16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਸਾਲਾਨਾ ਖੇਡ/ਅਥਲੈਟਿਕਸ ਮੁਕਾਬਲੇ ਕਰਵਾਏ

ਅਜੀਤ ਡੈਸਕ 03-03-2026
ਯਮੁਨਾਨਗਰ, 2 ਮਾਰਚ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਗਰਲਜ਼ ਕਾਲਜ ਅਤੇ ਸੰਤ ਨਿਸ਼ਚਲ ਸਿੰਘ ਕਾਲਜ ਆਫ਼ ਐਜੂਕੇਸ਼ਨ ਵਲੋਂ ਸਾਂਝੇ ਤੌਰ 'ਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਸਾਲਾਨਾ ਖੇਡ/ਅਥਲੈਟਿਕਸ ਮੁਕਾਬਲੇ ਕਰਵਾਏ ਗਏ | ਕਾਲਜ ਦੇ ਜਨਰਲ ਸਕੱਤਰ ਮਨੋਰੰਜਨ ਸਿੰਘ ਸਾਹਨੀ, ਡਾਇਰੈਕਟਰ ਡਾ. ਵਰਿੰਦਰ ਗਾਂਧੀ, ਸੰਤ ਨਿਸ਼ਚਲ ਸਿੰਘ ਕਾਲਜ ਆਫ਼ ਐਜੂਕੇਸ਼ਨ ਦੇ ਡਾਇਰੈਕਟਰ ਏ. ਐਸ. ਓਬਰਾਏ, ਕਾਲਜ ਟਰੱਸਟੀ ਅਸ਼ਵਨੀ ਦੱਤਾ, ਪਿ੍ੰ. ਡਾ. ਸੁਖਵਿੰਦਰ ਕੌਰ ਅਤੇ ਸੰਤ ਨਿਸ਼ਚਲ ਸਿੰਘ ਕਾਲਜ ਆਫ਼ ਐਜੂਕੇਸ਼ਨ ਦੇ ਪਿ੍ੰ. ਡਾ. ਇੰਦੂ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਵਿਦਿਆਰਥਣਾਂ ਲਈ ਵੱਖ-ਵੱਖ ਮੁਕਾਬਲਿਆਂ ਦਾ ਪ੍ਰਬੰਧ ਕੀਤਾ ਗਿਆ | ਇਸ ਸਮਾਗਮ ਦਾ ਉਦਘਾਟਨ ਕਾਲਜ ਦੇ ਡਾਇਰੈਕਟਰ ਡਾ. ਵਰਿੰਦਰ ਗਾਂਧੀ ਨੇ ਝੰਡਾ ਲਹਿਰਾ ਕੇ ਕੀਤਾ, ਉਪਰੰਤ ਐਥਲੀਟਾਂ ਅਤੇ ਐਨ. ਸੀ. ਸੀ. ਕੈਡਿਟਾਂ ਦੁਆਰਾ ਮਾਰਚ ਪਾਸਟ ਕੀਤਾ ਗਿਆ, ਜਿਸ ਤੋਂ ਬਾਅਦ ਸਹੁੰ ਚੁੱਕ ਸਮਾਰੋਹ ਅਤੇ ਮਸ਼ਾਲ ਜਗਾਉਣ ਦੀ ਰਸਮ ਅਦਾ ਕੀਤੀ ਗਈ | ਇਸ ਤੋਂ ਬਾਅਦ ਅਥਲੈਟਿਕ ਮੀਟ ਦਾ ਉਦਘਾਟਨ ਹਵਾ 'ਚ ਰੰਗ-ਬਿਰੰਗੇ ਗੁਬਾਰੇ ਛੱਡ ਕੇ ਕੀਤਾ ਗਿਆ | ਇਸ ਸਮਾਗਮ 'ਚ ਸੰਤ ਨਿਸ਼ਚਲ ਸਿੰਘ ਕਾਲਜ ਆਫ਼ ਐਜੂਕੇਸ਼ਨ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ | ਇਸ ਮੌਕੇ ਭਾਜਪਾ ਦੀ ਸੂਬਾਈ ਖਜ਼ਾਨਚੀ/ਸ਼ਿਕਾਇਤ ਕਮੇਟੀ ਦੀ ਮੈਂਬਰ/ਆਲ ਇੰਡੀਆ ਅਗਰਵਾਲ ਕਾਨਫਰੰਸ ਦੀ ਸੂਬਾਈ ਪ੍ਰਧਾਨ ਮਨੀਸ਼ਾ ਅਗਰਵਾਲ ਨੇ ਕਿਹਾ ਕਿ ਮਹਿਲਾ ਦਿਵਸ ਜੀਵਨ ਦੇ ਹਰ ਖੇਤਰ 'ਚ ਔਰਤਾਂ ਦੇ ਸ਼ਾਨਦਾਰ ਯੋਗਦਾਨ ਦਾ ਸਨਮਾਨ ਕਰਨ ਦਾ ਇਕ ਵਿਸ਼ੇਸ਼ ਮੌਕਾ ਹੈ | ਉਨ੍ਹਾਂ ਕਿਹਾ ਕਿ ਜਿਵੇਂ ਕਿ ਅਸੀਂ ਇਸ ਦਿਨ ਨੂੰ ਆਪਣੀ ਸਾਲਾਨਾ ਅਥਲੈਟਿਕ ਮੀਟ ਨਾਲ ਮਨਾਉਂਦੇ ਹਾਂ, ਇਹ ਸੱਚਮੁੱਚ ਹੀ ਇਕ ਸ਼ਾਨਦਾਰ ਉਪਰਾਲਾ ਹੈ | ਮੁਕਾਬਲਿਆਂ ਦੀ ਸ਼ੁਰੂਆਤ ਤੋਂ ਪਹਿਲਾਂ ਗੁਰੂ ਨਾਨਕ ਗਰਲਜ਼ ਕਾਲਜ ਅਤੇ ਸੰਤ ਨਿਸ਼ਚਲ ਸਿੰਘ ਐਜੂਕੇਸ਼ਨ ਫਾਰ ਵੂਮੈਨ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਐਰੋਬਿਕਸ, ਯੋਗਾ ਅਤੇ ਸਵੈ-ਰੱਖਿਆ ਸਮੇਤ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ | ਇਸ ਤੋਂ ਬਾਅਦ ਐਥਲੀਟਾਂ ਵਿਚਕਾਰ ਦੌੜਾਂ ਕਰਵਾਈਆਂ ਗਈਆਂ | ਇਸ ਮੌਕੇ ਕਾਲਜ ਦੇ ਟੀਚਿੰਗ ਅਤੇ ਗੈਰ-ਟੀਚਿੰਗ ਸਟਾਫ਼ ਵਿਚਕਾਰ ਵੀ ਕਈ ਪ੍ਰਕਾਰ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਡਾ. ਮੀਨਾਕਸ਼ੀ ਗੁਪਤਾ ਨੇ ਦੱਸਿਆ ਕਿ ਖੇਡਾਂ ਦੇ ਪ੍ਰਾਇਮਰੀ ਈਵੈਂਟ 19, 20 ਅਤੇ 21 ਫਰਵਰੀ ਨੂੰ ਕਰਵਾਏ ਗਏ ਸਨ, ਜਿਨ੍ਹਾਂ 'ਚ ਵਿਦਿਆਰਥਣਾਂ ਸਮੇਤ ਕਾਲਜ ਦੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਨੇ ਉਤਸ਼ਾਹ ਨਾਲ ਹਿੱਸਾ ਲਿਆ ਸੀ | ਪ੍ਰੋਗਰਾਮ ਦੇ ਅੰਤ 'ਚ ਕਾਲਜ ਦੇ ਜਨਰਲ ਸਕੱਤਰ ਮਨੋਰੰਜਨ ਸਿੰਘ ਸਾਹਨੀ, ਡਾਇਰੈਕਟਰ ਡਾ. ਵਰਿੰਦਰ ਗਾਂਧੀ, ਪਿ੍ੰ. ਡਾ. ਸੁਖਵਿੰਦਰ ਕੌਰ ਅਤੇ ਸੰਤ ਨਿਸ਼ਚਲ ਕਾਲਜ ਦੇ ਪਿ੍ੰ. ਡਾ. ਇੰਦੂ ਸ਼ਰਮਾ ਨੇ ਜੇਤੂਆਂ ਨੂੰ ਤਗ਼ਮਿਆਂ ਨਾਲ ਸਨਮਾਨਿਤ ਕੀਤਾ | ਸਮਾਪਤੀ ਸੈਸ਼ਨ 'ਚ ਜਨਰਲ ਸਕੱਤਰ ਮਨੋਰੰਜਨ ਸਿੰਘ ਸਾਹਨੀ ਨੇ ਜੇਤੂ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ | ਰਾਜ ਪੱਧਰ 'ਤੇ ਵੇਟ-ਲਿਫਟਿੰਗ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਪਿ੍ਆ ਨੂੰ ਸਾਲ 2025-26 ਲਈ ਸਰਵੋਤਮ ਐਥਲੀਟ ਚੁਣਿਆ ਗਿਆ, ਜਦਕਿ ਸ਼ਵੇਤਾ ਨੂੰ ਅਥਲੈਟਿਕਸ ਮੀਟ 'ਚ ਸਭ ਤੋਂ ਵੱਧ ਤਗ਼ਮੇ ਜਿੱਤਣ ਲਈ ਸਰਵੋਤਮ ਐਥਲੀਟ ਚੁਣਿਆ ਗਿਆ | ਅਥਲੈਟਿਕਸ ਮੀਟ ਦੇ ਸਮਾਪਤੀ ਸੈਸ਼ਨ ਦਾ ਸੰਚਾਲਨ ਮਨੋਰੰਜਨ ਸਿੰਘ ਸਾਹਨੀ ਨੇ ਕੀਤਾ | ਅੰਤ 'ਚ ਸਿੱਖਿਆ ਵਿਭਾਗ ਦੀ ਚੇਅਰਪਰਸਨ ਡਾ. ਮੀਨਾਕਸ਼ੀ ਗੁਪਤਾ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ 'ਅੰਤਰ-ਮੁਕੰਦ ਮੁਕਾਬਲਾ' ਕਰਵਾਇਆ ਅਗਲੀ ਖ਼ਬਰ ਮੁਕੰਦ ਲਾਲ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਨੇ ਮੋਰਨੀ ਹਿੱਲਜ਼ ਟ੍ਰੈਕਿੰਗ 'ਚ ਇਤਿਹਾਸ ਰਚਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।