22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਅਕਾਲ ਅਕੈਡਮੀ ਭੁੰਸਲਾ 'ਚ ਸਾਲਾਨਾ ਖੇਡ ਮੁਕਾਬਲੇ ਕਰਵਾਏ <br/>

ਖਿਡਾਰੀਆਂ ਨੂੰ ਸਨਮਾਨਿਤ ਕਰਦਿਆਂ ਹੋਏ ਪ੍ਰਬੰਧਕ | ਤਸਵੀਰ : ਓ. ਪੀ. ਸੈਣੀ <br/> 01-03-2026
ਗੂਹਲਾ ਚੀਕਾ, 28 ਫਰਵਰੀ (ਓ. ਪੀ. ਸੈਣੀ)-ਸਿੱਖਿਆ ਸੈਸ਼ਨ 2025-2026 ਦੇ ਤਹਿਤ ਅਕਾਲ ਅਕੈਡਮੀ ਭੁੰਸਲਾ 'ਚ ਸਾਲਾਨਾ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ | ਸਕੂਲ ਪਰਿਸਰ ਨੂੰ ਸੁੰਦਰ ਢੰਗ ਨਾਲ ਸਜਾਇਆ ਤੇ ਵਿਦਿਆਰਥੀਆਂ, ਮਾਪਿਆਂ ਤੇ ਸਟਾਫ ਮੈਂਬਰਾਂ ਦੀ ਉਤਸ਼ਾਹਪੂਰਨ ਹਾਜ਼ਰੀ ਨੇ ਸਮਾਗਮ ਦੀ ਰÏਣਕ ਵਧਾਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਗੁਰਦੀਪ ਸਿੰਘ ਸੱਗੂ, ਵਧੀਕ ਜ਼ੋਨਲ ਡਾਇਰੈਕਟਰ, ਹਾਜ਼ਰ ਰਹੇ | ਉਨ੍ਹਾਂ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਖੇਡ ਗਤੀਵਿਧੀਆਂ ਸਰੀਰਕ, ਮਾਨਸਿਕ ਤੇ ਨੈਤਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ | ਮੁਕਾਬਲਿਆਂ ਦੇ ਤਹਿਤ ਵੱਖ-ਵੱਖ ਕਿਸਮ ਦੀਆਂ ਦÏੜਾਂ, ਗੋਲਾ ਸੁੱਟ ਤੇ ਲੰਮੀ ਛਾਲ ਵਰਗੀਆਂ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ | ਵਿਦਿਆਰਥੀਆਂ ਨੇ ਪੂਰੇ ਜੋਸ਼ ਤੇ ਖੇਡ ਭਾਵਨਾ ਨਾਲ ਹਿੱਸਾ ਲਿਆ | ਮਾਪਿਆਂ ਲਈ ਵੀ ਵਿਸ਼ੇਸ਼ ਖੇਡ ਮੁਕਾਬਲੇ ਰੱਖੇ ਗਏ, ਜਿਸ ਨਾਲ ਸਮਾਗਮ ਵਿਚ ਹੋਰ ਵੀ ਖੁਸ਼ੀ ਤੇ ਉਤਸ਼ਾਹ ਦਾ ਮਾਹÏਲ ਬਣਿਆ | ਇਸ ਆਯੋਜਨ ਨੂੰ ਸਫਲ ਬਣਾਉਣ ਵਿਚ ਪੀ. ਟੀ. ਆਈ. ਸ਼ਰਨਪ੍ਰੀਤ ਤੇ ਸਮੂਹ ਸਟਾਫ ਮੈਂਬਰਾਂ ਦਾ ਮਹੱਤਵਪੂਰਨ ਯੋਗਦਾਨ ਰਿਹਾ | ਸਭ ਦੇ ਸਾਂਝੇ ਯਤਨਾਂ ਨਾਲ ਸਲਾਨਾ ਖੇਡ ਮੁਕਾਬਲੇ ਸਫਲਤਾਪੂਰਵਕ ਸਮਾਪਤ ਹੋਏ | ਸਮਾਗਮ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ |

ਪਿਛਲੀ ਖ਼ਬਰ ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਵਿਖੇ ਮਾਹਿਰ ਭਾਸ਼ਨ ਕਰਵਾਇਆ <br/> ਅਗਲੀ ਖ਼ਬਰ ਖੂਨਦਾਨ ਕੈਂਪ 'ਚ 25 ਯੂਨਿਟ ਖੂਨ ਇੱਕਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।