ਨਵੀਂ ਦਿੱਲੀ, 19 ਫਰਵਰੀ (ਮਿਸਰਦੀਪ ਭਾਟੀਆ)-ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ, ਦਿੱਲੀ ਯੂਨੀਵਰਸਿਟੀ ਦੀ ਫ਼ਿਰਦੌਸ ਪੰਜਾਬੀ ਸਾਹਿਤ ਸਭਾ ਵਲੋਂ 'ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ' ਨੂੰ ਸਮਰਪਿਤ ਰੂਬਰੂ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਪ੍ਰੋਗਰਾਮ ਦੌਰਾਨ ਪ੍ਰੋ. ਰਵਿੰਦਰ ਸਿੰਘ, ਪੰਜਾਬੀ ਵਿਭਾਗ, ਦਿੱਲੀ ਯੂਨੀਵਰਸਿਟੀ ਅਤੇ ਪ੍ਰੋ. ਬਰਜਿੰਦਰ ਨਸਰਾਲੀ ਪੰਜਾਬੀ ਵਿਭਾਗ, ਦਿੱਲੀ ਯੂਨੀਵਰਸਿਟੀ ਮਾਂ-ਬੋਲੀ ਪੰਜਾਬੀ ਬਾਰੇ ਆਪਣੇ-ਆਪਣੇ ਵਿਚਾਰ ਪੇਸ਼ ਕਰਨਗੇ | ਇਹ ਪ੍ਰੋਗਰਾਮ 20 ਫਰਵਰੀ 2026, ਦਿਨ ਸ਼ੁੱਕਰਵਾਰ ਦੁਪਹਿਰ 1 ਵਜੇ, ਸੈਮੀਨਾਰ ਹਾਲ ਵਿਖੇ ਹੋਵੇਗਾ |