵਿਅਕਤੀ ਤੱਕ ਪਹੁੰਚ ਸਕਣ | ਜ਼ਿਲ੍ਹਾ ਪ੍ਰਧਾਨ ਪ੍ਰਵੀਨ ਜੌੜਾ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਕੈਬਨਿਟ ਮੰਤਰੀ ਦੀ ਅਗਵਾਈ ਹੇਠ ਇਲਾਕੇ 'ਚ ਲੰਬਿਤ ਵਿਕਾਸ ਕਾਰਜਾਂ ਵਿਚ ਤੇਜ਼ੀ ਆਵੇਗੀ ਤੇ ਜਨਤਾ ਦੀਆਂ ਸਮੱਸਿਆਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਹਰ ਭਾਜਪਾ ਵਰਕਰ ਬੂਥ ਪੱਧਰ 'ਤੇ ਸਰਗਰਮ ਰਹਿ ਕੇ ਸਰਕਾਰੀ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਨਿਰੰਤਰ ਕੰਮ ਕਰ ਰਿਹਾ ਹੈ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਜਨਤਕ ਸੇਵਾ ਨੂੰ ਵੀ ਸਭ ਤੋਂ ਉੱਪਰ ਰੱਖ ਰਿਹਾ ਹੈ | ਇਸ ਮੌਕੇ ਸਾਬਕਾ ਚੇਅਰਮੈਨ ਸਤਬੀਰ ਸਿੰਘ ਵਰਮਾ, ਟੋਹਾਣਾ ਨਗਰ ਪ੍ਰੀਸ਼ਦ ਦੇ ਚੇਅਰਮੈਨ ਨਰੇਸ਼ ਬਾਂਸਲ, ਸੰਜੇ ਰੇਵੜੀ, ਕੰਵਲ ਚੌਧਰੀ, ਰਾਮਦੇਵ ਭਾਰਦਵਾਜ, ਜ਼ਿਲ੍ਹਾ ਜਨਰਲ ਸਕੱਤਰ ਵਿਕਾਸ ਲਲੋਦਾ, ਕਿਰਨ ਸ਼ਰਮਾ, ਰਮਨ ਮੜੀਆ, ਪਰਵੀਨ ਗਿੱਲ ਤੇ ਹੋਰ ਬਹੁਤ ਸਾਰੇ ਪਤਵੰਤੇ ਮੌਜੂਦ ਸਨ |

ਪਿਛਲੀ ਖ਼ਬਰ ਐਂਟੀ ਨਾਰਕੋਟਿਕ ਸੈੱਲ ਨੇ ਨਸ਼ਾ ਤਸਕਰਾਂ 'ਤੇ ਕੱਸਿਆ ਸ਼ਿਕੰਜਾ ਮਹਿਲਾ ਮੁਲਜ਼ਮ ਗਿ੍ਫ਼ਤਾਰ, 9.20 ਗਰਾਮ ਹੈਰੋਇਨ ਬਰਾਮਦ... ਅਗਲੀ ਖ਼ਬਰ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨੇ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।