13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਚੈਕਿੰਗ ਦੇ ਨਾਂਅ 'ਤੇ ਅੰਮਿ੍ਤਧਾਰੀ ਵਿਦਿਆਰਥਣ ਦੀ ਦਸਤਾਰ-ਦੁਮਾਲਾ ਉਤਰਵਾਉਣਾ ਬੇਹੱਦ ਅਫ਼ਸੋਸਜਨਕ-ਰਾਮ ਸਿੰਘ 'ਬੰਬੇ' • ਕਿਹਾ, ਸਿੱਖੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਘਟਨਾਵਾਂ 'ਤੇ ਤੁਰੰਤ ਲੱਗੇ ਰੋਕ

ਅਜੀਤ ਡੈਸਕ 03-03-2026
ਨਵੀਂ ਦਿੱਲੀ,2 ਮਾਰਚ (ਜਗਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਲਈ ਗੁਜਰਾਤ,ਗੋਆ ਤੇ ਕਰਨਾਟਕ ਦੇ ਆਨਰੇਰੀ ਇੰਚਾਰਜ ਰਾਮ ਸਿੰਘ 'ਬੰਬੇ' (ਮੁਖੀ ਯੂਨਾਈਟਿਡ ਸਿੰਘ ਸਭਾ ਫਾਊਾਡੇਸ਼ਨ) ਨੇ ਮੱਧ ਪ੍ਰਦੇਸ਼ ਵਿਖੇ ਪ੍ਰੀਖਿਆ ਕੇਂਦਰ ਵਿਚ ਇੱਕ ਅੰਮਿ੍ਤਧਾਰੀ ਵਿਦਿਆਰਥਣ ਦਾ ਦੁਮਾਲਾ (ਦਸਤਾਰ) ਤੇ ਕਿ੍ਪਾਨ ਉਤਾਰੇ ਜਾਣ ਦੀ ਘਟਨਾ ਦੀ ਨਿਖੇਧੀ ਕਰਦਿਆਂ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ ¢ ਉਨ੍ਹਾਂ ਨੇ ਦੱਸਿਆ ਕਿ ਮੱਧ ਪ੍ਰਦੇਸ਼ ਲੋਕ ਸੇਵਾ ਆਯੋਗ ਦੀ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥਣ ਗੁਰਲੀਨ ਕੌਰ , ਰਤਲਾਮ ਦੇ ਸਾਗੋਦ ਰੋਡ ਵਿਖੇ ਸਥਿਤ ਉਤਕਿ੍ਸ਼ਟ ਸਕੂਲ ਵਿਚ ਪ੍ਰੀਖਿਆ ਦੇਣ ਗਈ ਸੀ ਪਰ ਪ੍ਰੀਖਿਆ ਦੀ ਚੈਕਿੰਗ ਦੇ ਨਾਂਅ 'ਤੇ ਗੁਰਲੀਨ ਕੌਰ ਦੀ ਦਸਤਾਰ ਤੇ ਕਿ੍ਪਾਨ ਉਤਰਵਾਈ ਗਈ ¢ ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਖ਼ਿਲਾਫ਼ ਸਿੱਖ ਭਾਈਚਾਰੇ ਵੱਲੋਂ ਕਈ ਵਾਰੀ ਆਵਾਜ਼ ਬੁਲੰਦ ਕੀਤੀ ਜਾ ਚੁੱਕੀ ਹੈ ਪਰ ਹੈਰਾਨੀ ਦੀ ਗੱਲ ਹੈ ਕਿ ਥੋੜੇ-ਥੋੜੇ ਸਮੇਂ ਬਾਅਦ ਅਜਿਹੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ¢ ਰਾਮ ਸਿੰਘ ਬੰਬੇ ਨੇ ਕੇਂਦਰ ਸਰਕਾਰ ਤੇ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਮਾਮਲਿਆਂ ਪ੍ਰਤੀ ਗੰਭੀਰਤਾ ਦਿਖਾਈ ਜਾਵੇ ਅਤੇ ਹਰੇਕ ਪ੍ਰੀਖਿਆ ਕੇਂਦਰ ਨੂੰ ਇਸ ਬਾਰੇ ਲੋੜੀਂਦੀ ਜਾਣਕਾਰੀ ਪਹਿਲਾਂ ਹੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਘਟਨਾਵਾਂ ਨਾ ਵਾਪਰਨ ¢
ਪਿਛਲੀ ਖ਼ਬਰ ਵਿਧਾਇਕ ਦਹੀਆ ਨੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਪਹੁੰਚ ਦੂਸ਼ਿਤ ਪਾਣੀ ਨਾਲ ਹੋਏ ਬਿਮਾਰ ਹੋਏ ਮਰੀਜ਼ਾਂ ਦਾ ਜਾਣਿਆ ਹਾਲ... ਅਗਲੀ ਖ਼ਬਰ ਗੁਰਦੁਆਰਾ ਕਮੇਟੀ ਦੇ ਭਿ੍ਸ਼ਟਾਚਾਰੀ ਨਿਜ਼ਾਮ ਨੂੰ ਹਟਾਉਣ ਲਈ ਇਕਜੁੱਟ ਹੋਵੇ ਦਿੱਲੀ ਦਾ ਸਿੱਖ ਭਾਈਚਾਰਾ-ਸਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।