22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਵਿਖੇ ਮਾਹਿਰ ਭਾਸ਼ਨ ਕਰਵਾਇਆ <br/>

ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਤੇ ਫੈਕਲਟੀ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਐਡਵੋਕੇਟ ਮਿ੍ਦੁਲ | ਤਸਵੀਰ : ਨਿਮਰ <br/> 01-03-2026
ਯਮੁਨਾਨਗਰ, 28 ਫਰਵਰੀ (ਗੁਰਦਿਆਲ ਸਿੰਘ ਨਿਮਰ)-ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਦੀ ਇੰਟਰਨਲ ਕੰਪਲੈਂਟ ਕਮੇਟੀ (ਆਈ. ਸੀ. ਸੀ.) ਵਲੋਂ 'ਪੋਸ਼ ਐਕਟ ਅਤੇ ਮੌਲਿਕ ਅਧਿਕਾਰ' ਵਿਸ਼ੇ 'ਤੇ ਮਾਹਿਰ ਭਾਸ਼ਨ ਕਰਵਾਇਆ ਗਿਆ | ਆਈ. ਸੀ. ਸੀ. ਇੰਚਾਰਜ ਬਿੰਦੂ ਵਰਮਾ ਦੀ ਅਗਵਾਈ ਹੇਠ ਕਰਵਾਏ ਪ੍ਰੋਗਰਾਮ ਦੌਰਾਨ ਐਡਵੋਕੇਟ ਮਿ੍ਦੁਲ (ਕਾਨੂੰਨੀ ਸਿੱਖਿਅਕ) ਨੇ ਮੁੱਖ ਬੁਲਾਰੇ ਵਜੋਂ ਹਾਜ਼ਰੀ ਭਰਦਿਆਂ ਕਰੀਬ 75 ਵਿਦਿਆਰਥਣਾਂ ਤੇ ਫੈਕਲਟੀ ਮੈਂਬਰਾਂ ਨਾਲ ਅਹਿਮ ਕਾਨੂੰਨੀ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਕੰਮ ਵਾਲੀ ਥਾਂ 'ਤੇ ਔਰਤਾਂ ਦੇ ਜਿਨਸੀ ਸੋਸ਼ਣ ਐਕਟ (ਪੋਸ਼ ਐਕਟ) ਦੇ ਮੁੱਖ ਉਪਬੰਧਾਂ, ਸ਼ਿਕਾਇਤ ਦਰਜ ਕਰਨ ਦੀ ਪ੍ਰਕਿਰਿਆ, ਆਈ. ਸੀ. ਸੀ. ਦੀ ਭੂਮਿਕਾ ਤੇ ਔਰਤਾਂ ਦੀ ਇੱਜ਼ਤ ਤੇ ਸੁਰੱਖਿਆ ਦੀ ਮਹੱਤਤਾ ਬਾਰੇ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਸੰਵਿਧਾਨ ਦੁਆਰਾ ਗਰੰਟੀਸ਼ੁਦਾ ਮੌਲਿਕ ਅਧਿਕਾਰਾਂ, ਔਰਤਾਂ ਦੇ ਅਧਿਕਾਰਾਂ, ਪੋਕਸੋ ਐਕਟ, ਸਾਈਬਰ ਸੁਰੱਖਿਆ, ਆਨਲਾਈਨ ਅਪਰਾਧਾਂ ਤੋਂ ਸੁਰੱਖਿਆ ਤੇ ਕਾਨੂੰਨੀ ਸੁਰੱਖਿਆ ਨਾਲ ਸੰਬੰਧਿਤ ਮਹੱਤਵਪੂਰਨ ਨੁਕਤਿਆਂ 'ਤੇ ਵੀ ਵਿਚਾਰ ਰੱਖੇ | ਸੈਸ਼ਨ ਦੌਰਾਨ ਵਿਦਿਆਰਥਣਾਂ ਨੂੰ ਬਿਨਾਂ ਕਿਸੇ ਝਿਜਕ ਤੋਂ ਸ਼ਿਕਾਇਤ ਦਰਜ ਕਰਨ ਅਤੇ ਕੋਈ ਵੀ ਅਣਉੱਚਿਤ ਘਟਨਾ ਹੋਣ ਦੀ ਸੂਰਤ 'ਚ ਉਪਲੱਬਧ ਕਾਨੂੰਨੀ ਅਤੇ ਸੰਸਥਾਗਤ ਵਿਧੀਆਂ ਦੀ ਵਰਤੋਂ ਕਰਨ ਲਈ ਸੰਬੰਧੀ ਉਤਸ਼ਾਹਿਤ ਕੀਤਾ | ਪ੍ਰੋਗਰਾਮ ਦਾ ਉਦੇਸ਼ ਵਿਦਿਆਰਥਣਾਂ ਦੀ ਜਾਗਰੂਕਤਾ, ਆਤਮ-ਵਿਸ਼ਵਾਸ ਅਤੇ ਕਾਨੂੰਨੀ ਸਮਝ ਨੂੰ ਵਧਾਉਣਾ ਸੀ, ਜਿਸ ਨਾਲ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦਾ ਮੌਕਾ ਮਿਲਿਆ | ਇਸ ਮੌਕੇ ਫੈਕਲਟੀ ਮੈਂਬਰ ਸਪਨਾ ਸੰਗ, ਦਿਵਿਆ ਸਹਿਗਲ, ਵਿਧੀ ਗਰੋਵਰ, ਅੰਜਲੀ, ਕਨਿਕਾ, ਮਨੀਸ਼ਾ ਮਲਹੋਤਰਾ, ਰਜਨੀ, ਮੋਨਿਕਾ ਗਣੇਸ਼ ਅਤੇ ਰੀਨਾ ਆਦ ਵੀ ਹਾਜ਼ਰ ਸਨ | ਪ੍ਰੋਗਰਾਮ ਦੀ ਸਮਾਪਤੀ ਸਵਾਲ-ਜਵਾਬ ਸੈਸ਼ਨ ਤੇ ਧੰਨਵਾਦੀ ਮਤੇ ਨਾਲ ਹੋਈ |

ਪਿਛਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਰਾਜ ਪੱਧਰੀ ਪ੍ਰੋਗਰਾਮ 'ਚ ਹੋਣਗੇ ਮੁੱਖ ਮਹਿਮਾਨ ਅਗਲੀ ਖ਼ਬਰ ਅਕਾਲ ਅਕੈਡਮੀ ਭੁੰਸਲਾ 'ਚ ਸਾਲਾਨਾ ਖੇਡ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।