19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸਰੋਜਨੀ ਨਗਰ ਇਲਾਕੇ 'ਚ ਗੁਰੂ ਗੋਬਿੰਦ ਸਿੰਘ ਮਾਰਗ ਨੂੰ ਬੰਦ ਕੀਤੇ ਜਾਣ 'ਤੇ ਜਤਾਇਆ ਇਤਰਾਜ਼ <br/>

ਅਜੀਤ ਡੈਸਕ 21-02-2026
ਨਵੀਂ ਦਿੱਲੀ, 20 ਫਰਵਰੀ (ਜਗਤਾਰ ਸਿੰਘ)-ਦਿੱਲੀ ਦੇ ਸਰੋਜਨੀ ਨਗਰ ਇਲਾਕੇ 'ਚ ਸਥਿਤ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਸਾਹਮਣੇ ਵਾਲੇ ਰੋਡ ਯਾਨੀ 'ਗੁਰੂ ਗੋਬਿੰਦ ਸਿੰਘ ਮਾਰਗ' ਨੂੰ ਪੱਕੇ ਤੌਰ 'ਤੇ ਬੰਦ ਕੀਤੇ ਜਾਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵਲੋਂ ਸਖ਼ਤ ਇਤਰਾਜ਼ ਜਤਾਇਆ ਗਿਆ ਹੈ | ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਦੱਸਿਆ ਕਿ ਪਿਛੋਕੜ 'ਚ ਸਰਕਾਰ ਵਲੋਂ ਇਸ ਰੋਡ ਦਾ ਨਾਂਅ ਗੁਰੂ ਗੋਬਿੰਦ ਸਿੰਘ ਮਾਰਗ ਰੱਖਿਆ ਗਿਆ ਸੀ ਅਤੇ ਹੁਣ ਇਕ ਸਰਕਾਰੀ ਪ੍ਰਾਜੈਕਟ ਦੇ ਮੱਦੇਨਜ਼ਰ ਇਸ ਰੋਡ ਨੂੰ ਪੱਕੇ ਤੌਰ 'ਤੇ ਬੰਦ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਇਸ ਰੋਡ ਨੂੰ ਪੱਕੇ ਤੌਰ 'ਤੇ ਬੰਦ ਕੀਤਾ ਗਿਆ ਤਾਂ ਇਸ ਇਲਾਕੇ ਵਿਚ ਰਹਿਣ ਵਾਲੀਆਂ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਜਾਣ ਵਿਚ ਬਹੁਤ ਦਿੱਕਤ ਆ ਜਾਵੇਗੀ ਜਾਂ ਫਿਰ ਕਾਫ਼ੀ ਲੰਮਾ ਪੈਂਡਾ ਤੈਅ ਕਰਕੇ ਹੀ ਗੁਰਦੁਆਰਾ ਸਾਹਿਬ ਪੁੱਜ ਜਾ ਸਕੇਗਾ | ਉਨ੍ਹਾਂ ਕਿਹਾ ਕਿ ਇਸੇ ਰੋਡ 'ਤੇ ਇਕ ਖ਼ਾਲਸਾ ਸਕੂਲ ਵੀ ਸਥਿਤ ਹੈ ਜਿਥੋਂ ਦੀ ਵੱਡੀ ਗਿਣਤੀ 'ਚ ਸਿੱਖ ਬੱਚੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਉਂਦੇ ਹਨ, ਰੋਡ ਬੰਦ ਹੋਣ ਨਾਲ ਉਨ੍ਹਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ | ਮਲਸੀਆਂ ਨੇ ਕੇਂਦਰੀ ਸ਼ਹਿਰੀ ਵਿਕਾਸ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਦੇ ਪ੍ਰਾਜੈਕਟ 'ਚ ਕਿਸੇ ਨੂੰ ਇਤਰਾਜ਼ ਨਹੀਂ ਹੈ ਪਰ ਸੰਗਤਾਂ ਦੀ ਭਾਰੀ ਦਿੱਕਤਾਂ ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਮਾਰਗ ਨੂੰ ਬੰਦ ਨਾ ਕੀਤਾ ਜਾਵੇ |

ਪਿਛਲੀ ਖ਼ਬਰ ਭਾਜਪਾ ਸਰਕਾਰ ਦੇ 1 ਸਾਲ ਨੂੰ ਲੈ ਕੇ 'ਆਪ' ਨੇ ਸਾਧਿਆ ਨਿਸ਼ਾਨਾਂ <br/> ਅਗਲੀ ਖ਼ਬਰ ਸੈਨਿਕਾਂ ਦੀ ਕੁਰਬਾਨੀ ਤੇ ਸਮਰਪਣ ਬੇਮਿਸਾਲ-ਨਵੀਨ ਜਿੰਦਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।