04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਵਿਦਿਆਰਥੀਆਂ ਨੂੰ ਟੀਚੇ ਨਿਰਧਾਰਤ ਕਰਕੇ ਹੀ ਆਪਣੀ ਪੜ੍ਹਾਈ ਅੱਗੇ ਵਧਾਉਣੀ ਚਾਹੀਦੀ ਹੈ -ਪੋ੍ਰ. ਵਿਜੇ ਕੁਮਾਰ

ਅਜੀਤ ਡੈਸਕ 02-03-2026
ਕਾਲਾਂਵਾਲੀ/ਸਿਰਸਾ, 1 ਮਾਰਚ (ਭੁਪਿੰਦਰ ਪੰਨੀਵਾਲੀਆ)- ਬਿਸ਼ਨਾ ਮੱਲ ਜੈਨ ਸਰਸਵਤੀ ਵਿਦਿਆ ਮੰਦਰ ਕਾਲਾਂਵਾਲੀ ਵਿਖੇ ਪਿ੍ੰਸੀਪਲ ਸੰਜੀਵ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਾਲਾਨਾ ਉਤਸਵ 'ਉਮੰਗ' ਮਨਾਇਆ ਗਿਆ | ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਿਜੇ ਕੁਮਾਰ ਸਨ ਜਦਕਿ ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ ਦੇ ਮੈਂਬਰ ਸੁਭਾਸ਼ ਕੁਮਾਰ, ਮਾਰਕੀਟ ਕਮੇਟੀ ਦੇ ਚੇਅਰਮੈਨ ਸਤਪਾਲ ਸ਼ਰਮਾ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪ੍ਰੋਗਰਾਮ ਦੇ ਮੁੱਖ ਬੁਲਾਰੇ ਸ਼ੇਸ਼ਪਾਲ ਸਿੱਖਿਆ ਮੁਖੀ ਵਿਦਿਆ ਭਾਰਤੀ ਸਨ ਅਤੇ ਪ੍ਰੋਗਰਾਮ ਚੇਅਰਮੈਨ ਰਾਜਕੁਮਾਰ ਜ਼ਿਲ੍ਹਾ ਯੂਨੀਅਨ ਆਗੂ ਸਨ | ਇਸ ਮੌਕੇ 'ਤੇ ਮੁੱਖ ਮਹਿਮਾਨ ਵਿਜੇ ਕੁਮਾਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਟੀਚੇ ਨਿਰਧਾਰਤ ਕਰਕੇ ਹੀ ਆਪਣੀ ਪੜ੍ਹਾਈ ਅੱਗੇ ਵਧਾਉਣੀ ਚਾਹੀਦੀ ਹੈ | ਜਿਨ੍ਹਾਂ ਕੋਲ ਕੋਈ ਟੀਚਾ ਨਿਰਧਾਰਤ ਨਹੀਂ ਹੁੰਦਾ, ਉਹ ਆਪਣੀ ਮੰਜ਼ਿਲ ਪ੍ਰਾਪਤ ਨਹੀਂ ਕਰ ਸਕਦੇ | ਇਸ ਲਈ ਜੇਕਰ ਕੋਈ ਮਿਹਨਤ ਨਾਲ ਅਤੇ ਟੀਚੇ ਨੂੰ ਧਿਆਨ ਵਿੱਚ ਰੱਖ ਕੇ ਪੜ੍ਹਾਈ ਕਰਦਾ ਹੈ, ਤਾਂ ਸਫਲਤਾ ਆਪਣੇ ਆਪ ਆ ਜਾਵੇਗੀ | ਮੁੱਖ ਬੁਲਾਰੇ ਸ਼ੇਸ਼ਪਾਲ ਨੇ ਕਿਹਾ ਕਿ ਸਿੱਖਿਆ ਇੱਕ ਵਿਅਕਤੀ ਦੇ ਜੀਵਨ ਵਿੱਚ ਬਹੁਤ ਮਹੱਤਵਪੂਰਨ ਹੈ | ਸਿੱਖਿਆ ਸਰਵਪੱਖੀ ਵਿਕਾਸ ਦੀ ਕੁੰਜੀ ਹੈ | ਇਸ ਲਈ ਜ਼ਿੰਦਗੀ ਵਿੱਚ ਕੁਝ ਪ੍ਰਾਪਤ ਕਰਨ ਲਈ ਸਿੱਖਿਆ ਜ਼ਰੂਰੀ ਹੈ | ਇਸ ਮੌਕੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਅੰਤ ਵਿੱਚ ਮੁੱਖ ਮਹਿਮਾਨ ਪ੍ਰੋ. ਵਿਜੇ ਕੁਮਾਰ, ਪ੍ਰਬੰਧਕ ਕਮੇਟੀ ਦੇ ਚੇਅਰਮੈਨ ਦਰਸ਼ਨ ਕੁਮਾਰ ਸਿੰਗਲਾ, ਪ੍ਰਬੰਧਕ ਸੁਭਾਸ਼ ਚੰਦਰ ਅਰੋੜਾ, ਖਜ਼ਾਨਚੀ ਕਿ੍ਸ਼ਨ ਕੁਮਾਰ ਨੇ ਸਾਰੇ ਭਾਗ ਲੈਣ ਵਾਲੇ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ 'ਤੇ ਡਾ. ਭੀਮ ਸੈਨ ਸ਼ਰਮਾ, ਡਾ. ਮੀਨਾਕਸ਼ੀ ਅਗਰਵਾਲ, ਦਿਨੇਸ਼ ਗਰਗ ਜੈਨ, ਨਗਰ ਕੌਂਸਲਰ ਪੂਰਨ ਨਾਗਰ, ਹਰਵਿੰਦਰ ਸਿੰਘ, ਸੁਭਾਸ਼ ਸ਼ਰਮਾ, ਦਾਰਾ ਸਿੰਘ, ਮਹੇਸ਼ ਆਜ਼ਾਦ, ਓਮ ਪ੍ਰਕਾਸ਼ ਬਾਜਪਾਈ, ਘਨਸ਼ਿਆਮ ਸ਼ਰਮਾ, ਭੂਸ਼ਣ ਜਿੰਦਲ, ਸੰਜੇ ਗਾਬਾ, ਵਿਜੇ ਕੁਮਾਰ, ਸੰਤੋਖ ਸਿੰਘ ਸੋਖਲ ਮੌਜੂਦ ਸਨ |
ਪਿਛਲੀ ਖ਼ਬਰ ਕਾਲਾਂਵਾਲੀ 'ਚ ਤਿੰਨ-ਰੋਜ਼ਾ ਕਿ੍ਕਟ ਟੂਰਨਾਮੈਂਟ ਸ਼ੁਰੂ ਅਗਲੀ ਖ਼ਬਰ ਇਲੈਕਟਿ੍ਕ ਸਕੂਟਰ ਚੋਰੀ ਦੇ ਮਾਮਲੇ 'ਚ ਦੋਸ਼ੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।