ਸਿਰਸਾ, 28 ਫਰਵਰੀ (ਭੁਪਿੰਦਰ ਪੰਨੀਵਾਲੀਆ)-ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਮਲਟੀਪਰਪਜ਼ ਹਾਲ ਵਿਚ ਇਕ ਰਾਜ ਪੱਧਰੀ ਪ੍ਰੋਗਰਾਮ ਕੀਤਾ ਜਾਵੇਗਾ | ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ | ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸ਼ੁੱਕਰਵਾਰ ਨੂੰ ਵਧੀਕ ਡਿਪਟੀ ਕਮਿਸ਼ਨਰ ਵੀਰੇਂਦਰ ਸਹਿਰਾਵਤ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਤੇ ਡਿਊਟੀਆਂ ਸੌਂਪੀਆਂ | ਵਧੀਕ ਡਿਪਟੀ ਕਮਿਸ਼ਨਰ ਵੀਰੇਂਦਰ ਸਹਿਰਾਵਤ ਨੇ ਕਿਹਾ ਕਿ ਪ੍ਰੋਗਰਾਮ ਦੇ ਸਫਲ ਲਈ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਉਹ ਸਮੇਂ ਸਿਰ ਡਿਊਟੀਆਂ ਪੂਰੀਆਂ ਕਰਨ ਤੇ ਕੋਈ ਲਾਪ੍ਰਵਾਹੀ ਨਾ ਹੋਵੇ | ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਇਕ ਪ੍ਰੋਗਰਾਮ ਕੀਤਾ ਜਾਵੇਗਾ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਹੋਣ ਵਾਲਾ ਇਹ ਸਮਾਗਮ ਮਹਿਲਾ ਸਸ਼ਕਤੀਕਰਨ ਨੂੰ ਸਮਰਪਿਤ ਹੋਵੇਗਾ | ਉਨ੍ਹਾਂ ਸੰਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਸਟੇਜ ਪ੍ਰਬੰਧ, ਸੁਰੱਖਿਆ ਪ੍ਰਬੰਧ, ਟ੍ਰੈਫਿਕ ਕੰਟਰੋਲ, ਸਫਾਈ, ਪੀਣ ਵਾਲੇ ਪਾਣੀ, ਡਾਕਟਰੀ ਸਹੂਲਤਾਂ ਤੇ ਮਹਿਮਾਨਾਂ ਦੇ ਸਵਾਗਤ ਸਮੇਤ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾਉਣ | ਸਮਾਗਮ 'ਚ ਵੱਡੀ ਗਿਣਤੀ ਵਿਚ ਅÏਰਤਾਂ, ਵਿਦਿਆਰਥੀ, ਸਮਾਜਿਕ ਸੰਗਠਨ ਤੇ ਆਮ ਨਾਗਰਿਕ ਹਿੱਸਾ ਲੈਣਗੇ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ ਕਿ ਇਹ ਅੰਤਰਰਾਸ਼ਟਰੀ ਮਹਿਲਾ ਦਿਵਸ ਸਮਾਗਮ ਅÏਰਤਾਂ ਦੇ ਸਤਿਕਾਰ, ਅਧਿਕਾਰਾਂ ਤੇ ਸਸ਼ਕਤੀਕਰਨ ਦੇ ਸੰਦੇਸ਼ ਨੂੰ ਵਿਆਪਕ ਤੌਰ 'ਤੇ ਫੈਲਾਉਣ ਲਈ ਇਕ ਮਾਧਿਅਮ ਵਜੋਂ ਕੰਮ ਕਰੇ | ਸਾਰੇ ਵਿਭਾਗ ਇਸ ਸਮਾਗਮ ਦੀ ਸਫਲਤਾਪੂਰਵਕ ਸਮਾਪਤੀ ਨੂੰ ਯਕੀਨੀ ਬਣਾਉਣ ਲਈ ਤਾਲਮੇਲ ਵਿਚ ਕੰਮ ਕਰ ਰਹੇ ਹਨ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਸੀ. ਈ. ਓ. ਡਾ. ਸੁਭਾਸ਼ ਚੰਦਰ, ਏ. ਐਸ. ਪੀ. ਫੈਸਲ ਖਾਨ, ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਡਿਪਟੀ ਡਾਇਰੈਕਟਰ ਡਾ. ਦਰਸ਼ਨਾ ਸਿੰਘ, ਸਿਵਲ ਸਰਜਨ ਡਾ. ਪ੍ਰਮੋਦ ਸ਼ਰਮਾ, ਜ਼ਿਲ੍ਹਾ ਸਿੱਖਿਆ ਅਧਿਕਾਰੀ ਸੁਨੀਤਾ ਸਾਂਈ, ਜ਼ਿਲ੍ਹਾ ਮੁੱਢਲੀ ਸਿੱਖਿਆ ਅਧਿਕਾਰੀ ਵਿਜੇ ਲਕਸ਼ਮੀ, ਸੁਰੱਖਿਆ ਅਧਿਕਾਰੀ ਅੰਜਨਾ ਡੂਡੀ, ਹਰੀਸ਼ ਚੰਦਰ ਤੇ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |