16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਗੁਰੂ ਨਾਨਕ ਗਰਲਜ਼ ਕਾਲਜ ਦੀ ਐਨ. ਐਸ. ਐਸ. ਯੂਨਿਟ ਨੇ 7 ਰੋਜ਼ਾ ਕੈਂਪ ਲਗਾਇਆ

ਅਜੀਤ ਡੈਸਕ 03-03-2026
ਯਮੁਨਾਨਗਰ, 2 ਮਾਰਚ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਗਰਲਜ਼ ਕਾਲਜ ਦੀ ਐਨ. ਐਸ. ਐਸ. ਯੂਨਿਟ ਵਲੋਂ 7 ਰੋਜ਼ਾ ਕੈਂਪ ਲਗਾਇਆ ਗਿਆ | ਕਾਲਜ ਦੇ ਡਾਇਰੈਕਟਰ ਡਾ. ਵਰਿੰਦਰ ਗਾਂਧੀ ਅਤੇ ਕਾਲਜ ਪਿ੍ੰ. ਡਾ. ਸੁਖਵਿੰਦਰ ਕੌਰ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਦੌਰਾਨ ਐਨ. ਐਸ. ਐਸ. ਵਲੰਟੀਅਰਾਂ ਨੇ ਕਈ ਤਰ੍ਹਾਂ ਦੀਆਂ ਗਤੀਵਿਧੀਆਂ 'ਚ ਹਿੱਸਾ ਲਿਆ | ਕੈਂਪ ਦੌਰਾਨ ਬੀ. ਐਮ. ਆਈ., ਬੱਚਿਆਂ ਲਈ ਪੋਸ਼ਣ ਸੰਬੰਧੀ ਸਿੱਖਿਆ ਅਤੇ ਅਨੀਮੀਆ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਨੁੱਕੜ ਨਾਟਕ ਵੀ ਖੇਡਿਆ ਗਿਆ | ਇਸ ਤੋਂ ਇਲਾਵਾ ਪਿੰਡ ਦੀਆਂ ਔਰਤਾਂ ਨੂੰ ਸੈਨੇਟਰੀ ਪੈਡ ਵੰਡੇ ਗਏ ਅਤੇ ਵਾਤਾਵਰਨ ਦੀ ਸੁਰੱਖਿਆ ਲਈ ਬੂਟੇ ਲਗਾਏ ਗਏ | ਕੈਂਪ ਦੌਰਾਨ ਵਲੰਟੀਅਰਾਂ ਨੇ ਬੱਚਿਆਂ ਨੂੰ ਬਿਮਾਰੀ ਤੋਂ ਬਚਣ ਲਈ ਹੱਥ ਧੋਣ ਦੀਆਂ ਤਕਨੀਕਾਂ ਵੀ ਸਿਖਾਈਆਂ ਅਤੇ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਵਲੰਟੀਅਰਾਂ ਨੇ ਦੇਸੀ ਉਤਪਾਦਾਂ ਦੀ ਵਰਤੋਂ ਕਰਨ ਅਤੇ ਪਲਾਸਟਿਕ ਦੀ ਵਰਤੋਂ ਤੋਂ ਬਚਣ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ |
ਪਿਛਲੀ ਖ਼ਬਰ ਮਹਾਂਪੁਰਖਾਂ ਦੀਆਂ ਸਿੱਖਿਆਵਾਂ 'ਤੇ ਅਮਲ ਕਰ ਕੇ ਮਨੁੱਖਤਾ ਭਲਾਈ ਅਤੇ ਮੁਕਤੀ ਪ੍ਰਾਪਤ ਕਰਦੀ ਹੈ: ਕੈਬਨਿਟ ਮੰਤਰੀ ਕਿ੍ਸ਼ਨ... ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਤਿੰਨ ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।