13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਟਿਕਰੀ ਇੰਡਸਟਰੀਅਲ ਏਰੀਆ ਵਿਚ ਸਥਿਤ ਵੇਅਰ ਹਾਊਸ ਨੂੰ ਲੱਗੀ ਅੱਗ

ਅਜੀਤ ਡੈਸਕ 03-03-2026
ਨਵੀਂ ਦਿੱਲੀ,2 ਮਾਰਚ (ਜਗਤਾਰ ਸਿੰਘ)-ਰਾਜਧਾਨੀ ਦਿੱਲੀ ਵਿਚ ਇੱਕ ਵਾਰ ਫਿਰ ਭਿਆਨਕ ਅੱਗ ਲੱਗਣ ਦੀ ਘਟਨਾ ਵਾਪਰ ਗਈ ¢ ਬਾਹਰੀ ਦਿੱਲੀ ਦੇ ਟਿੱਕਰੀ ਇੰਡਸਟਰੀਅਲ ਏਰੀਆ ਵਿਚ ਸਥਿਤ ਇੱਕ ਵੇਅਰ ਹਾਊਸ ਵਿਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ ¢ ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਅਤੇ ਸੰਘਣੇ ਕਾਲੇ ਧੂੰਏਾ ਦੇ ਬੱਦਲ ਕਈ ਕਿੱਲੋਮੀਟਰ ਦੂਰ ਤੋਂ ਦਿਖਾਈ ਦੇ ਰਹੇ ਸਨ¢ ਘਟਨਾ ਦੀ ਜਾਣਕਾਰੀ ਮਿਲਦੇ ਹੀ, ਫਾਇਰ ਵਿਭਾਗ ਨੇ ਮੌਕੇ 'ਤੇ ਪੁੱਜ ਕੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ ¢ ਜਾਣਕਾਰੀ ਮੁਤਾਬਿਕ ਟਿੱਕਰੀ ਸਰਹੱਦ ਦੇ ਨੇੜੇ ਸਥਿਤ ਇੱਕ ਉਦਯੋਗਿਕ ਇਕਾਈ ਵਿੱਚ ਲੱਗੀ ਅੱਗ ਨੇ ਤੇਜ਼ੀ ਨਾਲ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ ¢ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਅੰਦਰਲੇ ਲੋਕਾਂ ਨੂੰ ਸੰਭਲਣ ਦਾ ਮੌਕਾ ਵੀ ਨਹੀਂ ਮਿਲਿਆ ¢ ਧੂੰਏਾ ਕਾਰਨ ਆਲੇ-ਦੁਆਲੇ ਦੇ ਲੋਕਾਂ ਨੂੰ ਸਾਹ ਲੈਣ ਵਿਚ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ ¢ ਫ਼ਿਲਹਾਲ ਕਿਸੇ ਵੀ ਜਾਨੀ ਨੁਕਸਾਨ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ, ਪਰ ਗੋਦਾਮ ਦੇ ਅੰਦਰ ਵੱਡੀ ਮਾਤਰਾ ਵਿੱਚ ਸਾਮਾਨ ਦੇ ਤਬਾਹ ਹੋਣ ਦਾ ਖ਼ਦਸ਼ਾ ਹੈ ¢ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਕਈ ਐਂਬੂਲੈਂਸ ਵਾਹਨਾਂ ਨੂੰ ਵੀ ਸਟੈਂਡ ਬਾਏ 'ਤੇ ਰੱਖਿਆ ਗਿਆ ਹੈ ¢

ਪਿਛਲੀ ਖ਼ਬਰ ਰਾਸ਼ਟਰਪਤੀ ਮੁਰਮੂ ਵਲੋਂ ਦਿੱਲੀ ਸਰਕਾਰ ਦੀ 'ਦਿੱਲੀ ਲਖਪਤੀ ਬਿੱਟੀਆ ਯੋਜਨਾ' ਦੀ ਰਸਮੀ ਸ਼ੁਰੂਆਤ ਅਗਲੀ ਖ਼ਬਰ ਗੁਰਦੁਆਰਾ ਚੋਣਾਂ ਵਾਸਤੇ ਸਾਡੀ ਪਾਰਟੀ ਪੂਰੀ ਤਰ੍ਹਾਂ ਤਿਆਰ - ਕਾਲਕਾ, ਕਾਹਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।