ਸੜਕ ਹਾਦਸੇ 'ਚ ਲੜਕੀ ਦੀ ਮÏਤ, ਟਿੱਪਰ ਡਰਾਈਵਰ ਖ਼ਿਲਾਫ਼ ਮੁਕੱਦਮਾ ਦਰਜ
ਅਜੀਤ ਡੈਸਕ
16-02-2026
ਹੈਰੋਇਨ ਸਮੇਤ ਇਕ ਗਿ੍ਫ਼ਤਾਰ
ਮੱਲਾਂਵਾਲਾ, 15 ਫਰਵਰੀ (ਗੁਰਦੇਵ ਸਿੰਘ/ਸੁਰਜਨ ਸਿੰਘ ਸੰਧੂ)-ਥਾਣਾ ਆਰਿਫ਼ ਕੇ ਪੁਲਿਸ ਨੇ 6 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇੰਸਪੈਕਟਰ ਬਲਰਾਜ ਸਿੰਘ ਅਨੁਸਾਰ ਉਹ ਸਾਥੀ ਕਰਮਚਾਰੀਆਂ ਨਾਲ ਸ਼ੱਕੀ ਪੁਰਸ਼ਾਂ ਦੇ ਭਾਲ 'ਚ ਸਨ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸਰਕਾਰੀ ਸਕੂਲ ਆਰਿਫ਼ ਕੇ ਪੁੱਜੀ ਤਾਂ ਸਕੂਲ ਦੀ ਕੰਧ ਦੇ ਕੋਲ ਇਕ ਸ਼ੱਕੀ ਨੌਜ਼ਵਾਨ ਬੈਠਾ ਦਿਖਾਈ ਦਿੱਤਾ | ਜਿਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 6 ਗਰਾਮ ਹੈਰੋਇਨ ਬਰਾਮਦ ਹੋਈ | ਮੁਲਜ਼ਮ ਦੀ ਪਛਾਣ ਗੁਰਪਿੰਦਰ ਸਿੰਘ ਉਰਫ਼ ਗੋਰਾ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਗ਼ੁਲਾਮ ਪੱਤਰਾ ਥਾਣਾ ਲੱਖੋਂ ਕੇ ਬਹਿਰਾਮ ਵਜੋਂ ਹੋਈ | ਉਕਤ ਖ਼ਿਲਾਫ਼ ਪੁਲਿਸ ਨੇ ਥਾਣਾ ਆਰਿਫ਼ ਕੇ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ |