ਕਾਲਾਂਵਾਲੀ/ਸਿਰਸਾ, 1 ਮਾਰਚ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਦੇਸੂ ਖੁਰਦ ਦੇ ਗੁਰਦੁਆਰਾ ਦੇਸੂ ਸ਼ਹੀਦਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦਾ 350ਵਾਂ ਸ਼ਹੀਦੀ ਦਿਹਾੜਾ ਅਤੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਵਾਲਿਆਂ ਦੀ 99ਵੀਂ ਬਰਸੀ ਅਤੇ ਸੰਤ ਬਾਬਾ ਗੁਰਚਰਨ ਸਿੰਘ ਮਾਸਟਰ ਦੀ ਤੀਜੀ ਬਰਸੀ ਦੇ ਸਬੰਧ ਵਿੱਚ ਸਲਾਨਾ ਸ਼ਹੀਦੀ ਜੋੜ ਮੇਲਾ ਕਰਵਾਇਆ ਗਿਆ | ਇਸ ਮੌਕੇ 'ਤੇ ਗੁਰਦੁਆਰਾ ਦੇਸੂ ਸ਼ਹੀਦਾਂ ਦੇ ਮੁੱਖ ਸੇਵਕ ਬਾਬਾ ਮੇਜਰ ਸਿੰਘ ਅਤੇ ਬਾਬਾ ਕੁੰਦਨ ਸਿੰਘ ਨੇ ਦੱਸਿਆ ਕਿ ਸ਼੍ਰੀ ਅਖੰਡ ਪਾਠ ਦੇ ਭੋਗ ਉਪਰੰਤ ਇਲਾਕੇ ਦੀਆਂ ਪ੍ਰਮੁੱਖ ਧਾਰਮਿਕ ਹਸਤੀਆਂ ਸਮੇਤ ਰਾਜਨੀਤਿਕ ਅਤੇ ਧਾਰਮਿਕ ਆਗੂਆਂ ਨੇ ਇਸ ਜੋੜ ਮੇਲੇ ਵਿੱਚ ਸ਼ਿਰਕਤ ਕੀਤੀ | ਇਸ ਜੋੜ ਮੇਲੇ ਵਿੱਚ ਵੱਡੀ ਗਿਣਤੀ 'ਚ ਸੰਗਤਾਂ ਨੇ ਭਾਗ ਲਿਆ | ਬਾਬਾ ਮੇਜਰ ਸਿੰਘ ਅਤੇ ਬਾਬਾ ਕੁੰਦਨ ਸਿੰਘ ਨੇ ਕਿਹਾ ਕਿ ਗੁਰੂਆਂ ਪੀਰਾਂ ਫਕੀਰਾਂ ਅਤੇ ਸੰਤਾਂ ਮਹਾਤਮਾਵਾਂ ਦੀ ਸਿੱਖਿਆ ਤੇ ਚੱਲ ਕੇ ਅਤੇ ਵਾਹਿਗੁਰੂ ਦਾ ਨਾਮ ਜਪ ਕੇ ਅਸੀਂ ਆਪਣਾ ਜੀਵਨ ਸਫਲ ਬਣਾ ਸਕਦੇ ਹਾਂ | ਇਸ ਧਾਰਮਿਕ ਸਮਾਗਮ ਵਿੱਚ ਭਾਗ ਲੈਣ ਵਾਲਿਆਂ ਵਿੱਚ ਭਾਈ ਜਗਤਾਰ ਸਿੰਘ ਹੈਡ ਗ੍ਰੰਥੀ ਤਖਤ ਸ੍ਰੀ ਦਮਦਮਾ ਸਾਹਿਬ, ਬਾਬਾ ਕਾਕਾ ਸਿੰਘ ਮੁੱਖ ਸੇਵਾਦਾਰ ਮਸਤੂਆਣਾ ਸਾਹਿਬ ਤਲਵੰਡੀ ਸਾਬੋ, ਐਚਐਸਜੀਪੀਸੀ ਮੈਂਬਰ ਭਾਈ ਕੁਲਦੀਪ ਸਿੰਘ ਫੱਗੂ, ਬਾਬਾ ਦਰਸ਼ਨ ਸਿੰਘ ਦਾਦੂ, ਗਿਆਨੀ ਗੁਰਪਾਲ ਸਿੰਘ, ਭਾਜਪਾ ਆਗੂ ਰਾਜਿੰਦਰ ਸਿੰਘ ਦੇਸੂ ਯੋਧਾ, ਬਾਬਾ ਚੰਦ ਸਿੰਘ, ਗਾਇਕ ਸ਼ਿੰਦਾ ਜੌੜਕੀਆਂ, ਬਾਬਾ ਬਲਵਿੰਦਰ ਸਿੰਘ, ਬਾਬਾ ਬਲਰਾਜ ਸਿੰਘ, ਨਿਰਭੈ ਸਿੰਘ, ਗਿਆਨੀ ਜੱਸਾ ਸਿੰਘ, ਭਾਈ ਜਸਵਿੰਦਰ ਸਿੰਘ, ਬਾਬਾ ਅੰਗਰੇਜ਼ ਸਿੰਘ, ਐਡਵੋਕੇਟ ਰਾਜ ਕੁਮਾਰ ਨਾਗਰਾ, ਗਿਆਨੀ ਸਤਨਾਮ ਸਿੰਘ, ਬਾਪੂ ਮਹਿੰਦਰ ਸਿੰਘ ਡੱਬਵਾਲੀ, ਭਾਈ ਮੰਗਾ ਸਿੰਘ, ਬਾਬਾ ਕੁਲਵੰਤ ਸਿੰਘ, ਭਾਈ ਸੁਖਵਿੰਦਰ ਸਿੰਘ, ਗਰੂ ਕਾਸ਼ੀ ਸਹਿਤ ਅਕਾਦਮੀ ਦਮਦਮਾ ਸਾਹਿਬ ਦੇ ਪ੍ਰਧਾਨ ਮਾ. ਸੁਰਿੰਦਰਪਾਲ ਸਿੰਘ ਆਦਿ ਮੌਜੂਦ ਸਨ |