12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ 'ਚ ਸਕਿੱਲ ਡਿਵੈੱਲਪਮੈਂਟ ਸੈਂਟਰ ਦਾ ਉਦਘਾਟਨ <br/>

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਪੀਤਮਪੁਰਾ ਵਿਚ ਸਕਿੱਲ ਡਿਵੈੱਲਪਮੈਂਟ ਸੈਂਟਰ ਦਾ ਉਦਘਾਟਨ ਕਰਦੇ ਹੋਏ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਹੋਰ | ਅਜੀਤ ਤਸਵੀਰ <br/> 20-02-2026
ਨਵੀਂ ਦਿੱਲੀ, 19 ਫਰਵਰੀ (ਜਗਤਾਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਪੀਤਮਪੁਰਾ ਵਿਚ ਸਕਿੱਲ ਡਿਵੈਲਪਮੈਂਟ ਸੈਂਟਰ 'ਸਕਿੱਲ ਵਰਸ' ਦਾ ਉਦਘਾਟਨ ਦਿੱਲੀ ਕਮੇਟੀ ਪ੍ਰਬੰਧਕਾਂ ਤੇ ਹੋਰ ਸ਼ਖ਼ਸੀਅਤਾਂ ਵਲੋਂ ਕੀਤਾ ਗਿਆ ¢ ਇਸ ਮੌਕੇ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਯੁੱਗ ਵਿਚ ਸਕਿੱਲ ਯਾਨੀ ਹੁਨਰ ਸਿੱਖਿਆ ਸਭ ਤੋਂ ਜ਼ਰੂਰੀ ਹੈ¢ ਉਨ੍ਹਾਂ ਕਿਹਾ ਕਿ ਮੌਜੂਦਾ ਦੌਰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ ਆਈ) ਦਾ ਦੌਰ ਹੈ ¢ ਉਨ੍ਹਾਂ ਦੱਸਿਆ ਕਿ ਇਸੇ ਮੌਕੇ ਭਾਰਤ ਮੰਡਪਮ ਵਿਖੇ ਵਿਸ਼ਵ ਪੱਧਰੀ ਏ.ਆਈ. ਸੰਮੇਲਨ ਵੀ ਕਰਾਇਆ ਜਾ ਰਿਹਾ ਹੈ¢ ਉਨ੍ਹਾਂ ਕਾਲਜ ਦੇ ਪਿ੍ੰਸੀਪਲ ਸ੍ਰੀਮਤੀ ਕਵਲ ਗਿੱਲ ਨੂੰ ਅਪੀਲ ਕੀਤੀ ਕਿ ਕਾਲਜ ਦੇ ਵਿਦਿਆਰਥੀਆਂ ਨੂੰ ਇਸ ਏ ਆਈ ਸੰਮੇਲਨ ਵਿਚ ਭੇਜਿਆ ਜਾਵੇ ¢ ਉਨ੍ਹਾਂ ਕਿਹਾ ਕਿ ਉਹਨਾਂ ਨੂੰ ਇਸ ਗੱਲ ਦੀ ਵੀ ਬਹੁਤ ਖ਼ੁਸ਼ੀ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਵਿਚ ਪਿਛਲੇ ਕੁਝ ਸਾਲਾਂ ਵਿਚ ਬਹੁਤ ਤਰੱਕੀ ਹੋਈ ਹੈ ਜਿਸ ਦਾ ਸਿਹਰਾ ਪਿ੍ੰਸੀਪਲ ਤੇ ਸਟਾਫ਼ ਨੂੰ ਜਾਂਦਾ ਹੈ ਜਿੰਨਾ ਨੇ ਆਪਣੀ ਮਿਹਨਤ ਦੀ ਬਦੌਲਤ ਇਹ ਸਭ ਕੁਝ ਖੜ੍ਹਾ ਕੀਤਾ ¢

ਪਿਛਲੀ ਖ਼ਬਰ ਅਗਰਵਾਲ ਮਹਿਲਾ ਸਮਿਤੀ ਵਲੋਂ ਕੈਂਸਰ ਟੀਕਾਕਰਨ ਬਾਰੇ ਜਾਗਰੂਕਤਾ ਪ੍ਰੋਗਰਾਮ <br/> ਅਗਲੀ ਖ਼ਬਰ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ, ਹਰਿਗੋਬਿੰਦ ਐਨਕਲੇਵ ਵਿਖੇ 'ਸਾਲਾਨਾ ਖੇਡ ਦਿਵਸ' ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।